06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਬਹਾਦਰ ਖੇੜਾ ਵਿਖੇ ਵਿਆਹ ਸਮਾਗਮ ਦੌਰਾਨ ਖ਼ੂਨੀ ਝੜਪ ਇੱਟਾਂ-ਪੱਥਰ ਚੱਲੇ, ਮਹਿਲਾ ਸਮੇਤ 3 ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 03-07-2026
ਅਬੋਹਰ, 2 ਜੁਲਾਈ (ਵਿਵੇਕ ਹੂੜੀਆ)-ਅਬੋਹਰ ਦੇ ਹਲਕਾ ਬੱਲੂਆਣਾ ਦੇ ਅਧੀਨ ਆਉਂਦੇ ਪਿੰਡ ਬਹਾਦਰ ਖੇੜਾ ਵਿਚ ਇਕ ਵਿਆਹ ਸਮਾਗਮ ਉਸ ਵੇਲੇ ਹੰਗਾਮੇ ਵਿਚ ਬਦਲ ਗਿਆ, ਜਦੋਂ ਦੋ ਧਿਰਾਂ ਵਿਚਾਲੇ ਹੋਇਆ ਮਾਮੂਲੀ ਵਿਵਾਦ ਹਿੰਸਕ ਝੜਪ ਦਾ ਰੂਪ ਧਾਰਨ ਕਰ ਗਿਆ। ਇਸ ਝਗੜੇ ਦੌਰਾਨ ਦੋਵਾਂ ਧਿਰਾਂ ਵਲੋਂ ਇਕ-ਦੂਜੇ ’ਤੇ ਜੰਮ ਕੇ ਇੱਟਾਂ-ਪੱਥਰ ਬਰਸਾਏ ਗਏ, ਜਿਸ ਕਾਰਨ ਇਕ ਮਹਿਲਾ ਸਮੇਤ ਤਿੰਨ-ਚਾਰ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਸਪਤਾਲ ਵਿਚ ਜੇਰੇ ਇਲਾਜ ਪਿੰਡ ਰਾਏਪੁਰਾ ਦੇ ਨਿਵਾਸੀ ਅੰਗਦ ਕੁਮਾਰ ਨੇ ਦੱਸਿਆ ਕਿ ਉਹ ਪਿੰਡ ਬਹਾਦਰ ਖੇੜਾ ਵਿਖੇ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਆਏ ਹੋਏ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਗੁਆਂਢ ਰਹਿਣ ਵਾਲੇ ਕੁੱਝ ਲੋਕਾਂ ਵਲੋਂ ਵਿਆਹ ਦੇ ਪ੍ਰੋਗਰਾਮ ਵਿਚ ਵਾਰ-ਵਾਰ ਖ਼ਲਲ ਪਾਇਆ ਜਾ ਰਿਹਾ ਸੀ। ਜਦੋਂ ਇਸ ਗੱਲ ਦਾ ਵਿਰੋਧ ਕੀਤਾ ਗਿਆ ਤਾਂ ਵਿਵਾਦ ਇੰਨਾ ਵਧ ਗਿਆ ਕਿ ਗੁਆਂਢੀਆਂ ਨੇ ਉਨ੍ਹਾਂ ’ਤੇ ਇੱਟਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਉਨ੍ਹਾਂ ਦੇ ਨਾਲ ਮੌਜੂਦ ਰਮਨਦੀਪ ਕੌਰ ਨੂੰ ਵੀ ਗੰਭੀਰ ਸੱਟਾਂ ਵੱਜੀਆਂ ਹਨ। ਦੂਜੀ ਧਿਰ ਵਲੋਂ ਜ਼ਖ਼ਮੀ ਹੋਏ ਕਾਕਾ ਸਿੰਘ ਨੇ ਦੱਸਿਆ ਕਿ ਵਿਆਹ ਵਿਚ ਕੁੱਝ ਨੌਜਵਾਨ ਆਪਸ ਵਿਚ ਝਗੜਾ ਕਰ ਰਹੇ ਸਨ। ਜਦੋਂ ਉਹ ਬਚਾਅ ਕਰਨ ਅਤੇ ਉਨ੍ਹਾਂ ਨੂੰ ਛੁਡਾਉਣ ਲਈ ਅੱਗੇ ਵਧਿਆ, ਤਾਂ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਉਹ ਲਹੂ-ਲੁਹਾਨ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਝਗੜੇ ਦੌਰਾਨ ਮੌਕੇ ’ਤੇ ਮੌਜੂਦ ਕੁੱਝ ਲੋਕਾਂ ਨੇ ਆਪਣੇ ਮੋਬਾਈਲ ਫੋਨਾਂ ’ਤੇ ਇਸ ਪੂਰੀ ਘਟਨਾ ਦੀ ਵੀਡੀਓ ਵੀ ਬਣਾ ਲਈ, ਜੋ ਹੁਣ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਜ਼ਖ਼ਮੀਆਂ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਦਰ ਥਾਣਾ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸਰਕਾਰੀ ਹਸਪਤਾਲ ਵਲੋਂ ਐਮ.ਐਲ.ਆਰ. ਪ੍ਰਾਪਤ ਹੋ ਚੁੱਕੀ ਹੈ। ਪੁਲਿਸ ਟੀਮ ਵਲੋਂ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਅਤੇ ਸਬੰਧਿਤ ਲੋਕਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਬਿਆਨਾਂ ਅਤੇ ਜਾਂਚ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਗਰਮੀ ਨਾਲ ਝੋਨਾ ਪਾਲਕ ਕਿਸਾਨਾਂ ਦੇ ਸਾਹ ਸੂਤੇ ਅਗਲੀ ਖ਼ਬਰ ਅਬੋਹਰ ਦੇ ਵਿਕਾਸ ਕਾਰਜਾਂ ਸੰਬੰਧੀ ਵਿਧਾਇਕ ਸੰਦੀਪ ਜਾਖੜ ਵਲੋਂ ਭਾਜਪਾ ਕੌਂਸਲਰਾਂ ਨਾਲ ਮੀਟਿੰਗ ਅਧਿਕਾਰੀਆਂ ਦੀ ਗੈਰ-ਹਾਜ਼ਰ...
Ad Position 24
No active advertisement