ਫ਼ਿਰੋਜ਼ਪੁਰ, 6 ਜੁਲਾਈ (ਸੁਖਵਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫਿਰੋਜ਼ਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਦੀ ਰਹਿਨੁਮਾਈ ਹੇਠ ਭਾਰਤ ਦੇ ਮਹਾਨ ਰਾਸ਼ਟਰਵਾਦੀ ਚਿੰਤਕ, ਪ੍ਰਖਰ ਸਿੱਖਿਆਵਿਦ, ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨ ਸੰਘ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਜੀ ਦੀ 125 ਵੀਂ ਜਨਮ ਜੈਯੰਤੀ ਸ਼ਰਧਾ ਅਤੇ ਸਨਮਾਨ ਨਾਲ ਮਨਾਈ ਗਈ। ਇਸ ਮੌਕੇ ਉਨ੍ਹਾਂ ਦੇ ਚਿੱਤਰ ‘ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੇ ਦੇਸ਼ ਪ੍ਰਤੀ ਯੋਗਦਾਨ ਨੂੰ ਯਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਸੰਬੋਧਨ ਕਰਦਿਆਂ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਜੀ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਰਾਸ਼ਟਰੀ ਸਵਾਭਿਮਾਨ ਲਈ ਆਪਣਾ ਪੂਰਾ ਜੀਵਨ ਸਮਰਪਿਤ ਕੀਤਾ। ਉਨ੍ਹਾਂ ਦਾ “ਇੱਕ ਦੇਸ਼, ਇੱਕ ਵਿਧਾਨ, ਇਕ ਨਿਸ਼ਾਨ” ਦਾ ਸੰਦੇਸ਼ ਅੱਜ ਵੀ ਦੇਸ਼ਵਾਸੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਨੇ ਕਿਹਾ ਕਿ ਡਾ. ਮੁਖਰਜੀ ਦੇ ਵਿਚਾਰ ਅਤੇ ਆਦਰਸ਼ ਹਰ ਭਾਜਪਾ ਵਰਕਰ ਨੂੰ ਰਾਸ਼ਟਰ ਸੇਵਾ ਲਈ ਪ੍ਰੇਰਿਤ ਕਰਦੇ ਹਨ ਅਤੇ ਉਨ੍ਹਾਂ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਇਕ ਮਿਸਾਲ ਹੈ।ਇਸ ਸਮਾਗਮ ਵਿਚ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ, ਉਪ ਪ੍ਰਧਾਨ ਅਮਰਜੀਤ ਸਿੰਘ ਘਾਰੂ, ਮੇਜਰ ਸਿੰਘ ਟਿੱਬੀ ਵਾਈਸ ਪ੍ਰਧਾਨ, ਕਿਸਾਨ ਮੋਰਚਾ ਪੰਜਾਬ ਮੰਡਲ ਸਿਟੀ-2 ਦੇ ਪ੍ਰਧਾਨ ਮੋਹਿਤ ਢੱਲ , ਸਿਟੀ-1 ਦੇ ਪ੍ਰਧਾਨ ਕਮਲਪ੍ਰੀਤ ਸਿੰਘ ਲੱਕੀ ਬੇਦੀ, ਐੱਸਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ , ਜਗਮੀਤ ਸਿੰਘ , ਸ਼ੇਰਖਾ ਮੰਡਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ, ਸੁਖਮੰਦਰ ਸਿੰਘ, ਮੁਦਕੀ, ਮੰਡਲ ਪ੍ਰਧਾਨ ਜਸਵਿੰਦਰ ਸਿੰਘ ਭੈਲ਼ , ਬਚਿੱਤਰ ਸਿੰਘ , ਕੁਲਦੀਪ ਸਿੰਘ ਅਤੇ ਹੋਰ ਬਹੁਤ ਸਾਰੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਹਾਜ਼ਰੀ ਲਗਵਾਈ। ਸਮਾਗਮ ਦੇ ਅੰਤ ਵਿਚ ਸਾਰੇ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਆਦਰਸ਼ਾਂ ‘ਤੇ ਚੱਲਣ ਅਤੇ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਵਿਕਾਸ ਲਈ ਨਿਰੰਤਰ ਕਾਰਜ ਕਰਨ ਦਾ ਸੰਕਲਪ ਲਿਆ।