ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

‘ਰੰਗਲਾ ਪੰਜਾਬ ਸਿਹਤਮੰਦ ਪੰਜਾਬ’ ਦੇ ਸੰਕਲਪ ਨੂੰ ਸਾਕਾਰ ਕਰ ਰਹੀ ਹੈ ਸੀ.ਐਮ ਦੀ ਯੋਗਸ਼ਾਲਾ

Ad Position 21
No active advertisement
ਅਜੀਤ ਡੈਸਕ 04-07-2026
ਫ਼ਾਜ਼ਿਲਕਾ, 3 ਜੁਲਾਈ (ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਵੱਲੋਂ ’ਰੰਗਲਾ ਪੰਜਾਬ - ਸਿਹਤਮੰਦ ਪੰਜਾਬ’ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਸੀ.ਐਮ ਦੀ ਯੋਗਸ਼ਾਲਾ ਪੂਰੇ ਪੰਜਾਬ ਵਿਚ ਚਲਾਈ ਜਾ ਰਹੀ ਹੈ। ਸੀ.ਐੱਮ.ਦੀ ਯੋਗਸ਼ਾਲਾ ਦੇ ਪ੍ਰੋਜੈਕਟ ਹੇਠ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਰੋਜ਼ਾਨਾ ਸਵੇਰੇ ਅਤੇ ਸ਼ਾਮ 570 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਤਹਿਤ ਹੁਣ ਤੱਕ 22 ਹਜ਼ਾਰ ਤੋਂ ਵਧੇਰੇ ਮੈਂਬਰਾਂ ਨੇ ਮੁਫ਼ਤ ਯੋਗਾ ਕਰਨ ਲਈ ਰਜਿਸਟਰੇਸ਼ਨ ਕਰਵਾਈ ਹੈ। ਇਹ ਜਾਣਕਾਰੀ ਐੱਸ.ਡੀ.ਐੱਮ ਅਬੋਹਰ ਕਿਰਪਾਲ ਵੀਰ ਸਿੰਘ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਦੇਸ਼ ਹੈ ਕਿ ਯੋਗ ਦੇ ਸਰੀਰਕ ਅਤੇ ਮਾਨਸਿਕ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਣ ਤਾਂ ਜੋ ਹਰ ਨਾਗਰਿਕ ਤੰਦਰੁਸਤ, ਤਣਾਅ-ਮੁਕਤ ਅਤੇ ਉਰਜਾਵਾਨ ਜੀਵਨ ਜੀਅ ਸਕੇ। ਇਸੇ ਤਹਿਤ ਹੀ ““ਸੀ.ਐਮ ਦੀ ਯੋਗਸ਼ਾਲਾ”ਮੁਹਿੰਮ ਰਾਹੀਂ ਪੰਜਾਬ ਸਰਕਾਰ ਲੋਕਾਂ ਨੂੰ ਮੁਫ਼ਤ ਯੋਗ ਸਿਖਲਾਈ ਮੁਹੱਈਆ ਕਰਵਾ ਰਹੀ ਹੈ, ਜਿਸ ਨਾਲ “ਰੰਗਲਾ ਪੰਜਾਬ”ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਮਦਦ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ‘ਸੀ.ਐਮ ਦੀ ਯੋਗਸ਼ਾਲਾ’ ਪਹਿਲ ਸਮਾਜ ਨੂੰ ਸਿਹਤਮੰਦ ਅਤੇ ਜਾਗਰੂਕ ਬਣਾਉਣ ਵਲ ਇਕ ਸ਼ਲਾਘਾਯੋਗ ਉਪਰਾਲਾ ਹੈ। ਜ਼ਿਲ੍ਹੇ ਵਿਚ ਲੋਕਾਂ ਦੀ ਵੱਧ ਰਹੀ ਭਾਗੀਦਾਰੀ ਇਹ ਦਰਸਾਉਂਦੀ ਹੈ ਕਿ ਲੋਕ ਯੋਗ ਪ੍ਰਤੀ ਜਾਗਰੂਕ ਹੋ ਰਹੇ ਹਨ। ਰੋਜ਼ਾਨਾ ਜੀਵਨ ਵਿਚ ਆਮ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਿਵੇਂ ਕਿ ਤਣਾਅ, ਹਾਈ ਬੀ.ਪੀ,ਸ਼ੂਗਰ, ਸਰਵਾਈਕਲ ਆਦਿ ਅਨੇਕ ਸਮੱਸਿਆਵਾਂ ਤੋਂ ਨਿਜਾਤ ਪਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਫੈੱਡਰੇਸ਼ਨ ਰੂਰਲ ਦੀ ਜ਼ਿਲ੍ਹਾ ਕਮੇਟੀ ਦੀ ਚੋਣ ਅਗਲੀ ਖ਼ਬਰ ਗਰੀਨ ਸਿਟੀ ਵੈੱਲਫੇਅਰ ਸੁਸਾਇਟੀ ਨੇ ਨਹਿਰੂ ਸਟੇਡੀਅਮ ਵਿਖੇ ਬੂਟੇ ਲਗਾਏ
Ad Position 24
No active advertisement