ਮੰਡੀ ਅਰਨੀਵਾਲਾ, 2 ਜੁਲਾਈ (ਨਿਸ਼ਾਨ ਸਿੰਘ ਮੋਹਲ਼ਾ)-ਗਰਮੀ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ। ਕਿਸਾਨਾਂ ਲਈ ਝੋਨੇ ਦੀ ਫ਼ਸਲ ਪਾਲਨੀ ਔਖੀ ਹੋ ਗਈ ਹੈ ਅਤੇ ਕਿਸਾਨ ਬਾਰਿਸ਼ ਦੀ ਉਡੀਕ ਕਰ ਰਹੇ ਹਨ। ਗਰਮੀ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਗਰਮੀ ਦੇ ਕਾਰਨ ਕਿਸਾਨਾਂ ਦੇ ਖੇਤਾਂ ’ਚ ਝੋਨੇ ਦੀ ਫ਼ਸਲ ਵਿਚ ਪਾਣੀ ਨਹੀਂ ਖੜ੍ਹ ਰਿਹਾ। ਜਿਸ ਕਰਕੇ ਕਿਸਾਨ ਖੇਤਾਂ ’ਚ ਪਾਣੀ ਲਗਾਉਣ ਦੇ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ । ਕਿਸਾਨਾਂ ਨੇ ਇਹ ਵੀ ਕਿਹਾ ਕਿ ਬਿਜਲੀ ਵੀ ਲਗਾਤਾਰ ਪੂਰੀ ਨਹੀਂ ਮਿਲ ਰਹੀ, ਬਿਜਲੀ ਦੇ ਕੱਟ ਲੱਗ ਰਹੇ ਹਨ ਅਤੇ ਉਨ੍ਹਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਫ਼ੂਕ ਕੇ ਆਪਣੀ ਫ਼ਸਲ ਪਾਲਨੀ ਪੈ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਇਸ ਵਾਰ ਗਰਮੀ ਜ਼ਿਆਦਾ ਹੈ, ਜਿਸ ਕਰਕੇ ਉਨ੍ਹਾਂ ਨੂੰ ਦਿੱਕਤ ਆ ਰਹੀ ਹੈ। ਕਿਸਾਨ ਬਾਰਿਸ਼ ਦੀ ਉਡੀਕ ਕਰ ਰਹੇ ਹਨ, ਕਿਸਾਨ ਸ਼ਿਵਰਾਜ ਸਿੰਘ ਘੁੜਿਆਣਾ ਨੇ ਕਿਹਾ ਕਿ ਜਦੋਂ ਬਾਰਸ਼ ਆਵੇਗੀ, ਉਦੋਂ ਹੀ ਝੋਨੇ ਦੀ ਫ਼ਸਲ ਵਿਚ ਪਾਣੀ ਖੜੇਗਾ।