06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਕਰੰਟ ਲੱਗਣ ਕਾਰਨ ਔਰਤ ਦੀ ਮੌਤ

Ad Position 21
No active advertisement
ਅਜੀਤ ਡੈਸਕ 05-07-2026
ਅਬੋਹਰ, 4 ਜੁਲਾਈ(ਵਿਵੇਕ ਹੂੜੀਆ)-ਸ਼ਹਿਰ ਦੀ ਇੰਦਰਾ ਨਗਰੀ ਗਲੀ ਨੰਬਰ 6 ਵਿਚ ਸ਼ਨੀਵਾਰ ਸਵੇਰੇ ਇਕ ਬੇਹੱਦ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਕਰੰਟ ਲੱਗਣ ਕਾਰਨ ਇਕ 24 ਸਾਲਾ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕਾ ਆਪਣੇ ਪਿੱਛੇ ਤਿੰਨ ਛੋਟੇ ਬੱਚੇ ਛੱਡ ਗਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ । ਪੁਲਿਸ ਨੇ ਮਹਿਲਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕਾ ਦੀ ਪਛਾਣ ਨਾਨਕੀ ਕੌਰ (24) ਪਤਨੀ ਜੋਤਾ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵੇਲੇ ਉਸ ਦਾ ਪਤੀ ਕਿਸੇ ਕੰਮ ਦੇ ਸਿਲਸਿਲੇ ਵਿਚ ਅੰਮ੍ਰਿਤਸਰ ਗਿਆ ਹੋਇਆ ਸੀ ਅਤੇ ਨਾਨਕੀ ਕੌਰ ਘਰ ਵਿਚ ਆਪਣੇ ਤਿੰਨ ਛੋਟੇ ਬੱਚਿਆਂ ਨਾਲ ਇਕੱਲੀ ਸੀ। ਪਰਿਵਾਰਕ ਮੈਂਬਰਾਂ ਅਤੇ ਗੁਆਂਢੀਆਂ ਨੇ ਦੱਸਿਆ ਕਿ ਨਾਨਕੀ ਕੌਰ ਨਹਾ ਕੇ ਕਮਰੇ ਵਿਚ ਆਈ ਸੀ। ਭਾਰੀ ਗਰਮੀ ਹੋਣ ਕਰਕੇ ਜਿਵੇਂ ਹੀ ਉਸ ਨੇ ਬੱਚਿਆਂ ਲਈ ਫਰਾਟਾ ਪੱਖਾ ਚਲਾਉਣ ਦੀ ਕੋਸ਼ਿਸ਼ ਕੀਤੀ ਤਾਂ ਪੱਖੇ ਵਿਚ ਆ ਰਹੇ ਕਰੰਟ ਦੀ ਲਪੇਟ ਵਿਚ ਆ ਗਈ। ਕਰੰਟ ਦਾ ਝਟਕਾ ਇੰਨਾ ਜ਼ਬਰਦਸਤ ਸੀ ਕਿ ਉਹ ਤੁਰੰਤ ਜ਼ਮੀਨ ’ਤੇ ਡਿਗ ਪਈ। ਬੱਚਿਆਂ ਦੇ ਰੌਲਾ ਪਾਉਣ ’ਤੇ ਜਦੋਂ ਗੁਆਂਢੀ ਅਤੇ ਮਹਿਲਾ ਦਾ ਭਤੀਜਾ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਨੇ ਤੁਰੰਤ ਉਸ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਪਹੁੰਚਾਇਆ। ਉੱਥੇ ਮਹਿਲਾ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਰੈਫ਼ਰ ਕਰ ਦਿੱਤਾ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਨਾਨਕੀ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਪਿੰਡ ਚੱਕ ਪੱਖੀ ਅਤੇ ਮੰਡੀ ਰੋੜਾਂਵਾਲੀ ਵਿਖੇ ਮੈਡੀਕਲ ਸਟੋਰਾਂ ਦੀ ਚੈਕਿੰਗ ਅਗਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ
Ad Position 24
No active advertisement