06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਜਲਾਲਾਬਾਦ ਸ਼ਹਿਰ ਵਾਸੀ ਹੋਣ ਕਰਕੇ ਦਿਨ ਰਾਤ ਲੋਕਾਂ ਦੇ ਦੁੱਖ ਸੁੱਖ ਨਾਲ ਜੁੜਿਆ ਰਿਹਾ ਹਾਂ-ਵਿਧਾਇਕ ਗੋਲਡੀ ਕੰਬੋਜ * ਪਹਿਲੇ ਵਿਧਾਇਕਾਂ ਦੇ ਨੁੰਮਾਇੰਦੇ ਪ੍ਰਸ਼ਾਸਨ ਚਲਾਉਂਦੇ ਰਹੇ * ਵਿਧਾਇਕ ਗੋਲਡੀ ਕੰਬੋਜ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਭਰਵੀਆਂ ਚੋਣ ਜੰਨ ਸਭਾਵਾਂ ਨੂੰ ਕੀਤਾ ਸੰਬੋਧਨ

Ad Position 21
No active advertisement
ਅਜੀਤ ਡੈਸਕ 03-07-2026
ਫ਼ਾਜ਼ਿਲਕਾ, 2 ਜੁਲਾਈ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਨਗਰ ਕੌਂਸਲ ਦੀਆਂ ਚੋਣਾਂ ਦੇ ਚੋਣ ਪ੍ਰਚਾਰ ਦੇ ਆਖ਼ਰੀ ਪੜਾਅ ’ਚ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅੰਦਰ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਭਰਵੀਆਂ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਇਹ ਸੋਚਣਾ ਪਵੇਗਾ ਕਿ ਕਈ ਦਹਾਕਿਆਂ ਬਾਅਦ ਉਨ੍ਹਾਂ ਨੂੰ ਜਲਾਲਾਬਾਦ ਵਿਚ ਰਹਿਣ ਵਾਲਾ ਕੋਈ ਵਿਧਾਇਕ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾ ਅਕਾਲੀ-ਭਾਜਪਾ ਸਰਕਾਰ ਵੇਲੇ ਵਿਧਾਇਕ ਦੇ ਨੁਮਾਇੰਦੇ ਹੀ ਜਲਾਲਾਬਾਦ ਦੇ ਕਾਬਜ਼ ਰਹੇ। ਇਸ ਤੋਂ ਪਹਿਲਾ ਜਲਾਲਾਬਾਦ ਸ਼ਹਿਰ ਤੋਂ ਦੂਰੀ ’ਤੇ ਵੱਖ-ਵੱਖ ਪਿੰਡਾਂ ਦੇ ਵਿਧਾਇਕ ਬਣੇ। ਉਨ੍ਹਾਂ ਕਿਹਾ ਕਿ ਮੈਂ ਸ਼ਹਿਰ ਵਿਚ ਰਹਿੰਦਿਆਂ 24 ਘੰਟੇ ਸ਼ਹਿਰ ਵਾਸੀਆਂ ਨਾਲ ਜੁੜਿਆ ਰਿਹਾ ਹਾਂ। ਜਿਸ ਕਾਰਨ ਪਹਿਲੀਆਂ ਸਰਕਾਰਾਂ ਸਮੇਂ ਜੋ ਹੁੰਦਾ ਰਿਹਾ ਹੈ ਉਹ ਨਹੀਂ ਹੋਣ ਦਿੱਤਾ। ਜਲਾਲਾਬਾਦ ਸ਼ਹਿਰ ਦੇ ਵਾਰਡ ਨੰਬਰ 6, 8 ਅਤੇ 15 ਅੰਦਰ ਭਰਵੀਆਂ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਸਾਡਾ ਮੁੱਖ ਮਕਸਦ ਜਲਾਲਾਬਾਦ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਅਤੇ ਸ਼ਹਿਰ ਨੂੰ ਇੱਕ ਨਵੀਂ ਨੁਹਾਰ ਦੇਣਾ ਹੈ। ਸਾਡੀ ਸਰਕਾਰ ਸ਼ਹਿਰ ਦੇ ਸਰਵਪੱਖੀ ਵਿਕਾਸ, ਸਾਫ਼-ਸਫ਼ਾਈ, ਪੀਣ ਵਾਲੇ ਸਾਫ਼ ਪਾਣੀ, ਸੜਕਾਂ ਦੀ ਮੁਰੰਮਤ ਅਤੇ ਸਟਰੀਟ ਲਾਈਟਾਂ ਵਰਗੇ ਅਹਿਮ ਮੁੱਦਿਆਂ ’ਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਇਨ੍ਹਾਂ ਮੀਟਿੰਗਾਂ ਦੌਰਾਨ ਵਾਰਡ ਵਾਸੀਆਂ ਵਲੋਂ ਵਿਧਾਇਕ ਗੋਲਡੀ ਕੰਬੋਜ ਦਾ ਨਿੱਘਾ ਸਵਾਗਤ ਕੀਤਾ ਗਿਆ। ਇਨ੍ਹਾਂ ਮੀਟਿੰਗਾਂ ਦੌਰਾਨ ਵਿਧਾਇਕ ਦੇ ਨਾਲ ਪਾਰਟੀ ਦੇ ਸੀਨੀਅਰ ਆਗੂਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਦੇਵਰਾਜ ਸ਼ਰਮਾ, ਅਸ਼ੋਕ ਕੁਮਾਰ ਛਾਬੜਾ ਪ੍ਰਧਾਨ ਕੈਮਿਸਟ ਐਸੋਸੀਏਸ਼ਨ ਜਲਾਲਾਬਾਦ, ਅੰਕੁਸ਼ ਮੁਟਨੇਜਾ, ਵਾਰਡ ਨੰਬਰ 15 ਤੋਂ ਆਪ ਉਮੀਦਵਾਰ ਅਰਵਿੰਦਰ ਕੌਰ, ਸੋਨੂੰ ਧਮੀਜਾ, ਇੰਦਰਜੀਤ ਸਿੰਘ, ਗੋਲਡੀ ਧਮੀਜਾ, ਵਾਰਡ ਨੰਬਰ 8 ‘ਆਪ’ ਉਮੀਦਵਾਰ ਨੇਹਾ ਰਾਣੀ, ਹਨੀ ਅਨੇਜਾ, ਸੋਨੂੰ ਸਰਪੰਚ, ਗੁਰਪ੍ਰੀਤ ਸਿੰਘ ਮਾਨ, ਜਰਨੈਲ ਸਿੰਘ ਮੁਖੀਜਾ ਅਤੇ ਵੱਡੀ ਗਿਣਤੀ ਵਿਚ ਸਮਰਥਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 2 ਕਾਬੂ ਅਗਲੀ ਖ਼ਬਰ ਗਰਮੀ ਨਾਲ ਝੋਨਾ ਪਾਲਕ ਕਿਸਾਨਾਂ ਦੇ ਸਾਹ ਸੂਤੇ
Ad Position 24
No active advertisement