09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਵਲੋਂ ਪਿੰਡਾਂ ’ਚ ਮੀਟਿੰਗਾਂ ਦਾ ਦੌਰ ਜਾਰੀ

Ad Position 21
No active advertisement
ਅਜੀਤ ਡੈਸਕ 12-07-2026
ਜਲਾਲਾਬਾਦ,11 ਜੁਲਾਈ (ਜਤਿੰਦਰ ਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ 22 ਜੁਲਾਈ ਦੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਕਾਮਯਾਬ ਬਣਾਉਣ ਲਈ ਜਲਾਲਾਬਾਦ ਹਲਕੇ ਦੇ ਪਿੰਡਾਂ ਘਾਂਗਾ ਕਲਾਂ, ਝੁੱਗੀਆਂ ਨੰਦ ਸਿੰਘ ਵਾਲੀ, ਜੰਡ ਵਾਲਾ ਅਤੇ ਚੱਕ ਸੈਦੋ ਕੇ ਵਿਚ ਔਰਤਾਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਘਾਂਗਾ ਕਲਾਂ ਦੀ ਮੀਟਿੰਗ ਇਕਾਈ ਪ੍ਰਧਾਨ ਪਰਮਜੀਤ ਕੌਰ, ਝੁੱਗੀਆਂ ਨੰਦ ਸਿੰਘ ਵਾਲੀ ਦੀ ਇਕਾਈ ਪ੍ਰਧਾਨ ਰੁਪਿੰਦਰ ਕੌਰ, ਜੰਡ ਵਾਲਾ ਦੀ ਇਕਾਈ ਪ੍ਰਧਾਨ ਤੇਜ਼ ਕੌਰ ਅਤੇ ਚੱਕ ਸੈਦੋ ਕੇ ਦੀ ਇਕਾਈ ਸਕੱਤਰ ਸ਼ਿੰਦਰਪਾਲ ਕੌਰ ਦੀ ਅਗਵਾਈ ਹੇਠ ਹੋਈਆਂ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਦੀ ਜ਼ਿਲ੍ਹਾ ਕਨਵੀਨਰ ਰਾਜ ਕੌਰ ਚੱਕ ਸੈਦੋ ਕੇ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਦੇਸ਼ ਦੀ ਖੇਤੀ, ਜ਼ਮੀਨਾਂ ਅਤੇ ਜਨਤਕ ਸਰੋਤਾਂ ਨੂੰ ਵੱਡੇ ਕਾਰਪੋਰੇਟ ਘਰਾਨਿਆਂ ਦੇ ਹਵਾਲੇ ਕਰਨ ਦਾ ਰਾਹ ਪੱਧਰਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਐੱਫ਼.ਟੀ.ਏ., ਲੈਂਡ ਪੁਲਿੰਗ ਨੀਤੀ, ਬਿਜਲੀ ਅਤੇ ਬੀਜ ਬਿੱਲ ਲੋਕਾਂ ਦੀ ਰੋਜ਼ੀ-ਰੋਟੀ ਅਤੇ ਖ਼ੁਰਾਕ ਸੁਰੱਖਿਆ ਉੱਤੇ ਸਿੱਧਾ ਹਮਲਾ ਹਨ। ਉਨ੍ਹਾਂ ਕਿਹਾ ਕਿ ਔਰਤਾਂ ਪਿੰਡ-ਪਿੰਡ ਜਾ ਕੇ ਇਨ੍ਹਾਂ ਲੋਕ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕਰਨ, ਹਰ ਪਰਿਵਾਰ ਨੂੰ ਸੰਘਰਸ਼ ਨਾਲ ਜੋੜਨ ਅਤੇ 22 ਜੁਲਾਈ ਨੂੰ ਭਾਜਪਾ ਆਗੂਆਂ ਦੇ ਘਰਾਂ ਅੱਗੇ ਹੋਣ ਵਾਲੇ ਰੋਸ ਧਰਨਿਆਂ ਵਿਚ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ। ਮੀਟਿੰਗਾਂ ਵਿਚ ਔਰਤਾਂ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਅਤੇ 22 ਜੁਲਾਈ ਦੇ ਘੋਲ ਨੂੰ ਕਾਮਯਾਬ ਬਣਾਉਣ ਦਾ ਅਹਿਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਵਿਖੇ ਵਿਧਵਾ ਔਰਤ ਦੇ ਮਕਾਨ ਦੀ ਛੱਤ ਡਿੱਗੀ ਅਗਲੀ ਖ਼ਬਰ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੇ ਫ਼ਰਮਾਨ ਦੀਆਂ ਕਾਪੀਆਂ ਸਾੜ ਕੇ ਕੀਤਾ ਪ੍ਰਦਰਸ਼ਨ
Ad Position 24