ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਸਵਨਾ ਨੇ ਪਿੰਡ ਆਲਮ ਸ਼ਾਹ ਤੋਂ ਬੱਸ ਕੀਤੀ ਰਵਾਨਾ

Ad Position 21
No active advertisement
ਅਜੀਤ ਡੈਸਕ 09-07-2026
ਫ਼ਾਜ਼ਿਲਕਾ, 8 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਕਾਫ਼ੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਆਲਮ ਸ਼ਾਹ ਤੋਂ ਬੱਸ ਧਾਰਮਿਕ ਤੀਰਥ ਸਥਾਨਾਂ ਯਾਤਰਾ ਰਵਾਨਾ ਕੀਤੀਆਂ। ਇਸ ਮੌਕੇ ਉਨ੍ਹਾਂ ਦੀ ਧਰਮ-ਪਤਨੀ ਮੈਡਮ ਖ਼ੁਸ਼ਬੂ ਸਾਵਨਸੁੱਖਾ ਸਵਨਾ ਵੀ ਨਾਲ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਨਾ ਮੰਦਿਰ,ਜਲਿਆ ਵਾਲਾ ਬਾਗ਼, ਰਾਮ ਤੀਰਥ ਮੰਦਿਰ ਅਤੇ ਕਈ ਗੁਰਧਾਮਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਵਧੀਆ ਤੇ ਮੁਫ਼ਤ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਅਨੇਕਾਂ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਵਿਧਾਇਕ ਨੇ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿਚ ਚਾਹ ਤੇ ਖਾਣੇ ਅਤੇ ਰਾਤ ਠਹਿਰਨ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪ੍ਰੇਸ਼ਾਨੀ ਨਾ ਆਵੇ।
Ad Position 22
No active advertisement
ਪਿਛਲੀ ਖ਼ਬਰ ਬਾਲ ਸਾਹਿਤ ਕੁਇਜ਼ ਮੁਕਾਬਲਿਆਂ ਲਈ ਇੰਦਰਾਜਾਂ ਦੀ ਮੰਗ ਅਗਲੀ ਖ਼ਬਰ ਕਵਿਤਾ ਸੋਲੰਕੀ ਵਲੋਂ ਕਾਂਗਰਸ ਇੰਚਾਰਜ ਭੁਪੇਸ਼ ਬੁਘੇਲ ਨਾਲ ਮੁਲਾਕਾਤ
Ad Position 24
No active advertisement