ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਨਾਬਾਲਗ਼ ਲੜਕੀ ਦੀ ਬਰਾਮਦਗੀ ਨੂੰ ਲੈ ਕੇ ਥਾਣੇ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਜਾਰੀ

Ad Position 21
No active advertisement
ਅਜੀਤ ਡੈਸਕ 10-07-2026
ਅਬੋਹਰ, 9 ਜੁਲਾਈ (ਵਿਵੇਕ ਹੂੜੀਆ)-ਸਥਾਨਕ ਗੋਬਿੰਦ ਨਗਰੀ ਦੀ ਇਕ ਨਾਬਾਲਗ਼ ਲੜਕੀ ਦੀ ਬਰਾਮਦਗੀ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਵਲੋਂ ਸਿਟੀ ਥਾਣੇ ਦੇ ਬਾਹਰ ਸ਼ੁਰੂ ਕੀਤਾ ਗਿਆ ਅਣਮਿੱਥੇ ਸਮੇਂ ਦਾ ਧਰਨਾ ਲਗਾਤਾਰ ਜਾਰੀ ਹੈ। ਕਰੀਬ 50 ਦਿਨ ਬੀਤ ਜਾਣ ਦੇ ਬਾਵਜੂਦ ਨਾਬਾਲਗ਼ ਲੜਕੀ ਦਾ ਕੋਈ ਸੁਰਾਗ ਨਾ ਮਿਲਣ ਕਾਰਨ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਦਾ ਸਾਫ਼ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਧੀ ਨੂੰ ਸਹੀ-ਸਲਾਮਤ ਬਰਾਮਦ ਕਰਕੇ ਉਨ੍ਹਾਂ ਦੇ ਹਵਾਲੇ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਆਪਣਾ ਧਰਨਾ ਖ਼ਤਮ ਨਹੀਂ ਕਰਨਗੇ। ਪੀੜਤ ਪਰਿਵਾਰ ਰਾਤ ਦੇ ਸਮੇਂ ਵੀ ਧਰਨਾ ਸਥਾਨ ’ਤੇ ਹੀ ਡਟਿਆ ਹੋਇਆ ਹੈ। ਧਰਨੇ ਦੇ ਦੂਜੇ ਦਿਨ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਧਰਨਾ ਸਥਾਨ ’ਤੇ ਪਹੁੰਚ ਕੇ ਪੀੜਤ ਪਰਿਵਾਰ ਨੂੰ ਆਪਣਾ ਸਮਰਥਨ ਦਿੱਤਾ ਅਤੇ ਪੁਲਿਸ ਪ੍ਰਸ਼ਾਸਨ ਤੋਂ ਲੜਕੀ ਦੀ ਜਲਦ ਬਰਾਮਦਗੀ ਦੀ ਮੰਗ ਕੀਤੀ। ਇਸ ਦੌਰਾਨ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਨੇ ਵੀ ਧਰਨਾ ਸਥਾਨ ਦਾ ਦੌਰਾ ਕੀਤਾ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸ਼ਿਵਰਾਜ ਚੌਧਰੀ ਸਹਿਤ ਕਈ ਕਿਸਾਨ ਆਗੂਆਂ ਨੇ ਸਭਾ ਨੂੰ ਸੰਬੋਧਨ ਕਰਦਿਆਂ ਪੁਲਿਸ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਪੁਲਿਸ ਪਿਛਲੇ ਕਰੀਬ 50 ਦਿਨਾਂ ਤੋਂ ਸਿਰਫ਼ ਭਰੋਸੇ ਹੀ ਦੇ ਰਹੀ ਹੈ, ਪਰ ਜ਼ਮੀਨੀ ਪੱਧਰ ’ਤੇ ਲੜਕੀ ਦਾ ਕੋਈ ਪਤਾ ਨਹੀਂ ਲਗਾਇਆ ਜਾ ਸਕਿਆ। ਉਨ੍ਹਾਂ ਪੰਜਾਬ ਸਰਕਾਰ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਬਾਲ ਸੁਰੱਖਿਆ ਵਿਭਾਗ ਤੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਬੀਤੀ 22 ਮਈ ਨੂੰ ਗੋਬਿੰਦ ਨਗਰੀ ਦੀ ਰਹਿਣ ਵਾਲੀ ਇਕ ਨਾਬਾਲਗ਼ ਲੜਕੀ ਨੂੰ ਸੀਡ ਫਾਰਮ ਦਾ ਇਕ ਨੌਜਵਾਨ ਕਥਿਤ ਤੌਰ ’ਤੇ ਵਰਗ਼ਲਾ ਕੇ ਆਪਣੇ ਨਾਲ ਲੈ ਗਿਆ ਸੀ। ਇਸ ਸਬੰਧੀ ਪੁਲਿਸ ਵਲੋਂ ਮਾਮਲਾ ਤਾਂ ਦਰਜ ਕਰ ਲਿਆ ਗਿਆ ਸੀ, ਪਰ ਲੜਕੀ ਅਜੇ ਤੱਕ ਲਾਪਤਾ ਹੈ। ਸਿਟੀ ਥਾਣਾ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਨਾਬਾਲਗ਼ ਲੜਕੀ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਹੁਣ ਤੱਕ 12 ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ ਅਤੇ ਪਰਿਵਾਰ ਵੱਲੋਂ ਦੱਸੇ ਗਏ ਸਾਰੇ ਸ਼ੱਕੀ ਟਿਕਾਣਿਆਂ ’ਤੇ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਵਲੋਂ ਦਬਿਸ਼ ਦਿੱਤੀ ਗਈ ਹੈ। ਹਾਲਾਂਕਿ ਅਜੇ ਤੱਕ ਲੜਕੀ ਦੀ ਬਰਾਮਦਗੀ ਨਹੀਂ ਹੋ ਸਕੀ ਹੈ, ਪਰ ਪੁਲਿਸ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਜਲਦ ਹੀ ਲੜਕੀ ਨੂੰ ਲੱਭ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ’ਚ ਭਾਜਪਾ ਕੌਂਸਲਰ ਦੇ ਕਲੀਨਿਕ ’ਤੇ ਹਮਲਾ, ਭਰਾ ਜ਼ਖ਼ਮੀ ਅਗਲੀ ਖ਼ਬਰ ਇੰਡੋ ਅਮਰੀਕਾ ਟਰੇਡ ਡੀਲ ਅਤੇ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਕਨਵੈਨਸ਼ਨ 22 ਨੂ...
Ad Position 24
No active advertisement