06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਡਿਫੈਂਸ ਡੈਮ ਦੇ ਵਿਰੋਧ ’ਚ ਕਿਸਾਨਾਂ ਦਾ ਧਰਨਾ 23ਵੇਂ ਦਿਨ ਵੀ ਜਾਰੀ ਕਰਨ ਗਿਲਹੋਤਰਾ ਨੇ ਮੋਰਚੇ ਦੇ ਆਗੂਆਂ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 05-07-2026
ਫ਼ਾਜ਼ਿਲਕਾ, 4 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿਚ ਪ੍ਰਸਤਾਵਿਤ ‘ਡਿਫੈਂਸ ਡੈਮ’ ਦੇ ਵਿਰੋਧ ਵਿਚ ਕਿਸਾਨਾਂ ਦਾ ਅੰਦੋਲਨ ਲਗਾਤਾਰ 23ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਨੌਜਵਾਨ ਸਮਾਜ ਸੇਵੀ ਕਰਨ ਗਿਲਹੋਤਰਾ ਨੇ ਧਰਨਾ ਸਥਾਨ ’ਤੇ ਪਹੁੰਚ ਕੇ ‘ਬੰਨ੍ਹ ਰੋਕੋ ਚੜ੍ਹਦੀ ਕਲਾ ਸੰਘਰਸ਼ ਮੋਰਚਾ’ ਦੇ ਵਫ਼ਦ ਅਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ’ਤੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਮੌਕੇ ਕਰਨ ਗਿਲਹੋਤਰਾ ਨੇ ਦੱਸਿਆ ਕਿ ਹਾਲ ਹੀ ਵਿਚ ਉਨ੍ਹਾਂ ਦੀ ਪਹਿਲਕਦਮੀ ’ਤੇ ਸੰਘਰਸ਼ ਮੋਰਚੇ ਦੇ ਇਕ ਵਫ਼ਦ ਨੇ ਚੰਡੀਗੜ੍ਹ ਦੇ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਸੀ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਹੈ ਅਤੇ ਭਰੋਸਾ ਦਿੱਤਾ ਹੈ ਕਿ ਉਹ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਅਤੇ ਰੱਖਿਆ ਮੰਤਰੀ ਨਾਲ ਇਸ ਮੁੱਦੇ ’ਤੇ ਗੱਲਬਾਤ ਕਰਕੇ ਕੋਈ ਯੋਗ ਹੱਲ ਕੱਢਣ ਦੀ ਕੋਸ਼ਿਸ਼ ਕਰਨਗੇ। ਗਿਲਹੋਤਰਾ ਨੇ ਕਿਸਾਨਾਂ ਨੂੰ ਇਹ ਵੀ ਯਕੀਨ ਦਿਵਾਇਆ ਕਿ ਰਾਜਪਾਲ ਦੇ ਨਿਰਦੇਸ਼ਾਂ ਅਨੁਸਾਰ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਵੀ ਕਿਸਾਨਾਂ ਦੀ ਮੀਟਿੰਗ ਕਰਵਾਉਣ ਦੇ ਯਤਨ ਕੀਤੇ ਜਾਣਗੇ, ਤਾਂ ਜੋ ਇਸ ਸਮੱਸਿਆ ਦਾ ਕੋਈ ਸਕਾਰਾਤਮਿਕ ਹੱਲ ਨਿਕਲ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਹੱਦੀ ਖੇਤਰ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਕਰਨਾ ਸਭ ਤੋਂ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ ਅਤੇ ਸਾਰੀਆਂ ਧਿਰਾਂ ਵਿਚਾਲੇ ਆਪਸੀ ਗੱਲਬਾਤ ਰਾਹੀਂ ਹੀ ਇਸ ਵਿਵਾਦ ਦਾ ਸਥਾਈ ਹੱਲ ਸੰਭਵ ਹੈ। ਦੂਜੇ ਪਾਸੇ ਧਰਨਾਕਾਰੀ ਕਿਸਾਨਾਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਇੱਥੇ ਆ ਕੇ ਮੌਕੇ ਦੀ ਸਥਿਤੀ ਦੇਖਣ ਅਤੇ ਕਿਸਾਨਾਂ ਦੇ ਦਰਦ ਨੂੰ ਮਹਿਸੂਸ ਕਰਦੇ ਹੋਏ ਇਸ ਪ੍ਰਾਜੈਕਟ ਨੂੰ ਰੋਕਣ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ‘ਸੇਵਾ ਪਖਵਾੜੇ’ ਤਹਿਤ ਮੁਫ਼ਤ ਐਨੀਮੀਆ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਬਾਬਾ ਹਰਨਾਮ ਸਿੰਘ ਧੁੰਮਾਂ ਨੇ ਜਾਣਿਆ ਭਗਤ ਬਾਬਾ ਮਿਲਖਾ ਸਿੰਘ ਦੀ ਸਿਹਤ ਦਾ ਹਾਲ
Ad Position 24
No active advertisement