ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਜ਼ਿਲ੍ਹਾ ਚੋਣ ਅਫ਼ਸਰ ਫ਼ਾਜ਼ਿਲਕਾ ਦੀ ਅਗਵਾਈ ਹੇਠ ਸਪੈਸ਼ਲ ਇੰਟੈਂਸ਼ਿਵ ਰਿਵੀਜ਼ਨ 2026 ਤਹਿਤ ਗਣਨਾ ਫਾਰਮ ਭਰਨ ਦੀ ਪ੍ਰਕਿਰਿਆ ਜਾਰੀ

Ad Position 21
No active advertisement
ਅਜੀਤ ਡੈਸਕ 02-07-2026
ਫ਼ਾਜ਼ਿਲਕਾ, 1 ਜੁਲਾਈ (ਦਵਿੰਦਰ ਪਾਲ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ ਨਿਰਦੇਸ਼ ਅਧੀਨ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਸਪੈਸ਼ਲ ਇੰਟੈਂਸ਼ਿਵ ਰਿਵੀਜ਼ਨ 2026 ਮੁਹਿੰਮ ਤਹਿਤ ਗਣਨਾ ਫਾਰਮ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਪ੍ਰਕਿਰਿਆ ਤਹਿਤ ਸੂਬੇ ਭਰ ’ਚ ਵੋਟਰ ਰਿਕਾਰਡਾਂ ਦੀ ਤਸਦੀਕ ਤੇ ਡਾਟਾ ਅੱਪਡੇਟ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਫ਼ਾਜ਼ਿਲਕਾ ਦੇ ਐੱਸ.ਡੀ.ਐੱਮ ਜੁਗਰਾਜ ਸਿੰਘ ਵਲੋਂ ਫ਼ਾਜ਼ਿਲਕਾ ਦੀ ਸਮਾਜ ਸੇਵੀ ਸ਼੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਦੇ ਆਗੂ ਸ਼੍ਰੀ ਰਾਮ ਕਿਰਪਾ ਨੂੰ ਗਣਨਾ ਫਾਰਮ ਸੌਂਪਿਆ ਗਿਆ। ਐੱਸ.ਡੀ.ਐੱਮ ਜੁਗਰਾਜ ਸਿੰਘ ਨੇ ਦੱਸਿਆ ਕਿ ਸਪੈਸ਼ਲ ਇੰਨਟੈਸਿਵ ਰਿਵੀਜ਼ਨ 2026 ਮੁਹਿੰਮ ਦਾ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸਹੀ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਸਰਵੇਖਣ ਦੌਰਾਨ ਬੀ.ਐਲ.ਓਜ਼ ਵਲੋਂ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾ ਰਿਹਾ ਹੈ ਤੇ ਜ਼ਿਲ੍ਹੇ ਦੇ ਵੋਟਰਾਂ ਨੂੰ ਗਣਨਾ ਫਾਰਮ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਉਹ ਆਪਣੇ ਨਿੱਜੀ ਵੇਰਵਿਆਂ ਦੀ ਤਸਦੀਕ ਕਰ ਸਕਣ ਅਤੇ ਲੋੜੀਂਦੀ ਜਾਣਕਾਰੀ ਭਰ ਕੇ ਵਾਪਸ ਜਮਾਂ ਕਰਵਾ ਸਕਣ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੀ ਧੀ ਇਨਾਇਤ ਕੌਰ ਨੇ ਵਧਾਇਆ ਮਾਣ, ਜਿੱਤਿਆ ਪਹਿਲਾ ਪੀ.ਟੀ.ਸੀ ਪੰਜਾਬੀ ਡਿਜੀਟਲ ਕ੍ਰਿਏਟਰਸ ਐਵਾਰਡ ਅਗਲੀ ਖ਼ਬਰ ਔਰਤਾਂ ਨੂੰ ਮਾਣ-ਸਤਿਕਾਰ ਅਤੇ ਆਰਥਿਕ ਮਜ਼ਬੂਤੀ ਦੇਣ ਦਾ ਵਾਅਦਾ ਪੂਰਾ ਕਰ ਰਹੀ ਹੈ ਪੰਜਾਬ ਸਰਕਾਰ-ਅਰੁਣ ਨਾਰੰਗ
Ad Position 24
No active advertisement