ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਗਰੀਨ ਸਿਟੀ ਵੈੱਲਫੇਅਰ ਸੁਸਾਇਟੀ ਨੇ ਨਹਿਰੂ ਸਟੇਡੀਅਮ ਵਿਖੇ ਬੂਟੇ ਲਗਾਏ

Ad Position 21
No active advertisement
ਅਜੀਤ ਡੈਸਕ 04-07-2026
ਅਬੋਹਰ, 3 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ) ਵਾਤਾਵਰਨ ਦੀ ਸੰਭਾਲ ਅਤੇ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਗਰੀਨ ਸਿਟੀ ਵੈੱਲਫੇਅਰ ਸੁਸਾਇਟੀ ਵਲੋਂ ਸ਼ੁੱਕਰਵਾਰ ਨੂੰ ਸਥਾਨਕ ਨਹਿਰੂ ਸਟੇਡੀਅਮ ਵਿਖੇ ਪੌਦੇ ਲਗਾਉਣ ਦਾ ਅਭਿਆਨ ਚਲਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਨੇ ਛਾਂਦਾਰ ਅਤੇ ਫਲਦਾਰ ਪੌਦੇ ਲਗਾ ਕੇ ਵਾਤਾਵਰਨ ਦੀ ਰੱਖਿਆ ਦਾ ਸੰਦੇਸ਼ ਦਿੱਤਾ। ਸੁਸਾਇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸੰਸਥਾ ਸਿਰਫ਼ ਪੌਦੇ ਲਗਾਉਣ ਤੱਕ ਹੀ ਸਿਮਤ ਨਹੀਂ ਹੈ, ਸਗੋਂ ਉਨ੍ਹਾਂ ਦੀ ਹਰ ਰੋਜ਼ ਦੇਖਭਾਲ ਅਤੇ ਸੰਭਾਲ ਦੀ ਜ਼ਿੰਮੇਵਾਰੀ ਵੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ। ਇਸੇ ਸੋਚ ਤਹਿਤ ਸ਼ਹਿਰ ਦੇ ਵੱਖ-ਵੱਖ ਪਾਰਕਾਂ, ਜਨਤਕ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਸਰਕਾਰੀ ਅਦਾਰਿਆਂ ਵਿਚ ਲਗਾਤਾਰ ਪੌਦੇ ਲਗਾਏ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਮਿਲ ਸਕੇ। ਉਨ੍ਹਾਂ ਕਿਹਾ ਕਿ ਵੱਧ ਰਹੇ ਪ੍ਰਦੂਸ਼ਣ ਅਤੇ ਗਲੋਬਲ ਵਾਰਮਿੰਗ ਦੇ ਮੱਦੇਨਜ਼ਰ ਹਰ ਨਾਗਰਿਕ ਨੂੰ ਆਪਣੇ ਜੀਵਨ ਵਿਚ ਘੱਟੋ-ਘੱਟ ਇਕ ਬੂਟਾ ਲਗਾ ਕੇ ਉਸ ਦੀ ਸੰਭਾਲ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ। ਜੇਕਰ ਹਰ ਵਿਅਕਤੀ ਇਸ ਮੁਹਿੰਮ ਨਾਲ ਜੁੜੇ ਤਾਂ ਅਬੋਹਰ ਨੂੰ ਇਕ ਸਾਫ਼, ਸੁੰਦਰ ਅਤੇ ਹਰਿਆ-ਭਰਿਆ ਸ਼ਹਿਰ ਬਣਾਇਆ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ‘ਰੰਗਲਾ ਪੰਜਾਬ ਸਿਹਤਮੰਦ ਪੰਜਾਬ’ ਦੇ ਸੰਕਲਪ ਨੂੰ ਸਾਕਾਰ ਕਰ ਰਹੀ ਹੈ ਸੀ.ਐਮ ਦੀ ਯੋਗਸ਼ਾਲਾ ਅਗਲੀ ਖ਼ਬਰ ਰਾਜ ਚੋਣ ਕਮਿਸ਼ਨ ਵਲੋਂ ਹਰਪ੍ਰੀਤ ਸਿੰਘ ਜੱਗੀ ਆਈ.ਪੀ.ਐੱਸ.ਫ਼ਾਜ਼ਿਲਕਾ ਦੇ ਪੁਲਿਸ ਆਬਜ਼ਰਵਰ ਨਿਯੁਕਤ
Ad Position 24
No active advertisement