12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸੀ.ਐੱਚ.ਸੀ.ਜੰਡਵਾਲਾ ਭੀਮੇਸ਼ਾਹ ਦੇ ਓ.ਟੀ. ਸੈਂਟਰ ਵਿਚ ਚੋਰੀ ਦੀ ਕੋਸ਼ਿਸ਼

Ad Position 21
No active advertisement
ਅਜੀਤ ਡੈਸਕ 01-07-2026
ਫ਼ਾਜ਼ਿਲਕਾ, 30 ਜੂਨ (ਦਵਿੰਦਰ ਪਾਲ ਸਿੰਘ)–ਕਮਿਊਨਿਟੀ ਹੈਲਥ ਸੈਂਟਰ ਜੰਡਵਾਲਾ ਭੀਮੇਸ਼ਾਹ ਵਿਖੇ ਸਥਿਤ ਨਸ਼ਾ ਮੁਕਤੀ ਕੇਂਦਰ ਵਿਚ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਦਵਾਈਆਂ ਚੋਰੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦਾ ਪਤਾ ਉਸ ਸਮੇਂ ਲੱਗਿਆ, ਜਦੋਂ ਕੇਂਦਰ ਦਾ ਸਟਾਫ਼ ਰੋਜ਼ਾਨਾ ਦੀ ਤਰ੍ਹਾਂ ਕਲੀਨਿਕ ਖੋਲ੍ਹਣ ਲਈ ਉੱਥੇ ਪਹੁੰਚਿਆ। ਪ੍ਰਾਪਤ ਜਾਣਕਾਰੀ ਅਨੁਸਾਰ ਚੋਰਾਂ ਨੇ ਕੇਂਦਰ ਦੀਆਂ ਸ਼ੀਸ਼ੇ ਵਾਲੀਆਂ ਖਿੜਕੀਆਂ ਤੋੜ ਦਿੱਤੀਆਂ ਅਤੇ ਮੁੱਖ ਦਰਵਾਜ਼ਾ ਭੰਨ ਕੇ ਅੰਦਰ ਵੜਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸਰਕਾਰੀ ਇਮਾਰਤ ਦਾ ਕਾਫ਼ੀ ਨੁਕਸਾਨ ਹੋਇਆ ਹੈ। ਘਟਨਾ ਤੋਂ ਬਾਅਦ ਕੇਂਦਰ ਦੇ ਸਟਾਫ਼ ਨੇ ਟੁੱਟੀਆਂ ਖਿੜਕੀਆਂ ਅਤੇ ਨੁਕਸਾਨੇ ਗਏ ਦਰਵਾਜ਼ੇ ਦੀ ਜਲਦ ਤੋਂ ਜਲਦ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਮਰੀਜ਼ਾਂ ਦੇ ਇਲਾਜ ਅਤੇ ਹੋਰ ਸਿਹਤ ਸੇਵਾਵਾਂ ਵਿਚ ਕੋਈ ਰੁਕਾਵਟ ਨਾ ਆਵੇ। ਓ.ਟੀ. ਸੈਂਟਰ ਦੇ ਸਟਾਫ਼ ਨੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਭਵਿੱਖ ਵਿਚ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਕੇਂਦਰ ਵਿਚ ਪੱਕੇ ਤੌਰ ’ਤੇ ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣ। ਇਸ ਘਟਨਾ ਦੀ ਸੂਚਨਾ ਸਥਾਨਕ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ.ਦੇ ਵਿਗਿਆਨੀਆਂ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ, ਨਰਮੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ ਅਗਲੀ ਖ਼ਬਰ ਨਵਰਾਜ ਕੰਬੋਜ ਨੇ ਪੰਜਾਬ ਸਟੇਟ ਰੈਸਲਿੰਗ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਗਮਾ
Ad Position 24