ਮੰਡੀ ਅਰਨੀਵਾਲਾ, 6 ਜੁਲਾਈ, (ਨਿਸ਼ਾਨ ਸਿੰਘ ਮੋਹਲ਼ਾ)-ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਂਗਰਸ ਹਾਈ ਕਮਾਂਡ ਵੱਲੋਂ ਮੁੜ ਦੁਬਾਰਾ ਪ੍ਰਧਾਨ ਬਣਾਉਣ ਤੇ ਕਰਨਲ ਤਰਸੇਮ ਸਿੰਘ ਵੜੈਚ ਨੇ ਉਨ੍ਹਾਂ ਨੂੰ ਮਿਲ ਕੇ ਵਧਾਈ ਦਿੱਤੀ ਅਤੇ ਇਸ ਲਈ ਖ਼ੁਸ਼ੀ ਦਾ ਇਜ਼ਹਾਰ ਕੀਤਾ। ਕਰਨਲ ਤਰਸੇਮ ਸਿੰਘ ਵੜੈਚ ਨੇ ਕਿਹਾ ਕਿ ਰਾਜਾ ਵੜਿੰਗ ਲੋਕਾਂ ਦੇ ਆਗੂ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਪਾਰਟੀ ਵਰਕਰਾਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਖ਼ਿਲਾਫ਼ ਸੰਘਰਸ਼ ਕੀਤਾ ਹੈ। ਕਰਨਲ ਤਰਸੇਮ ਸਿੰਘ ਵੜੈਚ ਨੇ ਕਿਹਾ ਕਿ ਸਾਲ 2027 ਦੀਆਂ ਚੋਣਾਂ ਵਿਚ ਸੂਬੇ ਵਿਚ ਕਾਂਗਰਸ ਰਾਜਾ ਵੜਿੰਗ ਦੀ ਅਗਵਾਈ ਹੇਠ ਮਜ਼ਬੂਤ ਪਾਰਟੀ ਵਜੋਂ ਉੱਭਰੇਗੀ ਅਤੇ ਸੂਬੇ ਵਿਚ ਪਾਰਟੀ ਦੀ ਸਰਕਾਰ ਵੀ ਬਣਾਵੇਗੀ।