03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

-ਫ਼ਾਜ਼ਿਲਕਾ ਅਪਰਾਧਨਾਮਾ-ਹੈਰੋਇਨ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 08-07-2026
ਫ਼ਾਜ਼ਿਲਕਾ, 7 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਵਿਪਿਨ ਚੰਦਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਬੋਦੀਵਾਲਾ ਤੋਂ ਕਟੈਹੜਾ ਲਿੰਕ ਰੋਡ ਵੱਲ ਜਾ ਰਹੀ ਸੀ ਤਾਂ ਬੋਹੜ ਦੇ ਦਰਖ਼ਤ ਹੇਠ ਇਕ ਨੌਜਵਾਨ ਸ਼ੱਕੀ ਹਾਲਤ ਵਿਚ ਬੈਠਾ ਮਿਲਿਆ, ਜੋ ਨਸ਼ੇ ਦੀ ਹਾਲਤ ਵਿਚ ਸੀ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਗਗਨਦੀਪ ਉਰਫ਼ ਗੱਗੀ ਪੁੱਤਰ ਅਮਰੀਕ ਸਿੰਘ ਵਾਸੀ ਕਟੈਹੜਾ ਵਜੋਂ ਹੋਈ। ਉਸ ਕੋਲੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
ਫ਼ਾਜ਼ਿਲਕਾ- ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਲੇਡੀ ਹੌਲਦਾਰ ਕੋਮਲ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਦਾਣਾ ਮੰਡੀ ਗੇਟ ਨੰਬਰ ਇਕ ਨੇੜੇ ਪਿੰਕੂ ਪੁੱਤਰ ਪੰਮੀ ਵਾਸੀ ਆਰੀਆ ਨਗਰ ਫ਼ਾਜ਼ਿਲਕਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ 10 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨਸ਼ੀਲੀਆਂ ਗੋਲੀਆਂ ਅਤੇ ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਪ੍ਰੈਗਾਬਾਲਿਨ ਕੈਪਸੂਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭਗਵਾਨ ਚੰਦ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਰੋਡ ਚੱਕਰ ਵਾਲੇ ਝੁੱਗੇ ਸ਼ਮਸ਼ਾਨ ਘਾਟ ਨੇੜੇ ਜਸਵੰਤ ਸਿੰਘ ਪੁੱਤਰ ਖ਼ੁਸ਼ਹਾਲ ਸਿੰਘ ਵਾਸੀ ਚੱਕਰ ਵਾਲੇ ਝੁੱਗੇ ਫ਼ਾਜ਼ਿਲਕਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ 20 ਨਸ਼ੀਲੀਆਂ ਗੋਲੀਆਂ ਅਤੇ 10 ਪ੍ਰੈਗਾਬਾਲਿਨ ਕੈਪਸੂਲ ਬਰਾਮਦ ਹੋਏ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਹੈਰੋਇਨ ਸਮੇਤ ਇਕ ਕਾਬੂ
ਫ਼ਾਜ਼ਿਲਕਾ-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਬੱਸ ਅੱਡਾ ਮੰਡੀ ਲਾਧੂਕਾ ਕੋਲ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਾਜ ਕੌਰ ਪਤਨੀ ਬਲਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਬਸਤੀ ਚੰਡੀਗੜ੍ਹ ਮੰਡੀ ਲਾਧੂਕਾ ਹੈਰੋਇਨ ਵੇਚਣ ਦਾ ਧੰਦਾ ਕਰਦੀ ਹੈ ਅਤੇ ਉਸ ਕੋਲ ਹੈਰੋਇਨ ਹੈ। ਮੁਖ਼ਬਰੀ ਦੇ ਆਧਾਰ ’ਤੇ ਪੁਲਿਸ ਨੇ ਛਾਪੇਮਾਰੀ ਕਰਕੇ ਉਸ ਨੂੰ 4 ਗਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਹੈਰੋਇਨ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ- ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐੱਸ.