ਫ਼ਾਜ਼ਿਲਕਾ, 3 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹਮਲਾ ਕਰਕੇ ਭੰਨਤੋੜ ਕਰਨ ਵਾਲੇ 19 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਰਨੈਲ ਸਿੰਘ ਪੁੱਤਰ ਬਚਨ ਸਿੰਘ ਵਾਸੀ ਪਿੰਡ ਲਾਧੂਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਖੇਤ ’ਚ ਝੋਨੇ ਦੀ ਪਨੀਰੀ ਨੂੰ ਪਾਣੀ ਲਗਾ ਰਿਹਾ ਸੀ। ਇਸ ਦੌਰਾਨ ਕ੍ਰਿਸ਼ਨ ਸਿੰਘ, ਸੁਰਜੀਤ ਸਿੰਘ, ਕੁਲਵੰਤ ਸਿੰਘ ਪੁੱਤਰ ਉੱਤਮ ਸਿੰਘ, ਰੇਸ਼ਮ ਸਿੰਘ ਪੁੱਤਰ ਹਰਦਿੱਤ ਸਿੰਘ, ਮਨਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ, ਰਾਮ ਸਿੰਘ ਪੁੱਤਰ ਕਸ਼ਮੀਰ ਸਿੰਘ, ਗੁਰਵਿੰਦਰ ਸਿੰਘ ਪੁੱਤਰ ਰਾਮ ਸਿੰਘ, ਰਾਜ ਸਿੰਘ ਪੁੱਤਰ ਰਾਮ ਸਿੰਘ, ਕੁਲਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਪਹਿਲਵਾਨ ਸਿੰਘ, ਮਨਜੀਤ ਸਿੰਘ ਪੁੱਤਰ ਦਰਸ਼ਨ ਸਿੰਘ, ਮਨੋਜ ਸਿੰਘ ਪੁੱਤਰ ਜੰਗੀਰ ਸਿੰਘ, ਪ੍ਰੇਮ ਸਿੰਘ ਪੁੱਤਰ ਜੰਗੀਰ ਸਿੰਘ ਅਤੇ 4-5 ਅਣਪਛਾਤੇ ਵਿਅਕਤੀਆਂ ਨੇ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਸੱਟਾਂ ਮਾਰੀਆਂ ਅਤੇ ਖੇਤ ਵਿਚ ਬਣੇ ਮੋਟਰ ਵਾਲੇ ਕਮਰਾ ’ਤੇ ਬੋਰ ਦਾ ਵੀ ਨੁਕਸਾਨ ਕੀਤਾ। ਜਿਸ ਤੋਂ ਬਾਅਦ ਪੁਲਿਸ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।