ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਹਫ਼ਤਾਵਾਰੀ ਸਤਿਸੰਗ ਕਰਵਾਇਆ

Ad Position 21
No active advertisement
ਅਜੀਤ ਡੈਸਕ 09-07-2026
ਫ਼ਾਜ਼ਿਲਕਾ, 8 ਜੁਲਾਈ (ਦਵਿੰਦਰ ਪਾਲ ਸਿੰਘ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਫ਼ਾਜ਼ਿਲਕਾ ਦੇ ਸਥਾਨਕ ਆਸ਼ਰਮ ਵਿਚ ਹਫ਼ਤਾਵਾਰੀ ਸਤਿਸੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਸਤਿਗੁਰੂ ਦੀ ਮਹਿਮਾ ਦਾ ਸਰਵਣ ਕੀਤਾ। ਸਾਧਵੀ ਕਿਰਨ ਭਾਰਤੀ ਨੇ ਸਤਸੰਗ ਵਿਚਾਰਾਂ ਰਾਹੀਂ ‘ਗੁਰੂ ਮਹਿਮਾ’ ਵਿਸ਼ੇ ਉੱਤੇ ਪ੍ਰਵਚਨ ਕੀਤੇ। ਉਨ੍ਹਾਂ ਸੰਗਤ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਜੀਵਨ ਵਿਚ ਸਚਾਈ, ਨਿਮਰਤਾ, ਸੇਵਾ, ਪ੍ਰੇਮ, ਕਰੁਣਾ ਅਤੇ ਸਦਾਚਾਰ ਨੂੰ ਅਪਣਾਉਣ ਅਤੇ ਸਮਾਜ ਵਿਚ ਆਪਸੀ ਭਾਈਚਾਰੇ, ਏਕਤਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਯੋਗਦਾਨ ਪਾਉਣ। ਪ੍ਰੋਗਰਾਮ ਦੌਰਾਨ ਸਾਧਵੀ ਪੂਜਾ ਭਾਰਤੀ ਨੇ ਭਾਵਪੂਰਨ ਭਜਨ-ਕੀਰਤਨ ਦਾ ਗਾਇਣ ਕਰਕੇ ਸੰਗਤ ਨੂੰ ਨਾਮ ਰਸ ਵਿਚ ਸਰਾਬੋਰ ਕਰ ਦਿੱਤਾ। ਅੰਤ ਵਿਚ ਸਮੂਹ ਸੰਗਤ ਨੇ ਸਤਿਗੁਰੂ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਮਨੁੱਖਤਾ ਦੀ ਭਲਾਈ, ਵਿਸ਼ਵ ਸ਼ਾਂਤੀ ਅਤੇ ਸਮਾਜ ਵਿਚ ਪ੍ਰੇਮ, ਸਦਭਾਵਨਾ ਅਤੇ ਅਧਿਆਤਮਿਕ ਜਾਗਰੂਕਤਾ ਦੇ ਪ੍ਰਸਾਰ ਲਈ ਅਰਦਾਸ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ਸੇਵਾ ਕੇਂਦਰ ਵਿਚ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਸਿਵਲ ਸਰਜਨ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਵਲੋਂ ਟੀਕਾਕਰਨ ਕੈਂਪਾਂ ਦਾ ਜਾਇਜ਼ਾ
Ad Position 24
No active advertisement