ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਬਿਜਲੀ ਸਪਲਾਈ ਦੇ ਕੱਟਾਂ ਨੇ ਲੋਕਾਂ ਦੇ ਕੱਢੇ ਤ੍ਰਾਹ, ਆਰਥਿਕ ਢਾਂਚਾ ਵਿਗੜਿਆ ਖਾਣ-ਪੀਣ ਦਾ ਸਾਮਾਨ ਬਚਾਉਣ ਲਈ ਲੋਕ ਜਨਰੇਟਰ ਰਾਹੀਂ ਬਿਜਲੀ ਉਪਕਰਨ ਚਲਾਉਣ ਨੂੰ ਹੋਏ ਮਜਬੂਰ

Ad Position 21
No active advertisement
ਅਜੀਤ ਡੈਸਕ 07-07-2026
ਫ਼ਿਰੋਜ਼ਪੁਰ, 6 ਜੁਲਾਈ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਅੰਦਰ ਗਰਮੀ ਦੇ ਮੌਸਮ ਦੌਰਾਨ ਸ਼ਹਿਰੀ ਤੇ ਪੇਂਡੂ ਇਲਾਕੇ ਵਿਚ ਲੱਗ ਰਹੇ ਬਿਜਲੀ ਦੇ ਅਣ-ਐਲਾਨੇ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਬਿਨਾਂ ਕਿਸੇ ਪਹਿਲਾਂ ਤੋਂ ਸੂਚਨਾ ਦੇ ਵਾਰ-ਵਾਰ ਬਿਜਲੀ ਸਪਲਾਈ ਬੰਦ ਹੋਣ ਕਾਰਨ ਘਰੇਲੂ ਕੰਮਕਾਜ, ਵਪਾਰਕ ਗਤੀਵਿਧੀਆਂ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਵੱਡੇ ਪੱਧਰ ਤੇ ਪ੍ਰਭਾਵਿਤ ਹੋ ਰਹੀ ਹੈ। ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਕਈ ਵਾਰ ਦਿਨ ਅਤੇ ਰਾਤ ਦੌਰਾਨ ਲੰਬੇ ਸਮੇਂ ਲਈ ਬਿਜਲੀ ਗੁੱਲ ਰਹਿੰਦੀ ਹੈ। ਜਿਸ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋ ਰਹੀ ਹੈ। ਸਥਾਨਕ ਵਸਨੀਕਾਂ, ਵਪਾਰੀਆਂ ਅਤੇ ਕਿਸਾਨਾਂ ਨੇ ਦੱਸਿਆ ਕਿ ਅਣ-ਐਲਾਨੇ ਬਿਜਲੀ ਕੱਟਾਂ ਕਾਰਨ ਘਰੇਲੂ ਕੰਮਕਾਜ ਦੇ ਨਾਲ-ਨਾਲ ਦੁਕਾਨਾਂ ਅਤੇ ਛੋਟੇ ਉਦਯੋਗਾਂ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ। ਜਿਸ ਦੇ ਚੱਲਦੇ ਬਿਜਲੀ ਨਾ ਹੋਣ ਕਾਰਨ ਇਨਵਰਟਰ ਅਤੇ ਬੈਟਰੀਆਂ ਦੀ ਪਾਵਰ ਖ਼ਤਮ ਹੋ ਜਾਂਦੀ ਹੈ। ਜਿਸ ਨਾਲ ਲੋਕਾਂ ਨੂੰ ਹੋਰ ਵੱਧ ਦਿੱਕਤਾਂ ਪੇਸ਼ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਖਾਣ ਪੀਣ ਦਾ ਸਮਾਨ ਬਚਾਉਣ ਲਈ ਲੋਕਾਂ ਨੂੰ ਜਨਰੇਟਰ ਰਾਹੀਂ ਬਿਜਲੀ ਉਪਕਰਨ ਚਲਾਉਣ ਲਈ ਮਜਬੂਰ ਹੋ ਚੁੱਕੇ ਹਨ। ਜਿਸ ਲਈ ਉਨ੍ਹਾਂ ਨੂੰ ਮਹਿੰਗੇ ਮੁੱਲ ਦਾ ਡੀਜ਼ਲ ਫੂਕਣਾ ਪੈ ਰਿਹਾ ਹੈ। ਜਿਸ ਕਰਕੇ ਆਰਥਿਕ ਬੋਝ ਵੀ ਵੱਧ ਗਿਆ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਦਿਨ ਅਤੇ ਰਾਤ ਦੌਰਾਨ ਬਿਜਲੀ ਸਪਲਾਈ ਜੇਕਰ ਆਉਂਦੀ ਹੈ ਤਾਂ ਕਈ ਥਾਵਾਂ ’ਤੇ ਘੱਟ ਵੋਲਟੇਜ ਕਾਰਨ ਪੱਖੇ, ਕੂਲਰ ਅਤੇ ਹੋਰ ਬਿਜਲੀ ਉਪਕਰਨ ਠੀਕ ਤਰ੍ਹਾਂ ਕੰਮ ਨਹੀਂ ਕਰਦੇ, ਜਿਨ੍ਹਾਂ ਦਾ ਸੜਨ ਦਾ ਜ਼ਿਆਦਾ ਖ਼ਤਰਾ ਬਣਿਆ ਰਹਿੰਦਾ ਹੈ। ਕਿਸਾਨਾਂ ਨੇ ਵੀ ਬਿਜਲੀ ਦੀ ਅਨਿਯਮਿਤ ਸਪਲਾਈ ’ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਖੇਤਾਂ ਵਿਚ ਲੱਗੀਆਂ ਮੋਟਰਾਂ ਨੂੰ ਸਮੇਂ ਸਿਰ ਬਿਜਲੀ ਨਾ ਮਿਲਣ ਕਾਰਨ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ। ਸਥਾਨਕ ਵਸਨੀਕਾਂ ਨੇ ਦੱਸਿਆ ਕਿ ਆਮ ਜਨਤਾ ਦੀਆਂ ਮੁਸ਼ਕਲਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਕਰਨ ਦੀ ਬਜਾਏ ਆਮ ਆਦਮੀ ਪਾਰਟੀ (‘ਆਪ’) ਦੇ ਕੁੱਝ ਸਰਗਰਮ ਆਗੂ ਸੋਸ਼ਲ ਮੀਡੀਆ ’ਤੇ ਹੀ ਆਪਣੀਆਂ ਗਤੀਵਿਧੀਆਂ ਨੂੰ ਉਭਾਰਨ ਵਿਚ ਰੁੱਝੇ ਹੋਏ ਹਨ। ਲੋਕਾਂ ਦਾ ਕਹਿਣਾ ਹੈ ਕਿ ਬਿਜਲੀ ਦੇ ਲੰਬੇ ਕੱਟ, ਘੱਟ ਵੋਲਟੇਜ, ਪਾਣੀ ਦੀ ਸਮੱਸਿਆ ਅਤੇ ਖ਼ਰਾਬ ਸੜਕਾਂ ਵਰਗੇ ਮੁੱਦੇ ਲਗਾਤਾਰ ਬਣੇ ਹੋਏ ਹਨ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਬਿਜਲੀ ਸਪਲਾਈ ’ਤੇ ਹੋਰ ਬੁਨਿਆਦੀ ਸਹੂਲਤਾਂ ਦੇ ਹਾਲਾਤ ਜਲਦੀ ਨਾ ਸੁਧਰੇ ਅਤੇ ਲੋਕਾਂ ਨੂੰ ਰਾਹਤ ਨਾ ਮਿਲੀ ਤਾਂ ਅਜਿਹੀ ਸਥਿਤੀ ਵਿਚ ਹਲਕੇ ਦੇ ਵਿਧਾਇਕ ਪ੍ਰਤੀ ਜਨਤਾ ਦੀ ਨਾਰਾਜ਼ਗੀ ਹੋਰ ਵੱਧ ਸਕਦੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਲੋਕ ਆਪਣਾ ਰੋਸ ਖੁੱਲ੍ਹ ਕੇ ਜ਼ਾਹਿਰ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਜ਼ੋਨ ਫ਼ਿਰੋਜ਼ਪੁਰ ਦੇ ਆਗੂਆਂ ਅਤੇ ਮੈਂਬਰਾਂ ਦੀ ਮੀਟਿੰਗ ਅਗਲੀ ਖ਼ਬਰ 28ਵੀਂ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ ’ਚ ਇੰਪੀਰੀਅਲ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਜਿੱਤੇ 8 ਤਗਮੇ
Ad Position 24
No active advertisement