07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਖੇਤ ਤੋਂ ਪਰਤ ਰਹੇ ਪਿਓ-ਪੁੱਤ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Ad Position 21
No active advertisement
ਅਜੀਤ ਡੈਸਕ 06-07-2026

ਫ਼ਾਜ਼ਿਲਕਾ, 5 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਕਬੂਲਸ਼ਾਹ-ਖਿਓਵਾਲੀ ਢਾਬ ਲਿੰਕ ਰੋਡ ’ਤੇ ਖੇਤ ਤੋਂ ਕੰਮ ਖ਼ਤਮ ਕਰਕੇ ਮੋਟਰਸਾਈਕਲ ’ਤੇ ਘਰ ਪਰਤ ਰਹੇ ਪਿਓ-ਪੁੱਤ ’ਤੇ ਕੁੱਝ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿਚ ਪਿਤਾ ਅਤੇ ਉਸ ਦਾ ਨਾਬਾਲਗ ਪੁੱਤਰ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਸਰਕਾਰੀ ਹਸਪਤਾਲ ਵਿਚ ਜੇਰੇ ਇਲਾਜ ਕਿਸਾਨ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਨਾਬਾਲਗ ਪੁੱਤਰ ਰਜਨੀਸ਼ ਨਾਲ ਖੇਤ ਵਿਚ ਫ਼ਸਲ ਨੂੰ ਪਾਣੀ ਲਾਉਣ ਗਿਆ ਸੀ। ਕੰਮ ਖ਼ਤਮ ਕਰਨ ਤੋਂ ਬਾਅਦ ਜਦੋਂ ਦੋਵੇਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਾਪਸ ਘਰ ਪਰਤ ਰਹੇ ਸਨ ਤਾਂ ਕਬੂਲ ਸ਼ਾਹ ਢਾਣੀ ਦੇ ਨੇੜੇ ਰਸਤੇ ਵਿਚ ਤਿੰਨ ਨੌਜਵਾਨ ਖੜ੍ਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਉਕਤ ਨੌਜਵਾਨਾਂ ਨੇ ਮੋਟਰਸਾਈਕਲ ਦੀ ਲਾਈਟ ਮਾਰ ਕੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਉਨ੍ਹਾਂ ਮੋਟਰਸਾਈਕਲ ਨਹੀਂ ਰੋਕੀ। ਮਹਿੰਦਰ ਸਿੰਘ ਅਨੁਸਾਰ ਮੋਟਰਸਾਈਕਲ ਨਾ ਰੋਕਣ ’ਤੇ ਮੁਲਜ਼ਮਾਂ ਨੇ ਆਪਣੇ ਮੋਟਰਸਾਈਕਲ ਨਾਲ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਕੁੱਝ ਦੂਰੀ ’ਤੇ ਜਾ ਕੇ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਸ ਦੇ ਪੁੱਤਰ ਰਜਨੀਸ਼ ਨੂੰ ਗਲੇ ਤੋਂ ਫੜ ਕੇ ਹੇਠਾਂ ਸੁੱਟ ਦਿੱਤਾ। ਆਰੋਪ ਹੈ ਕਿ ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਨਾਲ ਰਜਨੀਸ਼ ਦੇ ਹੱਥਾਂ ’ਤੇ ਵਾਰ ਕੀਤੇ ਅਤੇ ਵਿਰੋਧ ਕਰਨ ’ਤੇ ਪਿਓ-ਪੁੱਤ ਦੋਵਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਪੀੜਤਾਂ ਨੇ ਦੱਸਿਆ ਕਿ ਹਮਲੇ ਦੌਰਾਨ ਹੀ ਪਿੱਛੋਂ ਇਕ ਹੋਰ ਮੋਟਰਸਾਈਕਲ ਸਵਾਰ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਦੇਖ ਕੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਵੀ ਇਕੱਠੇ ਹੋ ਗਏ, ਜਿਨ੍ਹਾਂ ਨੇ ਤੁਰੰਤ ਜ਼ਖ਼ਮੀਆਂ ਨੂੰ ਇਲਾਜ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਦੂਜੇ ਪਾਸੇ ਹਸਪਤਾਲ ਦੇ ਡਾਕਟਰਾਂ ਵਲੋਂ ਘਟਨਾ ਦੀ ਸੂਚਨਾ ਸਥਾਨਕ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ’ਚ ਇਕਾ-ਦੁੱਕਾ ਘਟਨਾਵਾਂ ਨੂੰ ਛੱਡ ਵੋਟਾਂ ਦਾ ਕੰਮ ਚੜ੍ਹਿਆ ਨੇਪਰੇ ਅਗਲੀ ਖ਼ਬਰ ਵਾਰਡ ਨੰ 2 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ’ਤੇ ਲਾਲ ਮਿਰਚਾਂ ਸੁੱਟਣ ਤੋਂ ਬਾਅਦ ਦੋ ਧਿਰਾਂ ’ਚ ਹੋਈ ਲੜਾਈ
Ad Position 24
No active advertisement