ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰ ‘ਆਪ’ ਦੀ ਸਰਕਾਰ ਨੇ ਕੀਤਾ ਇਕ ਹੋਰ ਵਾਅਦਾ ਪੂਰਾ-ਵਿਧਾਇਕ ਗੋਲਡੀ ਮੁਸਾਫਿਰ

Ad Position 21
No active advertisement
ਅਜੀਤ ਡੈਸਕ 02-07-2026
ਅਬੋਹਰ, 1 ਜੁਲਾਈ (ਸੁਖਜੀਤ ਸਿੰਘ ਬਰਾੜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀਆਂ ਔਰਤਾਂ ਨੂੰ ਹਜ਼ਾਰ-ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਹੈ। ਇਹ ਪ੍ਰਗਟਾਵਾ ਬੱਲੂਆਣਾ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਅਮਰਪੁਰਾ ਵਿਖੇ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕਰਨ ਮੌਕੇ ਸੰਬੋਧਨ ਕਰਦਿਆਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਅਤੇ ਐੱਸ.ਸੀ.ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਔਰਤਾਂ ਦੇ ਹਾਲੇ ਫਾਰਮ ਨਹੀਂ ਭਰੇ ਗਏ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ, ਹਲਕੇ ’ਚ ਇਸ ਸਕੀਮ ਦੇ ਫਾਰਮ ਭਰਨ ਦਾ ਕੰਮ ਜਾਰੀ ਹੈ। ਹਰ ਇਕ ਮਾਂ, ਧੀ ਨੂੰ ਇਸ ਯੋਜਨਾ ਦਾ ਲਾਹਾ ਜ਼ਰੂਰ ਮਿਲੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਵੱਖ-ਵੱਖ ਕੋਰਸਾਂ ਦੇ ਦਾਖ਼ਲੇ ਸ਼ੁਰੂ ਅਗਲੀ ਖ਼ਬਰ ਜੁਲਾਈ ਦਾ ਮਹੀਨਾ ਐਂਟੀ ਡੇਂਗੂ ਮਹੀਨੇ ਵਜੋਂ ਮਨਾਇਆ ਜਾਵੇਗਾ-ਡਾ. ਕਵਿਤਾ ਸਿੰਘ
Ad Position 24
No active advertisement