12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਨਵਰਾਜ ਕੰਬੋਜ ਨੇ ਪੰਜਾਬ ਸਟੇਟ ਰੈਸਲਿੰਗ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਗਮਾ

Ad Position 21
No active advertisement
ਅਜੀਤ ਡੈਸਕ 01-07-2026
ਫ਼ਾਜ਼ਿਲਕਾ, 30 ਜੂਨ (ਦਵਿੰਦਰ ਪਾਲ ਸਿੰਘ)–ਖੇਡਾਂ ਦੇ ਮੈਦਾਨ ਵਿਚ ਪੰਜਾਬ ਦੇ ਗੱਭਰੂ ਲਗਾਤਾਰ ਮੱਲ੍ਹਾਂ ਮਾਰ ਕੇ ਆਪਣੇ ਮਾਪਿਆਂ ਅਤੇ ਪੂਰੇ ਸੂਬੇ ਦਾ ਨਾਂ ਰੌਸ਼ਨ ਕਰ ਰਹੇ ਹਨ। ਇਸੇ ਲੜੀ ਤਹਿਤ ਪਿੰਡ ਬਲੇਲ ਕੇ ਹਾਸਲ (ਛੋਟਾ ਬਾੜੀਆਂ) ਦੇ ਰਹਿਣ ਵਾਲੇ ਨੌਜਵਾਨ ਪਹਿਲਵਾਨ ਨਵਰਾਜ ਕੰਬੋਜ ਨੇ ਖੇਡ ਪਹਿਲਵਾਨੀ ਵਿਚ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਮੁਜ਼ਾਹਰਾ ਕਰਦੇ ਹੋਏ ਅੰਡਰ-23 ਪੰਜਾਬ ਸਟੇਟ ਰੈਸਲਿੰਗ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਗਮਾ ਜਿੱਤ ਕੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿ ਨਵਰਾਜ ਕੰਬੋਜ ਪਿੰਡ ਦੇ ਸਾਬਕਾ ਸਰਪੰਚ ਅਸ਼ੋਕ ਕੰਬੋਜ ਦੇ ਸਪੁੱਤਰ ਹਨ। ਨਵਰਾਜ ਕੰਬੋਜ ਦੀ ਇਸ ਇਤਿਹਾਸਕ ਅਤੇ ਸ਼ਾਨਦਾਰ ਸਫਲਤਾ ’ਤੇ ਸਮੁੱਚੇ ਕੰਬੋਜ ਭਾਈਚਾਰੇ ਅਤੇ ਇਲਾਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਅਤੇ ਮਾਣ ਵਾਲਾ ਮਾਹੌਲ ਹੈ। ਭਾਈਚਾਰੇ ਦੇ ਮੋਹਤਬਰਾਂ ਨੇ ਖ਼ੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਨਵਰਾਜ ਦੀ ਇਹ ਉਪਲਬਧੀ ਅੱਜ ਦੀ ਨੌਜਵਾਨ ਪੀੜ੍ਹੀ ਲਈ ਇਕ ਵੱਡੀ ਪੇ੍ਰਰਨਾ ਦਾ ਸਰੋਤ ਬਣੇਗੀ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਨੌਜਵਾਨ ਨੂੰ ਹਮੇਸ਼ਾ ਚੜ੍ਹਦੀ ਕਲਾ ਅਤੇ ਤੰਦਰੁਸਤੀ ਬਖ਼ਸ਼ੇ ਤਾਂ ਜੋ ਉਹ ਆਉਣ ਵਾਲੇ ਸਮੇਂ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਵੀ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕੇ। ਇਸ ਮੌਕੇ ਸਮੁੱਚੇ ਕੰਬੋਜ ਸਮਾਜ ਵਲੋਂ ਜੇਤੂ ਪਹਿਲਵਾਨ ਅਤੇ ਉਸ ਦੇ ਪਰਿਵਾਰ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਗਈਆਂ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸੀ.ਐੱਚ.ਸੀ.ਜੰਡਵਾਲਾ ਭੀਮੇਸ਼ਾਹ ਦੇ ਓ.ਟੀ. ਸੈਂਟਰ ਵਿਚ ਚੋਰੀ ਦੀ ਕੋਸ਼ਿਸ਼ ਅਗਲੀ ਖ਼ਬਰ 28 ਸਾਲ ਤੋਂ ਵੱਧ ਸੇਵਾ ਨਿਭਾਉਣ ਮਗਰੋਂ ਲੈਕਚਰਾਰ ਮੈਡਮ ਇੰਦੂ ਮੈਣੀ ਹੋਏ ਸੇਵਾਮੁਕਤ
Ad Position 24