ਅਬੋਹਰ, 3 ਜੁਲਾਈ(ਵਿਵੇਕ ਹੂੜੀਆ)-ਮੈਡੀਕਲ ਪ੍ਰੈਕਟੀਸ਼ਨਰਜ਼ ਫੈੱਡਰੇਸ਼ਨ ਰੂਰਲ (ਰਜਿ. ਨੰਬਰ 195) ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਸਥਾਨਕ ਸਨਬੀਮ ਰਿਜ਼ੋਰਟਸ ਅਬੋਹਰ ਵਿਖੇ ਹੋਈ। ਇਸ ਮੀਟਿੰਗ ਵਿਚ ਬਲਾਕ ਅਬੋਹਰ, ਬਲਾਕ ਬੱਲੂਆਣਾ ਅਤੇ ਬਲਾਕ ਘੱਲੂ ਦੇ ਸਾਰੇ ਸਾਥੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਵਿਚ ਸੂਬਾ ਪ੍ਰਧਾਨ ਡਾ. ਪ੍ਰੇਮ ਚੰਦ ਗਰਗ ਦੀ ਅਗਵਾਈ ਹੇਠ ਸੂਬਾ ਕਾਰਜਕਾਰਨੀ ਕਮੇਟੀ ਵਿਸ਼ੇਸ਼ ਤੌਰ ’ਤੇ ਮਾਨਸਾ ਤੋਂ ਅਬੋਹਰ ਪਹੁੰਚੀ। ਸੂਬਾ ਟੀਮ ਵਿਚ ਸੀਨੀਅਰ ਮੀਤ ਪ੍ਰਧਾਨ ਡਾ. ਇਕਬਾਲ ਸਿੰਘ, ਸੂਬਾ ਸਕੱਤਰ ਡਾ. ਜਗਸੀਰ ਸਿੰਘ, ਸੂਬਾ ਖ਼ਜ਼ਾਨਚੀ ਡਾ. ਲਾਭ ਸਿੰਘ, ਡਾ. ਸੁਖਦਰਸ਼ਨ ਸਿੰਘ ਖਾਰਾ ਅਤੇ ਵੈਦ ਸਿਕੰਦਰਜੀਤ ਸਿੰਘ ਸ਼ਾਮਿਲ ਸਨ। ਆਏ ਹੋਏ ਸਾਰੇ ਮਹਿਮਾਨਾਂ ਅਤੇ ਸਾਥੀਆਂ ਦਾ ਜ਼ਿਲ੍ਹਾ ਪ੍ਰਧਾਨ ਡਾ. ਚਮਕੌਰ ਸਿੰਘ ਬਰਾੜ, ਡਾ. ਹਰਜੀਤ ਸਿੰਘ, ਡਾ. ਕ੍ਰਿਸ਼ਨ ਕੁਮਾਰ ਆਲਮਗੜ੍ਹ, ਬਲਾਕ ਅਬੋਹਰ ਦੇ ਪ੍ਰਧਾਨ ਡਾ. ਆਤਮਾ ਰਾਮ ਗੋਇਲ, ਬਲਾਕ ਬੱਲੂਆਣਾ ਦੇ ਪ੍ਰਧਾਨ ਡਾ. ਗੁਰਿੰਦਰ ਸਿੰਘ ਸਿੱਧੂ ਅਤੇ ਬਲਾਕ ਘੱਲੂ ਦੇ ਪ੍ਰਧਾਨ ਡਾ. ਰਵਿੰਦਰ ਢੂੰਡਾੜਾ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ ਸੂਬਾ ਕਮੇਟੀ ਦੀ ਦੇਖ-ਰੇਖ ਹੇਠ ਪੁਰਾਣੀ ਜ਼ਿਲ੍ਹਾ ਕਮੇਟੀ ਨੂੰ ਭੰਗ ਕਰਕੇ ਨਵੀਂ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ ਕੀਤੀ ਗਈ। ਹਾਜ਼ਰ ਸਾਰੇ ਡਾਕਟਰਾਂ ਨੇ ਹੱਥ ਖੜ੍ਹੇ ਕਰਕੇ ਸਰਬਸੰਮਤੀ ਨਾਲ ਨਵੀਂ ਜ਼ਿਲ੍ਹਾ ਕਮੇਟੀ ਦਾ ਗਠਨ ਕੀਤਾ। ਜਿਸ ਵਿਚ ਡਾ. ਜਗਮੇਲ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ, ਡਾ. ਦੌਲਤ ਰਾਮ ਤਿਵਾੜੀ ਨੂੰ ਜ਼ਿਲ੍ਹਾ ਚੇਅਰਮੈਨ, ਡਾ. ਕ੍ਰਿਸ਼ਨ ਕੁਮਾਰ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਡਾ. ਹਰਜੀਤ ਸਿੰਘ ਘੱਲੂ ਨੂੰ ਜ਼ਿਲ੍ਹਾ ਉਪ ਪ੍ਰਧਾਨ, ਡਾ.ਰਾਕੇਸ਼ ਕੁਮਾਰ ਗੋਬਿੰਦਗੜ੍ਹ ਨੂੰ ਜ਼ਿਲ੍ਹਾ ਜਨਰਲ ਸਕੱਤਰ, ਡਾ.ਇੰਦਰਪਾਲ ਘੱਲੂ ਨੂੰ ਜ਼ਿਲ੍ਹਾ ਕੈਸ਼ੀਅਰ, ਡਾ.ਕ੍ਰਿਸ਼ਨ ਕੁਮਾਰ ਆਲਮਗੜ੍ਹ ਨੂੰ ਸਟੇਟ ਕਮੇਟੀ ਮੈਂਬਰ ਚੁਣਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਐਸੋਸੀਏਸ਼ਨ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਇੱਥੇ ਇਹ ਵਿਸ਼ੇਸ਼ ਤੌਰ ’ਤੇ ਦੱਸਿਆ ਗਿਆ ਕਿ ਸਟੇਟ ਕਮੇਟੀ ਵਲੋਂ ਕਿਸੇ ਵੀ ਬਲਾਕ ਤੋਂ ਕਿਸੇ ਕਿਸਮ ਦਾ ਕੋਈ ਫ਼ੰਡ ਨਹੀਂ ਲਿਆ ਜਾਂਦਾ। ਸੂਬਾ ਪ੍ਰਧਾਨ ਡਾ.ਪ੍ਰੇਮ ਚੰਦ ਗਰਗ ਅਤੇ ਹੋਰ ਆਗੂਆਂ ਨੇ ਨਵੀਂ ਚੁਣੀ ਟੀਮ ਨੂੰ ਮੁਬਾਰਕਬਾਦ ਦਿੱਤੀ ਅਤੇ ਹੌਸਲਾ ਅਫ਼ਜ਼ਾਈ ਕੀਤੀ।