ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਫ਼ਾਜ਼ਿਲਕਾ ਅਪਰਾਧਨਾਮਾ-ਸਹੁਰੇ ਪਰਿਵਾਰ ਦੀ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 11-07-2026
ਫ਼ਾਜ਼ਿਲਕਾ, 10 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਸਹੁਰੇ ਪਰਿਵਾਰ ਦੀ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਖਜਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਚੱਕ ਜਾਨੀਸਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਹਰਜੀਤ ਕੌਰ ਪਤਨੀ ਸੁਖਪਾਲ ਸਿੰਘ ਵਾਸੀ ਪਿੰਡ ਚੱਕ ਜਾਨੀਸਰ ਦਾ ਆਪਣੇ ਸਹੁਰੇ ਪਰਿਵਾਰ ਨਾਲ ਲੜਾਈ ਝਗੜਾ ਚੱਲਦਾ ਰਹਿੰਦਾ ਸੀ। ਇਸੇ ਰੰਜਸ਼ ਕਾਰਨ 27, 28 ਦੀ ਦਰਮਿਆਨੀ ਰਾਤ ਨੂੰ ਹਰਜੀਤ ਕੌਰ ਨੇ ਆਪਣੇ ਪੇਕੇ ਪਰਿਵਾਰ ਨੂੰ ਬੁਲਾ ਲਿਆ। ਇਸ ਤੋਂ ਬਾਅਦ ਹਰਜੀਤ ਕੌਰ ਪਤਨੀ ਸੁਖਪਾਲ ਸਿੰਘ ਵਾਸੀ ਪਿੰਡ ਚੱਕ ਜਾਨੀਸਰ, ਰਣਜੀਤ ਸਿੰਘ, ਗੁਰਜੀਤ ਸਿੰਘ ਪੁੱਤਰ ਮੰਦਰ ਸਿੰਘ ਅਤੇ ਸੁਖਪਾਲ ਕੌਰ ਪਤਨੀ ਮੰਦਰ ਸਿੰਘ ਵਾਸੀ ਕਿੰਗਰਾ ਜ਼ਿਲ੍ਹਾ ਫ਼ਰੀਦਕੋਟ ਨੇ ਉਸ ਅਤੇ ਉਸ ਦੀ ਮਾਤਾ ਦੀ ਕੁੱਟਮਾਰ ਕੀਤੀ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਐਮ.ਐਲ.ਆਰ. ਕਰਵਾਈ ਗਈ। ਸ਼ਿਕਾਇਤ ਦੀ ਪੜਤਾਲ ਉਪਰੰਤ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਮੋਟਰਸਾਈਕਲ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ-ਥਾਣਾ ਵੈਰੋਕੇ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸ਼ਾਮ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪਿੰਡ ਚੱਕ ਅਰਨੀਵਾਲਾ ਉਰਫ਼ ਕੱਟੀਆਂ ਵਾਲਾ ਦੇ ਬੱਸ ਅੱਡੇ ਕੋਲੋਂ ਅਨੰਤਪਾਲ ਸਿੰਘ ਪੁੱਤਰ ਟਿੱਕਾ ਸਿੰਘ ਵਾਸੀ ਚੱਕ ਅਰਨੀਵਾਲਾ ਉਰਫ਼ ਕੱਟੀਆਂ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦਾ ਮੋਟਰਸਾਈਕਲ ਚੋਰੀ ਕਰ ਲਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਹੈਰੋਇਨ ਸਮੇਤ ਵਿਅਕਤੀ ਕਾਬੂ
ਫ਼ਾਜ਼ਿਲਕਾ- ਥਾਣਾ ਅਮੀਰ ਖ਼ਾਸ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਸ.ਆਈ. ਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਪਿੰਡ ਸਵਾਹ ਵਾਲਾ ਹੁੰਦੀ ਹੋਈ ਪਿੰਡ ਪੰਨੀ ਕੜਾਹੀ ਨੇੜੇ ਪੁੱਜੀ ਤਾਂ ਇਕ ਨੌਜਵਾਨ ਪੁਲਿਸ ਨੂੰ ਦੇਖ ਕੇ ਆਪਣੀ ਜੀਨ ਦੀ ਸੱਜੀ ਜੇਬ ਵਿਚੋਂ ਇਕ ਲਿਫ਼ਾਫ਼ਾ ਸੁੱਟ ਕੇ ਭੱਜਣ ਲੱਗਾ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਮ ਰਾਜ ਕੁਮਾਰ ਉਰਫ਼ ਰਾਜੂ ਪੁੱਤਰ ਮਲਕੀਤ ਸਿੰਘ ਵਾਸੀ ਬੂਰ ਵਾਲਾ ਥਾਣਾ ਅਮੀਰ ਖ਼ਾਸ ਦੱਸਿਆ। ਤਲਾਸ਼ੀ ਦੌਰਾਨ ਲਿਫ਼ਾਫ਼ੇ ਵਿਚੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਠੱਗੀ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ-ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਆਨਲਾਈਨ ਟਰੇਡਿੰਗ ਠੱਗੀ ਮਾਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਪਵਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਧੀਰ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਪਿੰਡ ਦੁਤਾਰਾਂਵਾਲੀ ਤਹਿਸੀਲ ਅਬੋਹਰ ਜ਼ਿਲ੍ਹਾ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਨੀਸ਼ ਪੁਨੀਆ ਪੁੱਤਰ ਸੰਜੇ ਕੁਮਾਰ ਵਾਸੀ ਰਾਜਾਂ ਵਾਲੀ, ਅਰਸ਼ਦੀਪ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਰਾਜਾਂ ਵਾਲੀ, ਸ਼ੁਭਮ ਇੰਦਲੀਆ ਪੁੱਤਰ ਰੇਵਤ ਰਾਮ ਵਾਸੀ ਸੂਰਜ ਨਗਰੀ ਅਬੋਹਰ ਨੇ ਉਸ ਨੂੰ ਆਨਲਾਈਨ ਟਰੇਡਿੰਗ ਦਾ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਉਨ੍ਹਾਂ ਨਾਲ ਕੰਮ ਕਰੇਗਾ ਤਾਂ ਕਾਫ਼ੀ ਪੈਸੇ ਕਮਾ ਸਕਦਾ ਹੈ। ਇਸ ਤੋਂ ਬਾਅਦ ਉਸ ਦੇ ਵੱਖ-ਵੱਖ ਬੈਂਕ ਖਾਤੇ ਲੈ ਕੇ ਆਪਣੇ ਹੋਰ ਸਾਥੀਆਂ ਦੁਸ਼ੰਤ ਪੁੱਤਰ ਵੇਦ ਪ੍ਰਕਾਸ਼ ਪੁੱਤਰ ਮੋਮਨ ਰਾਮ ਵਾਸੀ ਪਿੰਡ ਸ਼ੇਰੇਵਾਲਾ, ਆਯੂਸ਼ ਖੇਰਵਾ ਪੁੱਤਰ ਸੁਭਾਸ਼ ਖੇਰਵਾ ਵਾਸੀ ਪੰਜਕੋਸੀ ਅਬੋਹਰ, ਕਰਨ ਪੁੱਤਰ ਚੈਤਰਾਮ ਉਰਫ਼ ਸ਼ੰਕਰ ਵਾਸੀ ਅਮਰਪੁਰਾ ਅਤੇ ਹੋਰ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਉਸ ਦੇ ਖਾਤਿਆਂ ਰਾਹੀਂ ਕਰੀਬ 15 ਲੱਖ ਰੁਪਏ ਦੀ ਸਾਈਬਰ ਠੱਗੀ ਦੀ ਰਕਮ ਦਾ ਲੈਣ-ਦੇਣ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨੌਜਵਾਨ ਦੀ ਮੌਤ ਦੇ ਮਾਮਲੇ ’ਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫਾਜ਼ਿਲਕਾ-ਥਾਣਾ ਅਰਨੀਵਾਲਾ ਪੁਲਿਸ ਨੇ ਇਕ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬੀਰਬਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਲਵਿੰਦਰ ਕੌਰ ਪਤਨੀ ਗੁਰਦੇਵ ਸਿੰਘ ਵਾਸੀ ਅਰਨੀਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਪੁੱਤਰ ਸੰਦੀਪ ਸਿੰਘ ਨੂੰ ਅਮਨ ਉਰਫ਼ ਬੱਬੂ ਪੁੱਤਰ ਸੁਖਪਾਲ ਸਿੰਘ ਵਾਸੀ ਅਰਨੀਵਾਲਾ ਆਪਣੇ ਨਾਲ ਲੈ ਗਿਆ ਸੀ, ਜੋ ਰਾਤ ਤੱਕ ਘਰ ਵਾਪਸ ਨਹੀਂ ਆਇਆ। ਬਾਅਦ ਵਿਚ ਪੁਲਿਸ ਕਰਮਚਾਰੀਆਂ ਨੇ ਜਾਣਕਾਰੀ ਦਿੱਤੀ ਕਿ ਇਕ ਨੌਜਵਾਨ ਦੀ ਲਾਸ਼ ਅਮਨ ਉਰਫ਼ ਬੱਬੂ ਦੇ ਘਰ ਦੇ ਚੁਬਾਰੇ ਵਿਚ ਪਈ ਹੈ। ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ। ਬਲਵਿੰਦਰ ਕੌਰ ਨੇ ਦੱਸਿਆ ਕਿ ਕਿ ਅਮਨ ਉਰਫ਼ ਬੱਬੂ ਪੁੱਤਰ ਸੁਖਪਾਲ ਸਿੰਘ ਅਤੇ ਉਸ ਦੀ ਮਾਤਾ ਸੁਨੀਤਾ ਰਾਣੀ ਪਤਨੀ ਸੁਖਪਾਲ ਸਿੰਘ ਵਾਸੀ ਅਰਨੀਵਾਲਾ ਦਾ ਉਸ ਦੇ ਪੁੱਤਰ ਨੂੰ ਨਸ਼ੇ ਦਾ ਟੀਕਾ ਲਗਾਉਣ ਵਿਚ ਹੱਥ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫਾਜ਼ਿਲਕਾ-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਭਾਸ਼ ਚੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਮਲਕੀਤ ਸਿੰਘ ਪੁੱਤਰ ਗੁਰਦੀਪ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਪਿੰਡ ਕੋਠਾ ਠਗਣੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਘਰ ਮੌਜੂਦ ਸੀ ਤਾਂ ਪਰਮਜੀਤ ਸਿੰਘ ਉਰਫ਼ ਗੋਲੀ ਪੁੱਤਰ ਗੁਰਦੀਪ ਸਿੰਘ ਵਾਸੀ ਕੋਠਾ ਠਗਣੀ, ਸੰਦੀਪ ਸਿੰਘ ਪੁੱਤਰ ਪਾਲਾ ਸਿੰਘ, ਜਸਵਿੰਦਰ ਸਿੰਘ ਉਰਫ਼ ਛਿੰਦਾ ਪੁੱਤਰ ਬੱਗਾ ਸਿੰਘ ਵਾਸੀ ਪਿੰਡ ਵੱਡਾ ਮੁੰਬੇ ਕੇ ਅਤੇ ਜੱਗਾ ਸਿੰਘ ਪੁੱਤਰ ਮੰਗਤ ਸਿੰਘ ਵਾਸੀ ਆਸਿਫਵਾਲਾ ਉਸ ਦੇ ਘਰ ਆਏ ਅਤੇ ਪੁਰਾਣੇ ਕੰਮ ਦੇ ਹਿਸਾਬ ਨੂੰ ਲੈ ਕੇ ਤਕਰਾਰ ਕਰਨ ਤੋਂ ਬਾਅਦ ਉਸ ਦੀ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫਾਜ਼ਿਲਕਾ-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਮੀਨਾ ਰਾਣੀ ਪਤਨੀ ਅਸ਼ਵਨੀ ਕੁਮਾਰ ਵਾਸੀ ਐਮ.ਸੀ. ਕਾਲੋਨੀ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਾਕੇਸ਼ ਕੁਮਾਰ ਪੁੱਤਰ ਸਾਹਿਬ ਦਿਆਲ ਅਤੇ ਨੀਲਮ ਰਾਣੀ ਪਤਨੀ ਰਾਕੇਸ਼ ਕੁਮਾਰ ਨੇ ਉਸ ਨੂੰ ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਹੈਰੋਇਨ ਸਮੇਤ ਵਿਅਕਤੀ ਕਾਬੂ
ਫਾਜ਼ਿਲਕਾ-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਮਹਿਲਾ ਹੈੱਡ ਕਾਂਸਟੇਬਲ ਪਰਵਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅਰਸ਼ਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਧੀਂਗੜਾ ਕਾਲੋਨੀ ਫ਼ਾਜ਼ਿਲਕਾ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਸਲੇਮਸ਼ਾਹ ਰੋਡ ਨੇੜੇ ਨਹਿਰ ਪਟੜੀ ਕੋਲੋਂ ਗਾਹਕ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਅਰਸ਼ਦੀਪ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ 40 ਗਰਾਮ ਹੈਰੋਇਨ ਬਰਾਮਦ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਕੁੱਟਮਾਰ ਕਰ ਕੇ ਗੰਭੀਰ ਸੱਟਾਂ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ-ਥਾਣਾ ਬਹਾਵਵਾਲਾ ਪੁਲਿਸ ਨੇ ਕੁੱਟਮਾਰ ਕਰਕੇ ਗੰਭੀਰ ਸੱਟਾਂ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਨਾਲ ਜਾਖੜ ਪੁੱਤਰ ਬਲਵੀਰ ਸਿੰਘ ਵਾਸੀ ਭਾਗੂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਮਰਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਭਾਗੂ ਨੇ ਉਸ ਦੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ ਸਨ। ਡਾਕਟਰੀ ਰਾਏ ਅਤੇ ਸੀ.ਟੀ.ਸਕੈਨ ਰਿਪੋਰਟ ਵਿਚ ਸੱਟ ਨੰਬਰ 2 ਨੂੰ ਗੰਭੀਰ ਕਰਾਰ ਦਿੱਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨਸ਼ੇ ਦੀ ਹਾਲਤ ਵਿਚ ਮਿਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ-ਥਾਣਾ ਬਹਾਵਵਾਲਾ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਮਿਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਰਵਣ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਬਾਲਾ ਜੀ ਮੰਦਰ ਕੋਲੋਂ ਪੁੱਜੀ ਤਾਂ ਇਕ ਨੌਜਵਾਨ ਨਸ਼ੇ ਦੀ ਹਾਲਤ ਵਿਚ ਡਿਗਦਾ ਹੋਇਆ ਆ ਰਿਹਾ ਸੀ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਮ ਆਕਾਸ਼ਦੀਪ ਸਿੰਘ ਉਰਫ਼ ਲੂਡੀਆ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਹਿੰਮਤਪੁਰਾ ਦੱਸਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਸੋਨੇ ਦਾ ਕੜਾ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ- ਥਾਣਾ ਸਦਰ ਅਬੋਹਰ ਪੁਲਿਸ ਨੇ ਸੋਨੇ ਦਾ ਕੜਾ ਚੋਰੀ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਓਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਜਸਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਢਾਣੀ ਸੁੱਚਾ ਸਿੰਘ ਬਹਾਵਲਵਾਸੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਆਪਣੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪੱਟੀ ਸਦੀਕ ਨੂੰ ਆਪਣੇ ਘਰ ਦੀ ਦੇਖਭਾਲ ਲਈ ਛੱਡਿਆ ਹੋਇਆ ਸੀ। ਬਾਅਦ ਵਿਚ ਗੁਰਪ੍ਰੀਤ ਸਿੰਘ ਨੇ ਘਰ ਵਿਚ ਪਿਆ 6 ਤੋਲੇ ਸੋਨੇ ਦਾ ਕੜਾ ਚੋਰੀ ਕਰ ਲਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਨੇ ਹਲਕਾ ਇੰਚਾਰਜ ਨੂੰ ਸੌਂਪਿਆਂ ਮੰਗ ਪੱਤਰ ਅਗਲੀ ਖ਼ਬਰ ਸੀਤੋ ਗੁੰਨ੍ਹੋਂ ਇਲਾਕੇ ’ਚ ਮੀਂਹ ਪੈਣ ਨਾਲ ਕਿਸਾਨਾਂ ਦੇ ਚਿਹਰੇ ਖਿੜੇ
Ad Position 24
No active advertisement