05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮੁਲਾਜ਼ਮ ਮੰਗਾਂ ਤੋਂ ਮੁਕਰੀ ਭਗਵੰਤ ਸਰਕਾਰ ਵਿਰੁੱਧ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਵਲੋਂ 6 ਨੂੰ ਵਿਧਾਇਕ ਸਵਨਾ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ

Ad Position 21
No active advertisement
ਅਜੀਤ ਡੈਸਕ 05-07-2026
ਫ਼ਾਜ਼ਿਲਕਾ, 4 ਜੁਲਾਈ (ਅਮਰਜੀਤ ਸ਼ਰਮਾ)-ਪੰਜਾਬ ਦੇ 9 ਲੱਖ ਮੁਲਾਜ਼ਮਾਂ, ਪੈਨਸ਼ਨਰਾਂ, ਆਊਟ ਸੋਰਸ ਕਾਮਿਆਂ, ਮਿਡ-ਡੇ-ਮੀਲ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਤੋਂ ਮੁਨਕਰ ਹੋਈ ਭਗਵੰਤ ਮਾਨ ਸਰਕਾਰ ਵਿਰੁੱਧ -ਸਾਂਝਾ ਮੁਲਾਜ਼ਮ ਮੰਚ ਪੰਜਾਬ ਚੰਡੀਗੜ੍ਹ’ ਅਤੇ -ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ’ ’ਤੇ ਆਧਾਰਿਤ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਰਾਜ ਭਰ ਵਿਚ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸੇ ਕੜੀ ਤਹਿਤ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਕਨਵੀਨਰ ਸਾਥੀ ਬੂਟਾ ਸਿੰਘ ਬਰਾੜ ਚਿਮਨੇਵਾਲਾ ਦੀ ਪ੍ਰਧਾਨਗੀ ਹੇਠ ਇਕ ਅਹਿਮ ਵਰਚੂਅਲ ਮੀਟਿੰਗ ਕੀਤੀ ਗਈ, ਇਸ ਮੀਟਿੰਗ ਦਾ ਸੰਚਾਲਨ ਜ਼ਿਲ੍ਹਾ ਕਨਵੀਨਰ ਸਾਥੀ ਹਰਭਜਨ ਸਿੰਘ ਖੁੰਗਰ ਵਲੋਂ ਕੀਤਾ ਗਿਆ ਅਤੇ ਉਨ੍ਹਾਂ ਨੇ ਮੀਟਿੰਗ ਦਾ ਏਜੰਡਾ ਪੇਸ਼ ਕੀਤਾ। ਮੀਟਿੰਗ ਵਿਚ ਸ਼ਾਮਿਲ ਹੋਏ ਜ਼ਿਲ੍ਹੇ ਦੇ ਕਨਵੀਨਰਾਂ ਸਰਵ ਸਾਥੀ ਦਲਜੀਤ ਸਿੰਘ ਸਭਰਵਾਲ, ਸੁਨੀਲ ਕੁਮਾਰ, ਬਲਰਾਮ ਪਾਵਰ ਕਾਮ, ਬਿਮਲਾ ਦੇਵੀ, ਜਸਵਿੰਦਰ ਸਿੰਘ, ਰੇਸ਼ਮ ਲਾਲ ਰੰਗੀਲਾ, ਬਲਵਿੰਦਰ ਸਿੰਘ, ਟਹਿਲ ਸਿੰਘ ਸੈਣੀ, ਅਸ਼ੋਕ ਕੁਮਾਰ ਸਰਾਰੀ, ਪਰਮਜੀਤ ਸਿੰਘ ਸ਼ੋਰੇਵਾਲ ਅਤੇ ਦਪਿੰਦਰ ਸਿੰਘ ਢਿੱਲੋਂ ਨੇ ਭਗਵੰਤ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਤਿੱਖੀ ਆਲੋਚਨਾ ਕੀਤੀ। ਕੋਆਰਡੀਨੇਸ਼ਨ ਕਮੇਟੀ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਜਲਾਲਾਬਾਦ ਵਿਖੇ ਹੋ ਰਹੀਆਂ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਕਰਾਰਾ ਸਬਕ ਸਿਖਾਇਆ ਜਾਵੇ। ਮੁਲਾਜ਼ਮ ਆਗੂਆਂ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਡੀ.ਏ. ਨਹੀਂ, ਤਾਂ ਵੋਟ ਨਹੀਂ। ਕਮੇਟੀ ਵਲੋਂ ਸਰਵਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 6 ਜੁਲਾਈ ਨੂੰ ਬਾਅਦ ਦੁਪਹਿਰ 2:30 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਫ਼ਾਜ਼ਿਲਕਾ ਦੇ ਬਾਹਰ ਇਕ ਵਿਸ਼ਾਲ ਜ਼ਿਲ੍ਹਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਤੋਂ ਬਾਅਦ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਕੇ ਉਨ੍ਹਾਂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ’ਤੇ ਸੂਬੇ ਦਾ ਚੇਤਾਵਨੀ ਪੱਤਰ ਸੌਂਪਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਝਾੜੀਆਂ ’ਚੋਂ ਅਰਧ-ਨਗਨ ਹਾਲਤ ’ਚ ਨੌਜਵਾਨ ਦੀ ਲਾਸ਼ ਬਰਾਮਦ
Ad Position 24
No active advertisement