06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪੰਜਾਬ ’ਚ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਅਤੇ ਐਂਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ ਦੀ ਸਥਾਪਨਾ

Ad Position 21
No active advertisement
ਅਜੀਤ ਡੈਸਕ 05-07-2026
ਫ਼ਾਜ਼ਿਲਕਾ, 4 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਸਿੱਖਿਆ ਅਤੇ ਕੌਸ਼ਲ ਵਿਕਾਸ (ਸਕਿੱਲ ਡਿਵੈਲਪਮੈਂਟ) ਨੂੰ ਇਕ ਨਵੀਂ ਦਿਸ਼ਾ ਦੇਣ ਲਈ ‘ਸ਼ਹੀਦ ਊਧਮ ਸਿੰਘ ਕੌਸ਼ਲ ਵਿਕਾਸ ਅਤੇ ਉਦਮੀਅਤਾ ਯੂਨੀਵਰਸਿਟੀ’ ਦੀ ਸਥਾਪਨਾ ਕਰਨ ਦੀ ਵੱਡੀ ਯੋਜਨਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੰਬੋਜ ਫਾਊਂਡੇਸ਼ਨ ਪੰਜਾਬ ਦੇ ਪ੍ਰਧਾਨ ਪ੍ਰੋਫੈਸਰ ਸੂਬਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ 31 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਦਾ ਇਕ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇ। ਇਹ ਸੈਸ਼ਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਨ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਸਰਕਾਰ ਇਸ ਨਵੇਂ ਵਿੱਦਿਅਕ ਅਦਾਰੇ ਦੀ ਸ਼ੁਰੂਆਤ ਲਈ ਆਪਣੀ ਵਚਨਬੱਧਤਾ ਅਤੇ ਸਮਰਥਨ ਸਪਸ਼ਟ ਕਰ ਸਕੇ। ਇਸ ਮਹੱਤਵਪੂਰਨ ਪ੍ਰਾਜੈਕਟ ਲਈ 500 ਕਰੋੜ ਰੁਪਏ ਦੇ ਭਾਰੀ ਨਿਵੇਸ਼ ਦੀ ਤਜਵੀਜ਼ ਰੱਖੀ ਗਈ ਹੈ। ਯੂਨੀਵਰਸਿਟੀ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਵਿਕਸਤ ਕਰਨ ਲਈ ਦੋ ਵਿਸ਼ਵ-ਪ੍ਰਸਿੱਧ ਵਿਦੇਸ਼ੀ ਯੂਨੀਵਰਸਿਟੀਆਂ ਨੂੰ ਬਤੌਰ ਐਂਕਰ ਪਾਰਟਨਰ ਅਤੇ ਨੌਲੇਜ ਪਾਰਟਨਰ ਵਜੋਂ ਜੋੜਿਆ ਗਿਆ ਹੈ। ਇਸ ਦੇ ਨਾਲ ਹੀ ਉਦਯੋਗਿਕ ਅਤੇ ਤਕਨੀਕੀ ਖੇਤਰ ਵਿਚ ਮੁਹਾਰਤ ਹਾਸਿਲ ਕਰਨ ਲਈ ਇਕ ਪ੍ਰਮੁੱਖ ਗਲੋਬਲ ਆਈ.ਟੀ.ਕੰਪਨੀ ਨੂੰ ‘ਐਂਕਰ ਇੰਡਸਟਰੀ ਪਾਰਟਨਰ’ ਅਤੇ ਇਕ ਵੱਡੇ ਉਦਯੋਗਿਕ ਘਰਾਣੇ ਨੂੰ ‘ਇੰਡਸਟਰੀ ਪਾਰਟਨਰ’ ਵਜੋਂ ਸ਼ਾਮਿਲ ਕੀਤਾ ਜਾ ਰਿਹਾ ਹੈ। ਇਹ ਯੂਨੀਵਰਸਿਟੀ ਪੰਜਾਬ ਸਰਕਾਰ ਅਤੇ ‘ਸ਼ਹੀਦ ਊਧਮ ਸਿੰਘ ਐਜੂਕੇਸ਼ਨਲ ਸੁਸਾਇਟੀ’ ਦੇ ਸਾਂਝੇ ਯਤਨਾਂ ਨਾਲ 32 ਏਕੜ ਦੇ ਵਿਸ਼ਾਲ ਕੈਂਪਸ ਵਿਚ ਸਥਾਪਤ ਕੀਤੀ ਜਾਵੇਗੀ। ਪ੍ਰਮੋਟਰ ਸੰਸਥਾ ਨੂੰ ਤਕਨੀਕੀ ਅਤੇ ਉੱਚ ਸਿੱਖਿਆ ਦੇ ਖੇਤਰ ਵਿਚ 21 ਸਾਲਾਂ ਦਾ ਲੰਬਾ ਤਜਰਬਾ ਹੈ। ਯੂਨੀਵਰਸਿਟੀ ਅਤੇ ਇਸ ਦੇ ਅੰਤਰਰਾਸ਼ਟਰੀ ਤੇ ਉਦਯੋਗਿਕ ਭਾਈਵਾਲਾਂ ਵਿਚਕਾਰ 15 ਜੂਨ ਤੋਂ 15 ਜੁਲਾਈ 2026 ਦਰਮਿਆਨ ਰਸਮੀ ਸਮਝੌਤਿਆਂ ’ਤੇ ਹਸਤਾਖ਼ਰ ਕੀਤੇ ਜਾਣਗੇ, ਜਿਸ ਤੋਂ ਬਾਅਦ ਵਿਸਤਰਿਤ ਜਾਣਕਾਰੀ ਜਨਤਕ ਕੀਤੀ ਜਾਵੇਗੀ। ਇਹ ਸੰਸਥਾ ਇਕ ‘ਸੈਂਟਰ ਆਫ਼ ਐਕਸੀਲੈਂਸ’ ਵਜੋਂ ਕੰਮ ਕਰੇਗੀ, ਜਿਸ ਦਾ ਮੁੱਖ ਉਦੇਸ਼ ਸਿੱਖਿਆ, ਉਦਯੋਗ, ਆਧੁਨਿਕ ਤਕਨਾਲੋਜੀ ਅਤੇ ਖੋਜ ਨੂੰ ਇਕ ਮੰਚ ’ਤੇ ਲਿਆਉਣਾ ਹੈ। ਇਸ ਨਾਲ ਨਾ ਸਿਰਫ਼ ਪੰਜਾਬ, ਸਗੋਂ ਭਾਰਤ ਅਤੇ ਵਿਸ਼ਵ ਪੱਧਰ ’ਤੇ ਵਿਦਿਆਰਥੀਆਂ, ਉੱਦਮੀਆਂ ਅਤੇ ਖੋਜਕਰਤਾਵਾਂ ਲਈ ਭਵਿੱਖ ਦੀਆਂ ਨਵੀਆਂ ਸੰਭਾਵਨਾਵਾਂ ਖੁੱਲ੍ਹਣਗੀਆਂ। ਫ਼ਾਜ਼ਿਲਕਾ ਵਿਖੇ ਬਲਕਾਰ ਚੰਦ ਜੋਸਨ ਦੇ ਵਪਾਰਕ ਅਦਾਰੇ ਦੇ ਦੌਰੇ ਦੌਰਾਨ ਪ੍ਰੋ.ਸੂਬਾ ਸਿੰਘ ਦੇ ਨਾਲ ਬਲਕਾਰ ਚੰਦ, ਕ੍ਰਿਸ਼ਨ ਕੰਬੋਜ ਅਤੇ ਹੋਰ ਪ੍ਰਮੁੱਖ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਗਮ ਕਰਵਾਇਆ
Ad Position 24
No active advertisement