ਬੱਲੂਆਣਾ, 4 ਜੁਲਾਈ (ਜਸਮੇਲ ਸਿੰਘ ਢਿੱਲੋਂ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਜਾਗਰੂਕਤਾ ਸਮਾਗਮ ਸਕੂਲ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਦੀ ਅਗਵਾਈ ਹੇਠ ਕਰਵਾਇਆ ਗਿਆ। ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਉਕਤ ਸਕੂਲ ਵਿਚ ਇਕ ਪ੍ਰਭਾਵਸ਼ਾਲੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਗਿਆ। ਇਸ ਸਮੇਂ ਉਨ੍ਹਾਂ ਨੂੰ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਪਰਿਵਾਰ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਹੁੰ ਚੁਕਵਾਈ ਗਈ। ਇਸ ਸਮੇਂ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਹੀ ਉਹ ਸੁਨਹਿਰੇ ਭਵਿੱਖ ਦੀ ਨੀਂਹ ਰੱਖ ਸਕਦੇ ਹਨ। ਸਮਾਗਮ ਵਿਚ ਸਕੂਲ ਦੇ ਸਮੂਹ ਅਧਿਆਪਕਾ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।