02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਮਾਮਲਾ ਪਿਛਲੇ ਦਿਨੀਂ ਮੁਨਸ਼ੀ ਅਤੇ ਦੋ ਹੋਰਾਂ ਤੋਂ ਹੈਰੋਇਨ ਅਤੇ ਪਿਸਤੌਲ ਬਰਾਮਦ ਹੋਣ ਦਾ ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਆਉਂਦੀ ਮੰਡੀ ਘੁਬਾਇਆ ਦੇ ਮੁਨਸ਼ੀ ਤੋਂ ਬਾਅਦ ਚੌਕੀ ਇੰਚਾਰਜ ਵੀ ਨਾਮਜ਼ਦ ਅਤੇ ਸਸਪੈਂਡ

Ad Position 21
No active advertisement
ਅਜੀਤ ਡੈਸਕ 10-07-2026
ਮੰਡੀ ਘੁਬਾਇਆ, 9 ਜੁਲਾਈ (ਅਮਨ ਬਵੇਜਾ)-ਘੁਬਾਇਆ ਪੁਲਸ ਚੌਂਕੀ ਦੇ ਇਕ ਮੁਨਸ਼ੀ ਅਤੇ ਦੋ ਹੋਰਾਂ ਨੂੰ ਚਿੱਟੇ ਸਮੇਤ ਫੜੇ ਜਾਣ ਦੇ ਮਾਮਲੇ ਵਿਚ ਹੁਣ ਹੋਰ ਪਰਤਾਂ ਵੀ ਖੁੱਲ੍ਹਦੀਆਂ ਨਜ਼ਰ ਆ ਰਹੀਆਂ ਹਨ। ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਘੁਬਾਇਆ ਪੁਲਿਸ ਚੌਂਕੀ ਨਾਲ ਸਬੰਧਿਤ ਇਕ ਮੁਨਸ਼ੀ ਜੋਗਿੰਦਰ ਸਿੰਘ ਅਤੇ ਉਸ ਦੇ ਦੋ ਸਾਥੀਆਂ ਨੂੰ ਕਥਿਤ ਤੌਰ ’ਤੇ 280 ਗਰਾਮ ਚਿੱਟੇ, ਇਕ ਪਿਸਤੌਲ ਅਤੇ ਕਾਰ ਸਮੇਤ ਨਾਲ ਲੱਗਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਥਾਣਾ ਸਦਰ ਪੁਲਸ ਵਲੋਂ ਕਾਬੂ ਕੀਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਜ਼ਿਲ੍ਹਾ ਫ਼ਾਜ਼ਿਲਕਾ ਦੀ ਪੁਲਸ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ਵਿਚ ਆ ਗਈ ਸੀ। ਦੱਸਣਯੋਗ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਪੁਲਿਸ ਮੁਖੀ ਵਲੋਂ ਮੁਨਸ਼ੀ ਜੋਗਿੰਦਰ ਸਿੰਘ ਅਤੇ ਚੌਂਕੀ ਇੰਚਾਰਜ ਗੁਰਨਾਮ ਸਿੰਘ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਚੌਂਕੀ ਇੰਚਾਰਜ ਅਤੇ ਹੋਰ ਮੁਲਾਜ਼ਮਾਂ ਦੀ ਬਦਲੀ ਅਤੇ ਨਵੇਂ ਮੁਲਾਜ਼ਮਾਂ ਤਾਇਨਾਤੀ ਕਰ ਦਿੱਤੀ ਹੈ।
ਕੀ ਕਹਿੰਦੇ ਹਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਪੁਲਿਸ ਮੁਖੀ ਗਗਨ ਅਜੀਤ ਸਿੰਘ
ਇਸ ਸਬੰਧੀ ਜਦੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਚਾਹੇ ਉਹ ਪੁਲਿਸ ਵਿਭਾਗ ਦਾ ਹੀ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਗੈਰ ਸਮਾਜਿਕ ਮਾਮਲੇ ਵਿਚ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਕੀ ਕਹਿੰਦੇ ਹਨ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਐੱਸ.ਐੱਚ.ਓ. ਹਰਪ੍ਰੀਤ ਸਿੰਘ
ਇਸ ਮਾਮਲੇ ਵਿਚ ਚੌਂਕੀ ਘੁਬਾਇਆ ਦੇ ਇੰਚਾਰਜ ਗੁਰਨਾਮ ਸਿੰਘ ਨੂੰ ਨਾਮਜ਼ਦ ਕੀਤੇ ਜਾਣ ਦੀ ਪੁਸ਼ਟੀ ਸਬੰਧੀ ਜਦੋਂ ਐੱਸ.ਐੱਚ.ਓ.ਹਰਪ੍ਰੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਚੌਂਕੀ ਇੰਚਾਰਜ ਨੂੰ ਸਬੂਤਾਂ ਦੇ ਆਧਾਰ ’ਤੇ ਨਾਮਜ਼ਦ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਛਾਬੜਾ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਅਗਲੀ ਖ਼ਬਰ ਨਗਰ ਕੌਂਸਲ ਦੇ ਸਾਹਮਣੇ ਸਫ਼ਾਈ ਕਰਮਚਾਰੀਆਂ ਨੇ ਕੀਤਾ ਕੰਮ ਬੰਦ, ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ
Ad Position 24
No active advertisement