ਆਈ. ਜੈਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪੁਰਾਣੀ ਕਾਟਨ ਫ਼ੈਕਟਰੀ ਨੇੜੇ ਡੱਬਵਾਲੀ ਰੋਡ ਕੋਲ ਪੁੱਜੀ ਤਾਂ ਇਕ ਨੌਜਵਾਨ ਲਾਈਟਰ ਅਤੇ ਪੰਨੀ ਦੀ ਮਦਦ ਨਾਲ ਹੈਰੋਇਨ ਦੀ ਵਰਤੋਂ ਕਰਦਾ ਮਿਲਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਮਲਕੀਤ ਸਿੰਘ ਉਰਫ਼ ਮੱਕੀ ਪੁੱਤਰ ਵਧਾਵਾ ਸਿੰਘ ਵਾਸੀ ਵਾਰਡ ਨੰਬਰ 4 ਅਰਨੀਵਾਲਾ ਵਜੋਂ ਹੋਈ। ਜਿਸ ਕੋਲੋਂ ਲਾਈਟਰ, ਪੰਨੀ ਅਤੇ ਕਾਗ਼ਜ਼ ਦਾ ਰੋਲ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨਸ਼ੇ ਦੀ ਹਾਲਤ ਵਿਚ ਮਿਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ-ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਮਿਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਹਨੂਮਾਨਗੜ੍ਹ ਬਾਈਪਾਸ ਅਬੋਹਰ ਵੱਲ ਜਾ ਰਹੀ ਸੀ ਤਾਂ ਅਜੀਮਗੜ੍ਹ ਲਿੰਕ ਰੋਡ ਨੇੜੇ ਇਕ ਨੌਜਵਾਨ ਨਸ਼ੇ ਦੀ ਹਾਲਤ ਵਿਚ ਝੂਲਦਾ ਹੋਇਆ ਮਿਲਿਆ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਹਰਸ਼ ਪੁੱਤਰ ਭੁਪਿੰਦਰ ਸਿੰਘ ਵਾਸੀ ਗਲੀ ਨੰਬਰ ਇਕ ਠਾਕੁਰ ਆਬਾਦੀ ਅਬੋਹਰ ਵਜੋਂ ਹੋਈ। ਵਿਅਕਤੀ ਨੇ ਨਸ਼ਾ ਕਰਨ ਦੀ ਗੱਲ ਮੰਨੀ, ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨਸ਼ੇ ਦੀ ਹਾਲਤ ’ਚ ਮਿਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ-ਥਾਣਾ ਬਹਾਵਵਾਲਾ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਮਿਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਰਵਣ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਡੀਪ ਫੇਸ ਰੋਡ ਤੋਂ ਪਿੰਡ ਰਾਮਪੁਰਾ ਨਰਾਇਣਪੁਰਾ ਵੱਲ ਜਾ ਰਹੀ ਸੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਡਿੱਕ-ਡੋਲੇ ਖਾਂਦਾ ਆ ਰਿਹਾ ਸੀ, ਜਿਸ ਦੇ ਨਸ਼ਾ ਕੀਤਾ ਹੋਇਆ ਹੋਣ ਦਾ ਸ਼ੱਕ ਹੋਣ ’ਤੇ ਉਸ ਨੂੰ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਆਜੇਸ਼ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਨਰਾਇਣਪੁਰਾ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਚਾਹ ਦੇਣ ਜਾ ਰਹੇ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ-ਥਾਣਾ ਸਦਰ ਅਬੋਹਰ ਪੁਲਿਸ ਨੇ ਚਾਹ ਦੇਣ ਜਾ ਰਹੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਮੀਤ ਚੰਦ ਪੁੱਤਰ ਦੇਸਰਾਜ ਵਾਸੀ ਢਾਣੀ ਖਲਾਂਦਾ ਰਾਮ ਦਾਖਲੀ ਪਿੰਡ ਮਲੂਕਪੁਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਖੇਤ ਵਿਚ ਚਾਹ ਦੇਣ ਜਾ ਰਿਹਾ ਸੀ ਤਾਂ ਰਸਤੇ ਵਿਚ ਰੇਸ਼ਮ ਚੰਦ ਪੁੱਤਰ ਸੋਦਾਗਰ ਰਾਮ ਵਾਸੀ ਢਾਣੀ ਖਲਾਂਦਾ ਰਾਮ ਦਾਖਲੀ ਪਿੰਡ ਮਲੂਕਪੁਰ ਮਿਲਿਆ। ਜਦੋਂ ਉਸ ਨੂੰ ਆਪਣੇ ਭਤੀਜੇ ਨੂੰ ਡਰਾਉਣ ਬਾਰੇ ਪੁੱਛਿਆ ਤਾਂ ਉਸ ਨੇ ਸਾਈਕਲ ’ਤੇ ਟੰਗਿਆ ਕਾਪਾ ਕੱਢ ਕੇ ਉਸ ਦੀ ਕੁੱਟਮਾਰ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਹੈਰੋਇਨ ਸਮੇਤ ਵਿਅਕਤੀ ਕਾਬੂ
ਜਲਾਲਾਬਾਦ, (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਚ.ਸੀ.ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਐੱਫ.ਐੱਫ. ਰੋਡ ਤੋਂ ਪਿੰਡ ਘੁਬਾਇਆ ਵੱਲ ਜਾ ਰਹੀ ਸੀ ਤਾਂ ਸਾਹਮਣੇ ਤੋਂ ਪੈਦਲ ਆ ਰਹੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ ਇਕ ਗਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਧਰਮ ਸਿੰਘ ਵਾਸੀ ਪਿੰਡ ਭੰਬਾ ਵੱਟੂ ਉਤਾੜ ਥਾਣਾ ਸਦਰ ਜਲਾਲਾਬਾਦ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਹੈਰੋਇਨ ਸਮੇਤ 2 ਵਿਅਕਤੀ ਕਾਬੂ
ਜਲਾਲਾਬਾਦ-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਚ.ਸੀ. ਕਾਰਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਤਾਰੇ ਵਾਲਾ ਸੂਏ ਦੇ ਪੁਲ ਕੋਲ ਪੁੱਜੀ ਤਾਂ ਇਕ ਦਰਖ਼ਤ ਹੇਠ 2 ਨੌਜਵਾਨ ਖੜ੍ਹੇ ਦਿਖਾਈ ਦਿੱਤੇ। ਪੁਲਿਸ ਨੂੰ ਦੇਖ ਕੇ ਇਕ ਨੌਜਵਾਨ ਨੇ ਆਪਣੇ ਹੱਥ ਵਿਚ ਫੜੀ ਚੀਜ਼ ਹੇਠਾਂ ਸੁੱਟ ਦਿੱਤੀ ਅਤੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 3 ਗਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਨ੍ਹਾਂ ਦੀ ਪਛਾਣ ਚਰਨਜੀਤ ਸਿੰਘ ਉਰਫ਼ ਚੰਨੀ ਪੁੱਤਰ ਗੁਰਨਾਮ ਸਿੰਘ ਵਾਸੀ ਢਾਣੀ ਸਰਦੂਲ ਸਿੰਘ ਦਾਖਲੀ ਪਾਲੀਵਾਲਾ ਅਤੇ ਸੰਦੀਪ ਸਿੰਘ ਉਰਫ਼ ਸੀਪਾ ਪੁੱਤਰ ਗੁਰਲਾਲ ਸਿੰਘ ਵਾਸੀ ਚੱਕ ਜਾਨੀਸਰ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਕਰਿਆਨੇ ਦੀ ਦੁਕਾਨ ’ਚੋਂ ਨਕਦੀ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਜਲਾਲਾਬਾਦ-ਥਾਣਾ ਵੈਰੋਕੇ ਪੁਲਿਸ ਨੇ ਕਰਿਆਨੇ ਦੀ ਦੁਕਾਨ ਵਿਚੋਂ ਨਕਦੀ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰੇਮ ਚੰਦ ਪੁੱਤਰ ਪ੍ਰਕਾਸ਼ ਸਿੰਘ ਵਾਸੀ ਪੱਕਾ ਕਾਲੇ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਦੁਪਹਿਰ ਸਮੇਂ ਜਦੋਂ ਘਰ ਵਿਚ ਕੋਈ ਨਹੀਂ ਸੀ ਤਾਂ ਕਿਸੇ ਨੇ ਉਸ ਦੀ ਘਰ ਨਾਲ ਬਣੀ ਕਰਿਆਨੇ ਦੀ ਦੁਕਾਨ ਦਾ ਸ਼ਟਰ ਤੋੜ ਕੇ ਅੰਦਰ ਦਾਖਲ ਹੋ ਕੇ ਗੱਲੇ ਵਿਚੋਂ 3 ਹਜ਼ਾਰ ਰੁਪਏ ਨਕਦ ਅਤੇ ਕਰੀਬ 60 ਹਜ਼ਾਰ ਰੁਪਏ ਕੀਮਤ ਦੀਆਂ 2 ਸੋਨੇ ਦੀਆਂ ਵਾਲੀਆਂ ਚੋਰੀ ਕਰ ਲਈਆਂ ਗਈਆਂ। ਇਸ ਮਾਮਲੇ ਵਿਚ ਪੁਲਿਸ ਨੇ ਯੁੱਧਵੀਰ ਸਿੰਘ ਉਰਫ਼ ਯੁੱਧੀ ਪੁੱਤਰ ਹਰਜੀਤ ਸਿੰਘ ਵਾਸੀ ਪੱਕਾ ਕਾਲੇ ਵਾਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਰਿਵਾਰ ’ਤੇ ਹਮਲਾ ਕਰਕੇ ਕੁੱਟਮਾਰ ਕਰਨ ਵਾਲੇ 6 ਅਤੇ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਜਲਾਲਾਬਾਦ- ਥਾਣਾ ਵੈਰੋਕੇ ਪੁਲਿਸ ਨੇ ਪਰਿਵਾਰ ’ਤੇ ਹਮਲਾ ਕਰਕੇ ਕੁੱਟਮਾਰ ਕਰਨ ਵਾਲੇ 6 ਅਤੇ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਲਦੀਪ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਬਾਹਮਣੀ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਭੈਣ ਦਾ ਵਿਆਹ ਜਸਪ੍ਰੀਤ ਸਿੰਘ ਉਰਫ਼ ਅਨਮੋਲ ਪੁੱਤਰ ਰਾਜ ਕੁਮਾਰ ਵਾਸੀ ਕਾਠਗੜ੍ਹ ਨਾਲ ਹੋਇਆ ਸੀ ਅਤੇ ਉਹ ਉਸ ਦੀ ਭੈਣ ਦੀ ਕੁੱਟਮਾਰ ਕਰਦਾ ਸੀ। ਜਦੋਂ ਪਰਿਵਾਰ ਨੇ ਇਸ ਦਾ ਵਿਰੋਧ ਕੀਤਾ ਤਾਂ ਜਸਪ੍ਰੀਤ ਸਿੰਘ ਉਰਫ਼ ਅਨਮੋਲ, ਸਾਜਨ ਪੁੱਤਰ ਕੁਲਵੰਤ ਸਿੰਘ ਵਾਸੀ ਕੋਟੂਵਾਲਾ, ਰਾਜ ਸਿੰਘ ਪੁੱਤਰ ਹਰਮੇਸ਼ ਸਿੰਘ ਵਾਸੀ ਕਾਠਗੜ੍ਹ, ਚਿੰਦਰ ਸਿੰਘ ਵਾਸੀ ਮਹਾਲਮ, ਕਰਨ ਸਿੰਘ ਵਾਸੀ ਬਾਹਮਣੀ ਵਾਲਾ, ਗੁਰਪ੍ਰੀਤ ਸਿੰਘ ਉਰਫ਼ ਗੋਰੀ ਵਾਸੀ ਸੂਰਘੂਰੀ ਅਤੇ ਕੁੱਝ ਹੋਰ ਅਣਪਛਾਤੇ ਵਿਅਕਤੀਆਂ ਨੇ ਇਕੱਠੇ ਹੋ ਕੇ ਉਨ੍ਹਾਂ ਦੇ ਘਰ ਹਮਲਾ ਕਰ ਦਿੱਤਾ ਅਤੇ ਪਰਿਵਾਰ ਦੀ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਗਰ ਕੌਂਸਲ ਵਲੋਂ ‘ਸਫ਼ਾਈ ਕਮੇਟੀ’ ਦਾ ਗਠਨ ਅਗਲੀ ਖ਼ਬਰ ਜਲਾਲਾਬਾਦ ਵਿਚ ‘ਆਪ’ ਦੀ ਇਤਿਹਾਸਕ ਜਿੱਤ ਤੋਂ ਬਾਅਦ ਵਿਧਾਇਕ ਗੋਲਡੀ ਕੰਬੋਜ ਦੀ ਅਗਵਾਈ ਹੇਠ ਕੱਢਿਆ ਧੰਨਵਾਦੀ ਮਾਰਚ ਲੋਕਾਂ...
Ad Position 24
No active advertisement