02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਐਮ.ਸੀ. ਚੋਣਾਂ ਵਿਚ ‘ਆਪ’ ਦੀ ਸ਼ਾਨਦਾਰ ਜਿੱਤ ’ਤੇ ਅਰੋੜਾ ਮਹਾਂਸਭਾ ਵਲੋਂ ਵਿਧਾਇਕ ਗੋਲਡੀ ਕੰਬੋਜ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 08-07-2026
ਫ਼ਾਜ਼ਿਲਕਾ, 7 ਜੁਲਾਈ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 17 ’ਚੋਂ 12 ਵਾਰਡਾਂ ’ਚ ਇਤਿਹਾਸਕ ਜਿੱਤ ਦਰਜ ਕਰਨ ’ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਹੈ। ਇਸ ਸ਼ਾਨਦਾਰ ਜਿੱਤ ਦੀ ਖ਼ੁਸ਼ੀ ਵਿਚ ਅਰੋੜਾ ਮਹਾਂਸਭਾ ਪੰਜਾਬ ਅਤੇ ਅਰੋੜਾ ਮਹਾਂਸਭਾ ਜਲਾਲਾਬਾਦ ਇਕਾਈ ਦੇ ਅਹੁਦੇਦਾਰਾਂ ਵਲੋਂ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ ਗਈ। ਇਸ ਦੌਰਾਨ ਅਰੋੜਾ ਮਹਾਂਸਭਾ ਦੇ ਆਗੂਆਂ ਨੇ ਵਿਧਾਇਕ ਗੋਲਡੀ ਕੰਬੋਜ ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਮਹਾਂਸਭਾ ਦੇ ਅਹੁਦੇਦਾਰਾਂ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਦੇ ਇਹ ਨਤੀਜੇ ਜਲਾਲਾਬਾਦ ਦੀ ਜਨਤਾ ਵਲੋਂ ਵਿਕਾਸ ਦੇ ਪੱਖ ਵਿਚ ਲਿਆ ਗਿਆ ਇਕ ਵੱਡਾ ਫ਼ੈਸਲਾ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਵਿਧਾਇਕ ਗੋਲਡੀ ਕੰਬੋਜ ਦੀ ਯੋਗ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਕਾਰਜ ਹੁਣ ਹੋਰ ਵੀ ਤੇਜ਼ੀ ਨਾਲ ਅੱਗੇ ਵਧਣਗੇ ਅਤੇ ਨਵੀਂ ਟੀਮ ਲੋਕਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰੀ ਉੱਤਰੇਗੀ। ਇਸ ਮੌਕੇ ਹਲਕਾ ਵਿਧਾਇਕ ਗੋਲਡੀ ਕੰਬੋਜ ਨੇ ਅਰੋੜਾ ਮਹਾਂਸਭਾ ਪੰਜਾਬ ਅਤੇ ਜਲਾਲਾਬਾਦ ਇਕਾਈ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਹਲਕੇ ਦੇ ਸਮੂਹ ਵੋਟਰਾਂ ਅਤੇ ਮਿਹਨਤੀ ਵਰਕਰਾਂ ਦੀ ਜਿੱਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਜਲਾਲਾਬਾਦ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਕਾਰਜਾਂ ਲਈ ਪਹਿਲਾਂ ਵਾਂਗ ਹੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਦੇ ਰਹਿਣਗੇ। ਇਸ ਸਨਮਾਨ ਸਮਾਰੋਹ ਮੌਕੇ ਅਰੋੜਾ ਮਹਾਂਸਭਾ ਪੰਜਾਬ ਦੇ ਜਨਰਲ ਸਕੱਤਰ ਡਾ.ਗੁਰਪ੍ਰੀਤ ਸਿੰਘ ਬੱਬਰ, ਵਾਇਸ ਪ੍ਰਧਾਨ ਮਲਕੀਤ ਸਿੰਘ ਧਮੀਜਾ, ਜੁਆਇੰਟ ਸਕੱਤਰ ਰਕੇਸ਼ ਗਾਂਧੀ, ਪੀ.ਆਰ.ਓ. ਸੋਨੂੰ ਵਾਟਸ ਅਤੇ ਮਹਾਂਸਭਾ ਦੇ ਹੋਰ ਪ੍ਰਮੁੱਖ ਮੈਂਬਰਾਂ ਸਮੇਤ ਇਲਾਕੇ ਦੇ ਕਈ ਪਤਵੰਤੇ ਸੱਜਣ ਹਾਜ਼ਰ ਸਨ, ਜਿਨ੍ਹਾਂ ਨੇ ਵਿਧਾਇਕ ਗੋਲਡੀ ਕੰਬੋਜ ਨੂੰ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਮੋਬਾਈਲ ਦੀ ਦੁਕਾਨ ’ਚ ਲੱਖਾਂ ਦੀ ਚੋਰੀ ਦਾ ਖ਼ੁਲਾਸਾ ਅਗਲੀ ਖ਼ਬਰ ਅਬੋਹਰ ਨਗਰ ਨਿਗਮ ਮੇਅਰ ਚੋਣ ਧਰੀ-ਧਰਾਈ ਰਹਿ ਗਈ, ਦੋਵਾਂ ਧਿਰਾਂ ਦੇ ਦਾਅਵੇ ਬਰਕਰਾਰ
Ad Position 24
No active advertisement