05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਰਾਜਾ ਵੜਿੰਗ ਨੂੂੰ ਮੁੜ ਤੋਂ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਸੌਂਪਣਾ ਪਾਰਟੀ ਦਾ ਸਹੀ ਫੈਸਲਾ-ਕਿੰਗਪਾਲ ਦਾਨੇਵਾਲੀਆ

Ad Position 21
No active advertisement
ਅਜੀਤ ਡੈਸਕ 03-07-2026
ਅਬੋਹਰ,2 ਜੁਲਾਈ(ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੁੜ ਤੋਂ ਪੰਜਾਬ ਕਾਂਗਰਸ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪ ਕੇ ਪਾਰਟੀ ਹਾਈਕਮਾਨ ਨੇ ਸਹੀ ਫ਼ੈਸਲਾ ਲਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਪਾਰਟੀ ਦੇ ਰਾਜੀਵ ਗਾਧੀ ਪੰਚਾਇਤ ਰਾਜ ਵਿੰਗ ਦੇ ਸੂਬਾ ਸਕੱਤਰ ਅਤੇ ਪਿੰਡ ਦਾਨੇਵਾਲਾ ਦੇ ਸਰਪੰਚ ਕਿੰਗਪਾਲ ਸਿੰਘ ਦਾਨੇਵਾਲੀਆ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੌਣਾ ਉਪਰੰਤ ਜਦੋਂ ਦੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਂਗਰਸ ਪਾਰਟੀ ਦੀ ਕਮਾਨ ਸੌਂਪੀ ਹੈ ਉਨ੍ਹਾਂ ਪੂਰੇ ਪੰਜਾਬ ’ਚ ਕਾਂਗਰਸ ਪਾਰਟੀ ਨੂੰ ਬਹੁਤ ਮਜ਼ਬੂਤ ਕੀਤਾ ਹੈ। ਇਸੇ ਕਰਕੇ ਹੀ 2024 ਦੀਆ ਲੋਕ ਸਭਾ ਚੌਣਾ ਦੌਰਾਨ ਕਾਂਗਰਸ ਪਾਰਟੀ ਨੇ ਰਾਜਾ ਵੜਿੰਗ ਦੀ ਅਗਵਾਈ ਹੇਠ 13 ’ਚ ਸੱਤ ਸੀਟਾਂ ਜਿੱਤ ਕੇ ਸੂਬੇ ’ਚ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ। 2027 ਦੀਆ ਪੰਜਾਬ ਵਿਧਾਨ ਸਭਾ ਚੌਣਾ ਦੌਰਾਨ ਵੀ ਕਾਂਗਰਸ ਪਾਰਟੀ ਰਾਜਾ ਵੜਿੰਗ ਦੀ ਪ੍ਰਧਾਨਗੀ ਹੇਠ ਸ਼ਾਨਦਾਰ ਜਿੱਤ ਹਾਸਲ ਕਰ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਏਗੀ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈਲਫੇਅਰ ਫ਼ੋਰਮ ਦੀ ਮੀਟਿੰਗ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਿੰਨ ਬੱਸਾਂ ਕੀਤੀਆਂ ਰਵਾਨਾ
Ad Position 24
No active advertisement