06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਵਿਦਿਆਰਥੀਆਂ, ਸਟਾਫ਼ ਅਤੇ ਮੈਨੇਜਮੈਂਟ ਨੇ ਸਾਂਝੇ ਤੌਰ ’ਤੇ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 05-07-2026
ਫ਼ਾਜ਼ਿਲਕਾ, 4 ਜੁਲਾਈ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਵਿਦਿਆਰਥੀਆਂ, ਅਧਿਆਪਕ ਵਰਗ ਅਤੇ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਵਲੋਂ ਸਾਂਝੇ ਤੌਰ ’ਤੇ ਛਬੀਲ ਲਗਾ ਕੇ ਰਾਹਗੀਰਾਂ ਨੂੰ ਠੰਢਾ-ਮਿੱਠਾ ਜਲ ਛਕਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਸੇਵਾ ਭਾਵਨਾ ਨਾਲ ਸੇਵਾ ਕਰਦਿਆਂ ਮਾਨਵਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ’ਤੇ ਸਕੂਲ ਦੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਮਿਆਰੀ ਸਿੱਖਿਆ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਵਿਚ ਸੇਵਾ, ਸਹਿਯੋਗ, ਕਰੁਣਾ ਅਤੇ ਸਮਾਜਿਕ ਜ਼ਿੰਮੇਵਾਰੀ ਵਰਗੇ ਸੰਸਕਾਰ ਵੀ ਵਿਕਸਿਤ ਕਰਨਾ ਹੈ। ਅਜਿਹੇ ਆਯੋਜਨ ਬੱਚਿਆਂ ਦੇ ਸ਼ਖ਼ਸੀਅਤ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਛਬੀਲ ਦੀ ਸੇਵਾ ਸਾਨੂੰ ਨਿਰਸਵਾਰਥ ਭਾਵ ਨਾਲ ਮਾਨਵਤਾ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਜੀਵਨ ਵਿਚ ਹਮੇਸ਼ਾ ਸੇਵਾ ਅਤੇ ਪਰਉਪਕਾਰ ਦੀ ਭਾਵਨਾ ਨੂੰ ਅਪਣਾਉਣ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਸਦਾ ਅੱਗੇ ਰਹਿਣ। ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਸਮਾਜ ਵਿਚ ਪਿਆਰ, ਭਾਈਚਾਰੇ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਅਜਿਹੇ ਆਯੋਜਨ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਕੂਲ ਸਮੇਂ-ਸਮੇਂ ’ਤੇ ਸਮਾਜਿਕ ਸਰੋਕਾਰਾਂ ਨਾਲ ਜੁੜੇ ਪ੍ਰੋਗਰਾਮ ਉਲੀਕਦਾ ਰਹਿੰਦਾ ਹੈ ਤਾਂ ਜੋ ਵਿਦਿਆਰਥੀਆਂ ਵਿਚ ਚੰਗੇ ਸੰਸਕਾਰਾਂ ਦੇ ਨਾਲ-ਨਾਲ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਹੋ ਸਕੇ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਰਾਹਗੀਰਾਂ ਨੂੰ ਠੰਢਾ-ਮਿੱਠਾ ਜਲ ਵਰਤਾਇਆ।
Ad Position 22
No active advertisement
ਪਿਛਲੀ ਖ਼ਬਰ ਬਾਬਾ ਹਰਨਾਮ ਸਿੰਘ ਧੁੰਮਾਂ ਨੇ ਜਾਣਿਆ ਭਗਤ ਬਾਬਾ ਮਿਲਖਾ ਸਿੰਘ ਦੀ ਸਿਹਤ ਦਾ ਹਾਲ ਅਗਲੀ ਖ਼ਬਰ ਅਬੋਹਰ ਦੇ ਖੰਡਾ ਚੌਕ ਵਿਖੇ ਲਗਾਈ 40 ਦਿਨਾਂ ਛਬੀਲ ਦੀ ਹੋਈ ਸਮਾਪਤੀ
Ad Position 24
No active advertisement