ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਜ਼ਿਲ੍ਹੇ ਵਿਚ ਪ੍ਰੈਗਾਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ, ਗੋਲੀਆਂ ਦੀ ਵਿੱਕਰੀ ’ਤੇ ਮੁਕੰਮਲ ਪਾਬੰਦੀ

Ad Position 21
No active advertisement
ਅਜੀਤ ਡੈਸਕ 11-07-2026
ਫ਼ਾਜ਼ਿਲਕਾ, 10 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ 1973, ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਵਿਚ ਪ੍ਰੈਗਾਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ, ਗੋਲੀਆਂ ਦੀ ਵਿੱਕਰੀ ਤੇ ਸਟਾਕ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਕੈਮਿਸਟ ਦੀ ਫ਼ਰਮ ਦਾ ਨਾਮ, ਦਵਾਈ ਦੇਣ ਦੀ ਮਿਤੀ ਅਤੇ ਗੋਲੀਆਂ ਦੀ ਗਿਣਤੀ ਦਰਜ ਕੀਤੀ ਜਾਵੇਗੀ। ਇਹ ਪਾਬੰਦੀ 31 ਅਗਸਤ ਤੱਕ ਲਾਗੂ ਰਹੇਗੀ। ਇਹ ਹੁਕਮ ਸਿਵਲ ਸਰਜਨ ਫ਼ਾਜ਼ਿਲਕਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ ’ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵਲੋਂ ਕੈਪਸੂਲ ਦੀ ਵਿੱਕਰੀ ’ਤੇ ਉਕਤ ਧਾਰਾ ਤਹਿਤ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ। ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੈਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੈਗਾਬਾਲਿਨ 75 ਐਮ.ਜੀ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੈਗਾਬਾਲਿਨ 75 ਮਿਲੀਗਰਾਮ ਤੱਕ ਦੀ ਖ਼ਰੀਦ ਅਤੇ ਵਿੱਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ ਉਹ ਇਨ੍ਹਾਂ ਵੇਰਵਿਆਂ ਕੈਮਿਸਟ, ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ ’ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ। ਹੁਕਮ ਅਨੁਸਾਰ ਥੋਕ ਵਿਕਰੇਤਾ, ਪਰਚੂਨ ਵਿਕਰੇਤਾ, ਕੈਮਿਸਟ, ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਵਾਲੇ ਸਲਿਪ ਦੀ ਸਹੀ ਪੜਤਾਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਪ੍ਰੈਗਾਬਾਲਿਨ ਕੈਪਸੂਲ/ਟੇਬਲੇਟ ਦੀ ਅਸਲ ਸਲਿਪ ਦੇ ਵਿਰੁੱਧ ਪਹਿਲਾਂ ਕਿਸੇ ਹੋਰ ਡਰੱਗ ਵਿਕਰੇਤਾ ਦੁਆਰਾ ਉਪਰੋਕਤ ਕੈਪਸੂਲ ਨਹੀਂ ਦਿੱਤਾ ਗਿਆ ਹੈ। ਉਹ ਇਹ ਵੀ ਯਕੀਨੀ ਬਣਾਉਣਗੇ ਕਿ ਦਿੱਤੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਸਲਿਪ ਤੇ ਲਿਖੇ ਮਿਆਦ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆਂ। ਹੁਕਮ ਦੀ ਕਿਸੇ ਵੀ ਉਲੰਘਣਾ ’ਤੇ ਭਾਰਤੀ ਦੰਡਾਵਲੀ ਦੀ ਧਾਰਾ 188 ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ 11 ਅਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂ... ਅਗਲੀ ਖ਼ਬਰ ਇਲਾਕੇ ’ਚ ਪਏ ਮੀਂਹ ਨੇ ਲੋਕਾਂ ਨੂੰ ਦਿਵਾਈ ਗਰਮੀ ਤੋਂ ਰਾਹਤ
Ad Position 24
No active advertisement