03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਝੋਨੇ ਦੀ ਸਿੱਧੀ ਬਿਜਾਈ ਦੀ ਰਜਿਸਟਰੇਸ਼ਨ ਦੀ ਆਖ਼ਰੀ ਮਿਤੀ 10 ਜੁਲਾਈ

Ad Position 21
No active advertisement
ਅਜੀਤ ਡੈਸਕ 08-07-2026
ਫ਼ਾਜ਼ਿਲਕਾ, 7 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਪਾਣੀ ਦੀ ਬੱਚਤ ਦੇ ਉਦੇਸ਼ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਪਹਿਲ ਦੇਣ ਦੇ ਦਿੱਤੇ ਸੱਦੇ ਤੇ ਜ਼ਿਲੇ੍ਹ ਦੇ ਕਿਸਾਨਾਂ ਨੇ ਵੱਡੇ ਪੱਧਰ ਤੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈਂ। ਇਸ ਸਮੇਂ ਜ਼ਿਲ੍ਹਾ ਫ਼ਾਜ਼ਿਲਕਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਿਚ ਪੰਜਾਬ ਵਿਚ ਮੋਹਰੀ ਹੈ। ਜ਼ਿਲ੍ਹਾ ਫ਼ਾਜ਼ਿਲਕਾ ਵਿਚ 11641 ਕਿਸਾਨਾਂ ਨੇ ਪੋਰਟਲ ਉੱਤੇ 1,49,755 ਏਕੜ ਰਕਬੇ ਲਈ ਰਜਿਸਟਰ ਕੀਤਾ ਹੈ,ਜਦਕਿ ਸ੍ਰੀ ਮੁਕਤਸਰ ਸਾਹਿਬ 1,01,811 ਏਕੜ ਦਰਜ ਕਰਕੇ ਦੂਜੇ ਨੰਬਰ ਤੇ ਹੈ।ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ,ਫ਼ਾਜ਼ਿਲਕਾ ਡਾ.ਕੁਲਵੰਤ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੋਰਟਲ ਉੱਤੇ ਸਿੱਧੀ ਬਿਜਾਈ ਸਬੰਧੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰੇਸ਼ਨ ਵਾਸਤੇ 10 ਜੁਲਾਈ ਨਿਸ਼ਚਿਤ ਕੀਤੀ ਗਈ ਹੈਂ।ਪੰਜਾਬ ਸਰਕਾਰ ਦੁਆਰਾ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈਂ। ਸਿੱਧੀ ਬਿਜਾਈ ਕਰਨ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵੀ ਸਰਕਾਰ ਵਲੋਂ ਦਿੱਤੀ ਜਾਂਦੀ ਹੈਂ। ਮੁੱਖ ਖੇਤੀਬਾੜੀ ਅਫ਼ਸਰ,ਫ਼ਾਜ਼ਿਲਕਾ ਡਾ.ਕੁਲਵੰਤ ਸਿੰਘ ਨੇ ਕਿਹਾ ਕਿ ਜੇ ਕਿਸੇ ਕਿਸਾਨ ਵੀਰ ਨੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ ਅਤੇ ਅਜੇ ਤੱਕ ਸਿੱਧੀ ਬਿਜਾਈ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ ਪੋਰਟਲ ਉੱਤੇ ਰਜਿਸਟਰੇਸ਼ਨ ਨਹੀਂ ਕਰਵਾਈ ਹੈ ਤਾਂ ਉਹ ਆਪਣੀ ਰਜਿਸਟਰੇਸ਼ਨ ਪੋਰਟਲ ਉੱਤੇ ਤੁਰੰਤ ਕਰਵਾਉਣ। ਜੇਕਰ ਕਿਸੇ ਕਿਸਾਨ ਨੂੰ ਪੋਰਟਲ ਉੱਪਰ ਨਾਮ ਦਰਜ ਕਰਵਾਉਣ ਵਿਚ ਕੋਈ ਮੁਸ਼ਕਿਲ ਆਉਂਦੀ ਹੈਂ ਤਾਂ ਉਹ ਕਿਸਾਨ ਸਬੰਧਿਤ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰਕੇ ਆਪਣਾ ਨਾਮ ਪੋਰਟਲ ਉੱਤੇ ਦਰਜ ਕਰਵਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਵਿਚ ‘ਆਪ’ ਦੀ ਇਤਿਹਾਸਕ ਜਿੱਤ ਤੋਂ ਬਾਅਦ ਵਿਧਾਇਕ ਗੋਲਡੀ ਕੰਬੋਜ ਦੀ ਅਗਵਾਈ ਹੇਠ ਕੱਢਿਆ ਧੰਨਵਾਦੀ ਮਾਰਚ ਲੋਕਾਂ... ਅਗਲੀ ਖ਼ਬਰ ਅਰੋੜਾ ਵਿਕਾਸ ਮੰਚ ਦੇ ਮੁਫ਼ਤ ਮੈਰਿਜ ਬਿਊਰੋ ਕੈਂਪ ’ਚ 100 ਤੋਂ ਵੱਧ ਨੌਜਵਾਨਾਂ ਦੇ ਨਾਂਅ ਦਰਜ
Ad Position 24
No active advertisement