ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਿਰੋਜ਼ਪੁਰ ਵਲੋਂ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਤਹਿਤ ਓਰੀਐਨਟੇਸ਼ਨ ਸਮਾਗਮ

Ad Position 21
No active advertisement
ਅਜੀਤ ਡੈਸਕ 07-07-2026
ਫ਼ਿਰੋਜ਼ਪੁਰ, 6 ਜੁਲਾਈ (ਰਾਕੇਸ਼ ਚਾਵਲਾ)-ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਿਰੋਜ਼ਪੁਰ ਵਲੋਂ ਅੱਜ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਦੇ ਤਹਿਤ ਓਰੀਐਨਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਜਨ ਉਪਯੋਗੀ ਸੇਵਾਵਾਂ ਨਾਲ ਸਬੰਧਿਤ ਸਾਰੇ ਮਹਿਕਮਿਆਂ ਦੇ ਨੁਮਾਇੰਦੇ, ਪੈਨਲ ਐਡਵੋਕੇਟ ਅਤੇ ਪੈਰਾ ਲੀਗਲ ਵਲੰਟੀਅਰ ਦੇ ਸਾਰੇ ਮੈਂਬਰ ਮੌਜੂਦ ਸਨ। ਇਸ ਪ੍ਰੋਗਰਾਮ ਵਿਚ ਦਰਬਾਰੀ ਲਾਲ ਚੇਅਰਮੈਨ ਸਥਾਈ ਲੋਕ ਅਦਾਲਤ ਫ਼ਿਰੋਜ਼ਪੁਰ ਅਤੇ ਰਾਜੇਸ਼ਵਰ ਸਿੰਘ ਸ਼ੇਰਗਿੱਲ ਮੈਂਬਰ ਸਥਾਈ ਲੋਕ ਅਦਾਲਤ ਬਤੌਰ ਰਿਸੋਰਸ ਪਰਸਨ ਮੌਜੂਦ ਸਨ। ਜਿਨ੍ਹਾਂ ਵਲੋਂ ਹਾਜ਼ਰ ਨੁਮਾਇੰਦਿਆਂ ਨੂੰ ਸਥਾਈ ਲੋਕ ਅਦਾਲਤ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ ਅਤੇ ਸਥਾਈ ਲੋਕ ਅਦਾਲਤ ਵਿਚ ਲਗਾਏ ਜਾਣ ਵਾਲੇ ਕੇਸਾਂ ਦਾ ਵੇਰਵਾ ਅਤੇ ਕੇਸ ਦਾਇਰ ਕਰਨ ਦੀ ਪ੍ਰਕਿਰਿਆ ਬਾਰੇ ਵੀ ਜਾਣੂ ਕਰਵਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਕਰਨਲ ਤਰਸੇਮ ਸਿੰਘ ਵੜੈਚ ਨੇ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਜੂਨ 1984 ਦੇ ਸ਼ਹੀਦਾਂ ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਯਾਦ ’ਚ 42 ਦਿਨਾਂ ਚੱਲੀ ਛਬੀਲ ਦੀ ਹੋਈ ਸਮਾਪਤੀ
Ad Position 24
No active advertisement