ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਅਬੋਹਰ ਸੇਵਾ ਕੇਂਦਰ ਵਿਚ ਜਾਗਰੂਕਤਾ ਸੈਮੀਨਾਰ

Ad Position 21
No active advertisement
ਅਜੀਤ ਡੈਸਕ 09-07-2026
ਫ਼ਾਜ਼ਿਲਕਾ, 8 ਜੁਲਾਈ (ਦਵਿੰਦਰ ਪਾਲ ਸਿੰਘ)-ਸ਼ਹੀਦ ਊਧਮ ਸਿੰਘ ਕਲੱਬ ਅਬੋਹਰ ਵਲੋਂ ਸੇਵਾ ਕੇਂਦਰ ਅਬੋਹਰ ਵਿਚ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮਕਸਦ ਆਮ ਨਾਗਰਿਕਾਂ ਨੂੰ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਸਰਕਾਰੀ ਸੇਵਾਵਾਂ ਅਤੇ ਸਰਟੀਫਿਕੇਟਾਂ ਬਾਰੇ ਜਾਣਕਾਰੀ ਦੇਣਾ ਸੀ। ਕਲੱਬ ਦੇ ਚੇਅਰਮੈਨ ਐਡਵੋਕੇਟ ਦੇਸ਼ਰਾਜ ਕੰਬੋਜ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਗਰਿਕ ਜਨਮ ਸਰਟੀਫਿਕੇਟ ਬਣਵਾਉਣਾ, ਜਨਮ ਸਰਟੀਫਿਕੇਟ ਵਿਚ ਨਾਮ ਦਰਜ ਕਰਵਾਉਣਾ, ਜਨਮ ਸਰਟੀਫਿਕੇਟ ਵਿਚ ਗ਼ਲਤੀ ਦੀ ਸੋਧ ਕਰਵਾਉਣਾ, ਜਨਮ ਦੀ ਦੇਰੀ ਨਾਲ ਰਜਿਸਟਰੇਸ਼ਨ ਕਰਵਾਉਣਾ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟਗਿਣਤੀ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 1 ਜੁਲਾਈ 2026 ਤੋਂ 30 ਸਤੰਬਰ 2026 ਤੱਕ ਓ.ਬੀ.ਸੀ. ਸਰਟੀਫਿਕੇਟ, ਐੱਸ.ਸੀ.ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਆਮਦਨ ਸਰਟੀਫਿਕੇਟ (ਜੇਕਰ ਯੋਜਨਾ ਅਧੀਨ ਲਾਗੂ ਹੋਵੇ) ਸਰਟੀਫਿਕੇਟ ਸੇਵਾ ਕੇਂਦਰਾਂ ਰਾਹੀਂ ਬਿਲਕੁਲ ਮੁਫ਼ਤ ਬਣਾਏ ਜਾ ਰਹੇ ਹਨ। ਸੇਵਾ ਕੇਂਦਰ ਅਬੋਹਰ ਦੇ ਇੰਚਾਰਜ ਨਵਦੀਪ ਗਰੋਵਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੇ ਗਏ 10ਵੀਂ ਅਤੇ 12ਵੀਂ ਜਮਾਤ ਦੇ ਡੁਪਲੀਕੇਟ ਸਰਟੀਫਿਕੇਟ ਵੀ ਇਸ ਮਿਆਦ ਦੌਰਾਨ ਬਿਲਕੁਲ ਮੁਫ਼ਤ ਉਪਲਬਧ ਕਰਵਾਏ ਜਾਣਗੇ। ਜੇ ਤੁਹਾਨੂੰ ਜਾਂ ਤੁਹਾਡੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਇਨ੍ਹਾਂ ਸੇਵਾਵਾਂ ਦੀ ਲੋੜ ਹੈ ਤਾਂ 30 ਸਤੰਬਰ ਤੋਂ ਪਹਿਲਾਂ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿਚ ਲੋੜੀਂਦੇ ਦਸਤਾਵੇਜ਼ਾਂ ਸਮੇਤ ਅਰਜ਼ੀ ਜ਼ਰੂਰ ਦਿਓ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ’ਚ ਇਨਵੈਸਟਿਚਰ ਸਮਾਰੋਹ ਕਰਵਾਇਆ ਅਗਲੀ ਖ਼ਬਰ ਹਫ਼ਤਾਵਾਰੀ ਸਤਿਸੰਗ ਕਰਵਾਇਆ
Ad Position 24
No active advertisement