ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਿਹਤ ਵਿਭਾਗ ਵਲੋਂ ਫ਼ਾਜ਼ਿਲਕਾ ’ਚ ਵਿਸ਼ੇਸ਼ ਐਂਟੀ-ਡੈਂਗੂ ਲਾਰਵਾ ਮੁਹਿੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 11-07-2026
ਫ਼ਾਜ਼ਿਲਕਾ, 10 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮਹਾਂਮਾਰੀ ਅਫ਼ਸਰ ਡਾ. ਸੁਨੀਤਾ ਕੰਬੋਜ ਦੀ ਅਗਵਾਈ ਹੇਠ ‘ਡਰਾਈ ਡੇ ਫਰਾਈ ਡੇ’ ਮੁਹਿੰਮ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਐਂਟੀ-ਡੈਂਗੂ ਲਾਰਵਾ ਟੀਮਾਂ ਵਲੋਂ ਵਿਸ਼ੇਸ਼ ਗਤੀਵਿਧੀਆਂ ਚਲਾਈਆਂ ਗਈਆਂ। ਇਸ ਮੁਹਿੰਮ ਦਾ ਮੁੱਖ ਉਦੇਸ਼ ਜਨਤਾ ਨੂੰ ਡੇਂਗੂ ਬੁਖ਼ਾਰ ਤੋਂ ਬਚਾਉਣਾ ਅਤੇ ਲੋਕਾਂ ਵਿਚ ਇਸ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਹੈ। ਸਿਵਲ ਸਰਜਨ ਦੇ ਨਿਰਦੇਸ਼ਾਂ ’ਤੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਘਰ-ਘਰ ਜਾ ਕੇ ਪਾਣੀ ਦੇ ਬਰਤਨਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਜਿੱਥੇ ਵੀ ਡੇਂਗੂ ਦੇ ਮੱਛਰ ਦਾ ਲਾਰਵਾ ਮਿਲਿਆ, ਉਸ ਨੂੰ ਤੁਰੰਤ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ। ਟੀਮਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਜਮ੍ਹਾਂ ਨਾ ਹੋਣ ਦੇਣ ਅਤੇ ਹਰ ਹਫ਼ਤੇ ਆਪਣੇ ਕੂਲਰਾਂ, ਪਾਣੀ ਦੀਆਂ ਟੈਂਕੀਆਂ, ਗਮਲਿਆਂ ਅਤੇ ਹੋਰ ਬਰਤਨਾਂ ਨੂੰ ਖ਼ਾਲੀ ਕਰਕੇ ਸੁਕਾਉਣ। ਡਾ. ਸੁਨੀਤਾ ਕੰਬੋਜ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦਾ ਸਹਿਯੋਗ ਕਰਨ ਅਤੇ ਆਪਣੇ ਘਰਾਂ ਤੇ ਆਲੇ-ਦੁਆਲੇ ਦੇ ਵਾਤਾਵਰਨ ਵਿਚ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ। ਇਸ ਦੌਰਾਨ ਮਾਸ ਮੀਡੀਆ ਸ਼ਾਖਾ ਤੋਂ ਦਿਵੇਸ਼ ਕੁਮਾਰ, ਵਿਕੀ ਕੁਮਾਰ, ਮਨਜੋਤ ਸਿੰਘ ਪੱਪੂ, ਮੋਹਿਤ ਗੁਪਤਾ ਅਤੇ ਹੋਰ ਕਰਮਚਾਰੀ ਹਾਜ਼ਰ ਸਨ। ਸਿਹਤ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਵੀ ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੀ ਲੱਕੜ ਮੰਡੀ ’ਚ ਚੋਰਾਂ ਦਾ ਆਤੰਕ, ਇਕੋ ਰਾਤ 3 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਅਬੋਹਰ ਦਾ ਸਦਰ ਬਾਜ਼ਾਰ 3 ਦਿਨਾਂ ਲਈ ਬੰਦ, ਦੁਕਾਨਦਾਰ ਮਨਾਉਣ ਗਏ ਛੁੱਟੀਆਂ
Ad Position 24
No active advertisement