ਮੰਡੀ ਘੁਬਾਇਆ,7 ਜੁਲਾਈ (ਅਮਨ ਬਵੇਜਾ)-ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੀ ਮੰਡੀ ਘੁਬਾਇਆ ਸਥਿਤ ਫ਼ਿਰੋਜ਼ਪੁਰ ਫ਼ਾਜ਼ਿਲਕਾ ਰੋਡ ਤੇ ਲੰਘਦੀ ਲਾਧੂਕਾ ਮਾਈਨਰ ਦੀ ਪੁਲ ਦੇ ਨਾਲ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਸਨਸਨੀਖੇਜ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਬੂਟਾ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਢਾਣੀ ਅਮੀਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਘੁਬਾਇਆ ਦੇ ਨਵਨਿਯੁਕਤ ਇੰਚਾਰਜ ਅਬਿਸ਼ੇਕ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਦੇ ਦੱਸਣ ਅਨੁਸਾਰ ਉਕਤ ਨੌਜਵਾਨ ਦਿਮਾਗ਼ੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਮਾਤਾ ਬਲਵਿੰਦਰ ਕੌਰ ਦੇ ਬਿਆਨ ਦੇ ਆਧਾਰ ’ਤੇ 174 ਤਹਿਤ ਕਾਰਵਾਈ ਕਰਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ।