06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ

Ad Position 21
No active advertisement
ਅਜੀਤ ਡੈਸਕ 05-07-2026
ਗੁਰੂਹਰਸਹਾਏ, 4 ਜੁਲਾਈ (ਕਪਿਲ ਕੰਧਾਰੀ)-ਅੱਜ 5 ਜੁਲਾਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰਗਟਾਵਾ ਡੀ.ਐਸ.ਪੀ ਤਜਿੰਦਰ ਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਚੋਣ ਬੂਥਾਂ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ, ਜਦਕਿ ਸੰਵੇਦਨਸ਼ੀਲ ਬੂਥਾਂ ਉੱਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ। ਡੀ.ਐਸ.ਪੀ ਤਜਿੰਦਰ ਪਾਲ ਸਿੰਘ ਨੇ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਹਰ ਵੋਟਰ ਨੂੰ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਨਾ ਕਰਵਾਈ ਜਾਵੇਗੀ ਅਤੇ ਕਿਸੇ ਵੀ ਵਿਅਕਤੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਕਰਨ, ਵੋਟਰਾਂ ਨੂੰ ਡਰਾਉਣ-ਧਮਕਾਉਣ, ਗੈਰ-ਕਾਨੂੰਨੀ ਇਕੱਠ ਕਰਨ ਜਾਂ ਚੋਣ ਪ੍ਰਕਿਰਿਆ ਵਿਚ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸ਼ੱਕੀ ਗਤੀਵਿਧੀ ਜਾਂ ਕਾਨੂੰਨ ਦੀ ਉਲੰਘਣਾ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਤਹਿਤ ਵਾਟਰ ਕੈਂਨੀ, ਫਾਇਰ ਬ੍ਰਿਗੇਡ, ਐਂਬੂਲੈਂਸ, ਐਂਟੀ-ਰਾਇਟ ਟੀਮਾਂ ਅਤੇ ਹੋਰ ਐਮਰਜੈਂਸੀ ਸੇਵਾਵਾਂ ਨੂੰ ਤਿਆਰ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਤਿੰਨ ਥਾਣਾ ਮੁਖੀਆਂ ਦੀ ਨਿਗਰਾਨੀ ਹੇਠ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ, ਤਾਂ ਜੋ ਚੋਣਾਂ ਦੌਰਾਨ ਕਿਸੇ ਵੀ ਸਥਿਤੀ ਨਾਲ ਤੁਰੰਤ ਨਜਿੱਠਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਰਾਣਾ ਸੋਢੀ ਨੇ ਬਲਜੀਤ ਸਿੰਘ ਰੱਖੜੀ ਦੀ ਕੀਤੀ ਭਰਪੂਰ ਪ੍ਰਸੰਸਾ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਪਿੰਡ ਸੁਰੇਸ਼ ਵਾਲੀ ਅਤੇ ਬਹਿਕ ਖ਼ਾਸ ’ਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
Ad Position 24
No active advertisement