ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਮਲੂਕਪੁਰ ਰਾਜਬਾਹ ਦੀ ਟੇਲ ਤੱਕ ਪੂਰਾ ਪਾਣੀ ਪਹੁੰਚਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਧਰਨਾ

Ad Position 21
No active advertisement
ਅਜੀਤ ਡੈਸਕ 04-07-2026
ਅਬੋਹਰ, 3 ਜੁਲਾਈ (ਵਿਵੇਕ ਹੂੜੀਆ)-ਮਲੂਕਪੁਰ ਰਾਜਬਾਹ ਦੀ ਟੇਲ ’ਤੇ ਸਥਿਤ ਪਿੰਡ ਗੁੰਮਜਾਲ ਅਤੇ ਪੰਨੀਵਾਲਾ ਮਾਹਲਾ ਸਮੇਤ ਆਸ-ਪਾਸ ਦੇ ਕਿਸਾਨਾਂ ਨੇ ਸਿੰਚਾਈ ਲਈ ਲੋੜੀਂਦੇ ਨਹਿਰੀ ਪਾਣੀ ਦੀ ਮੰਗ ਨੂੰ ਲੈ ਕੇ ਨਹਿਰੀ ਕਾਲੋਨੀ ਵਿਖੇ ਜ਼ੋਰਦਾਰ ਧਰਨਾ-ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਦੇ ਸਮਰਥਨ ’ਚ ਹਲਕਾ ਵਿਧਾਇਕ ਸੰਦੀਪ ਜਾਖੜ ਵੀ ਧਰਨਾ ਸਥਾਨ ’ਤੇ ਪਹੁੰਚੇ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਮਲੂਕਪੁਰ ਰਾਜਬਾਹ ਦੀ ਟੇਲ ’ਤੇ ਪਿਛਲੇ ਲੰਮੇ ਸਮੇਂ ਤੋਂ ਪੂਰਾ ਨਹਿਰੀ ਪਾਣੀ ਨਹੀਂ ਪਹੁੰਚ ਰਿਹਾ। ਪਾਣੀ ਦੀ ਘਾਟ ਕਾਰਨ ਖੇਤਾਂ ’ਚ ਖੜ੍ਹੀਆਂ ਫ਼ਸਲਾਂ ਸੁੱਕਣ ਲੱਗੀਆਂ ਹਨ ਅਤੇ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦਾ ਕਹਿਣਾ ਸੀ ਕਿ ਕਈ ਵਾਰ ਸਬੰਧਿਤ ਅਧਿਕਾਰੀਆਂ ਦੇ ਸਾਹਮਣੇ ਇਹ ਸਮੱਸਿਆ ਰੱਖੀ ਗਈ, ਪਰ ਅੱਜ ਤੱਕ ਇਸ ਦਾ ਕੋਈ ਪੱਕਾ ਹੱਲ ਨਹੀਂ ਨਿਕਲਿਆ। ਵਿਧਾਇਕ ਸੰਦੀਪ ਜਾਖੜ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਇਸ ਜਾਇਜ਼ ਮੰਗ ਨੂੰ ਹਰ ਪੱਧਰ ’ਤੇ ਮਜ਼ਬੂਤੀ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਟੇਲ ਤੱਕ ਪੂਰਾ ਪਾਣੀ ਪਹੁੰਚਾਉਣ ਦਾ ਵਾਅਦਾ ਕੀਤਾ ਸੀ, ਪਰ ਜ਼ਮੀਨੀ ਪੱਧਰ ’ਤੇ ਹਾਲਾਤ ਬਿਲਕੁਲ ਉਲਟ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ, ਜਿਸ ਦਾ ਖ਼ਮਿਆਜ਼ਾ ਅੰਨਦਾਤਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਸੰਦੀਪ ਜਾਖੜ ਨੇ ਕਿਹਾ ਕਿ ਜੇਕਰ ਸਮਾਂ ਰਹਿੰਦਿਆਂ ਟੇਲ ਤੱਕ ਲੋੜੀਂਦਾ ਪਾਣੀ ਨਾ ਪਹੁੰਚਾਇਆ ਗਿਆ ਤਾਂ ਕਿਸਾਨਾਂ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਸਕਦੀਆਂ ਹਨ। ਉਨ੍ਹਾਂ ਸਰਕਾਰ ਅਤੇ ਸਿੰਚਾਈ ਵਿਭਾਗ ਤੋਂ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਦੀ ਮਿਹਨਤ ਅਤੇ ਫ਼ਸਲ ਨੂੰ ਬਚਾਇਆ ਜਾ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੱਲ ਨਾ ਹੋਇਆ ਤਾਂ ਕਿਸਾਨਾਂ ਨਾਲ ਮਿਲ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਦੌਰਾਨ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ, ਜਿਨ੍ਹਾਂ ਨੇ ਇਕ ਆਵਾਜ਼ ’ਚ ਸਰਕਾਰ ਤੋਂ ਮਲੂਕਪੁਰ ਰਾਜਬਾਹ ਦੀ ਟੇਲ ਤੱਕ ਨਿਯਮਿਤ ਅਤੇ ਪੂਰਾ ਨਹਿਰੀ ਪਾਣੀ ਪਹੁੰਚਾਉਣ ਦੀ ਮੰਗ ਕੀਤੀ। ਇਸ ਮੌਕੇ ਮੌਜੂਦ ਐੱਸ.ਡੀ.ਓ.ਜਸਵਿੰਦਰ ਸਿੰਘ ਵਿਰਕ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਭਲਕੇ ਤੱਕ ਟੇਲ ’ਤੇ ਪਾਣੀ ਪੂਰਾ ਕਰ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਜਲ ਘਰ ’ਚ ਲੱਗੇ ਹਰੇ ਭਰੇ ਦਰੱਖ਼ਤ ਨੂੰ ਬਿਜਲੀ ਮੁਲਾਜ਼ਮਾਂ ਨੇ ਮੁੱਢੋਂ ਵੱਢਿਆ ਅਗਲੀ ਖ਼ਬਰ ਜਲਾਲਾਬਾਦ ’ਚ ਕਰਨ ਇੰਟਰਪ੍ਰਾਈਜਿਸ ’ਤੇ ਜੀ.ਐੱਸ.ਟੀ.ਟੀਮ ਵਲੋਂ ਕੀਤੀ ਛਾਪੇਮਾਰੀ ਨੇ ਛੇੜੀ ਨਵੀਂ ਸਿਆਸੀ ਚਰਚਾ
Ad Position 24
No active advertisement