09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਫ਼ਾਜ਼ਿਲਕਾ ਅਪਰਾਧਨਾਮਾ-ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 12-07-2026
ਫ਼ਾਜ਼ਿਲਕਾ, 11 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕਸ਼ਮੀਰ ਲਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਨਹਿਰ ਦੇ ਪੁਲ ਕੋਲੋਂ ਚੱਕ ਅਰਨੀਵਾਲਾ ਤੋਂ ਕੱਟੀਵਾਲਾ ਜਾਂਦੇ ਸਮੇਂ ਇਕ ਵਿਅਕਤੀ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ ਵਿਚ ਫੜੀ ਵਸਤੂ ਸੜਕ ਕਿਨਾਰੇ ਸੁੱਟ ਕੇ ਭੱਜਣ ਲੱਗਿਆ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਬਿਕਰਮਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਚੱਕ ਅਰਾਈਆਂਵਾਲਾ ਕੋਲੋਂ 20 ਐਲਪ੍ਰਾਜੋਲਮ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਹੈਰੋਇਨ ਸਮੇਤ 2 ਵਿਅਕਤੀ ਕਾਬੂ
ਫ਼ਾਜ਼ਿਲਕਾ-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਨਹਿਰੀ ਪਟੜੀ ਸੁਖੇਰਾ ਬੋਦਲਾ ਤੋਂ ਲੱਧੂਵਾਲਾ ਹਿਠਾੜ ਵੱਲ ਜਾ ਰਹੀ ਸੀ। ਇਸ ਦੌਰਾਨ ਇਕ ਨੌਜਵਾਨ ਨੂੰ ਪੈਦਲ ਆਉਂਦਾ ਦੇਖ ਕੇ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਦਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਫੱਤੂਵਾਲਾ ਕੋਲੋਂ 1 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਖੂਈ ਖੇੜਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਮਨਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਬੋਦੀਵਾਲਾ ਪਿੱਥਾ ਕੋਲ ਸ਼ੂਗਰ ਮਿੱਲ ਕੋਲੋਂ ਸੋਨਾ ਸਿੰਘ ਉਰਫ਼ ਸੋਨੂੰ ਪੁੱਤਰ ਗੁਰਦੀਪ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਕਬੂਲ ਸ਼ਾਹ ਖੁੱਬਣ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ 3 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ- ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਜਗਦੀਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਨੀਲ ਕੁਮਾਰ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਮਾਧਵ ਨਗਰੀ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ 29 ਜੂਨ ਨੂੰ ਜਦੋਂ ਉਹ ਆਪਣੇ ਘਰ ਗਿਆ ਤਾਂ ਉਸ ਨੇ ਆਪਣੇ ਬੈੱਡ-ਰੂਮ ਵਿਚ ਆਪਣੀ ਪਤਨੀ ਰਜਨੀ ਬਾਲਾ ਅਤੇ ਪ੍ਰਸ਼ੋਤਮ ਲਾਲ ਨੂੰ ਦੇਖਿਆ। ਪੁੱਛਣ ’ਤੇ ਦੋਵਾਂ ਨੇ ਉਸ ਨਾਲ ਗਾਲੀ-ਗਲੌਚ ਕੀਤੀ। ਇਸ ਤੋਂ ਬਾਅਦ ਜਦੋਂ ਉਹ ਆਪਣੀ ਡੇਅਰੀ ਦੀ ਦੁਕਾਨ ਤੋਂ ਵਾਪਸ ਘਰ ਆ ਰਿਹਾ ਸੀ ਤਾਂ ਮੰਗਲ ਸਿੰਘ, ਪ੍ਰਸ਼ੋਤਮ ਲਾਲ ਅਤੇ ਰਜਨੀ ਬਾਲਾ ਨੇ ਉਸ ਨਾਲ ਕੁੱਟਮਾਰ ਕਰਕੇ ਸੱਟਾਂ ਮਾਰੀਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨੋਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਦਾਜ ਦੀ ਮੰਗ ਕਰਨ, ਕੁੱਟਮਾਰ ਅਤੇ ਘਰੋਂ ਕੱਢਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਦਾਜ ਦੀ ਮੰਗ ਕਰਨ, ਕੁੱਟਮਾਰ ਕਰਨ ਅਤੇ ਘਰੋਂ ਕੱਢਣ ਦੇ ਦੋਸ਼ ਵਿਚ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰਵੀਨਾ ਬਾਈ ਪੁੱਤਰੀ ਗੁਰਦੀਪ ਸਿੰਘ ਵਾਸੀ ਸ਼ਮਸ਼ਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸ਼ਿੰਦਰ ਸਿੰਘ ਪੁੱਤਰ ਲਾਹੋਰਾ ਸਿੰਘ, ਲਾਹੋਰਾ ਸਿੰਘ ਪੁੱਤਰ ਬ੍ਰਿਜਾ ਸਿੰਘ ਅਤੇ ਦੁਰਗਾ ਸਿੰਘ ਪਤਨੀ ਲਾਹੋਰਾ ਸਿੰਘ ਵਾਸੀ ਨੱਥੂਵਾਲਾ ਤਹਿਸੀਲ ਗੁਰੂਹਰਸਹਾਏ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਉਸ ਤੋਂ ਦਾਜ ਦੀ ਮੰਗ ਕੀਤੀ ਗਈ, ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਘਰੋਂ ਕੱਢ ਦਿੱਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨੋਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਰਸਤਾ ਰੋਕ ਕੇ ਕੁੱਟਮਾਰ ਕਰਨ ਵਾਲੇ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਇਕ ਵਿਅਕਤੀ ਦਾ ਰਸਤਾ ਰੋਕ ਕੇ ਕੁੱਟਮਾਰ ਕਰਨ ਵਾਲੇ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਬਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗਤ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਤੇਜਾ ਰੁਹੇਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 7 ਜੁਲਾਈ ਨੂੰ ਉਹ ਪਿੰਡ ਮੌਜਮ ਤੋਂ ਤੇਜਾ ਰੁਹੇਲਾ ਵੱਲ ਮਜ਼ਦੂਰੀ ਕਰਕੇ ਵਾਪਸ ਆ ਰਿਹਾ ਸੀ। ਇਸ ਦੌਰਾਨ ਦਰਿਆ ਪਾਰ ਢਾਣੀ ਬੰਤਾ ਸਿੰਘ ਕੋਲ ਸੰਦੀਪ ਸਿੰਘ ਪੁੱਤਰ ਮੌਲਾ ਸਿੰਘ, ਸੂਰਜ ਸਿੰਘ, ਸੁੱਖਾ ਸਿੰਘ, ਮੰਗਾ ਸਿੰਘ ਅਤੇ 9/10 ਅਣਪਛਾਤੇ ਵਿਅਕਤੀਆਂ ਨੇ ਉਸ ਦਾ ਰਸਤਾ ਰੋਕ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਹੈਰੋਇਨ ਸਮੇਤ 3 ਵਿਅਕਤੀ ਕਾਬੂ
ਫ਼ਾਜ਼ਿਲਕਾ-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਟੀ-ਪੁਆਇੰਟ ਸਲੇਮਸ਼ਾਹ ਕੋਲ 3 ਨੌਜਵਾਨ ਪੁਲਿਸ ਨੂੰ ਦੇਖ ਕੇ ਘਬਰਾ ਗਏ। ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲੈਣ ’ਤੇ ਕਰਨ ਸਿੰਘ ਪੁੱਤਰ ਹਰਭਜਨ ਸਿੰਘ, ਬੂਟਾ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਅੰਨ੍ਹੀ ਦਿੱਲੀ ਫ਼ਾਜ਼ਿਲਕਾ ਕੋਲੋਂ 3 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਵਿਖੇ ਅਧਿਆਪਕਾਂ ਲਈ ਵਰਕਸ਼ਾਪ ਸਿੱਖਿਆ ’ਚ ਨਵੀਨਤਾ ਅਤੇ ਹੁਨਰ ਵਿਕਾਸ ’ਤੇ ਦਿੱਤਾ ਗਿਆ ਵ... ਅਗਲੀ ਖ਼ਬਰ ਫ਼ਾਜ਼ਿਲਕਾ ਵਿਖੇ ਵਿਧਵਾ ਔਰਤ ਦੇ ਮਕਾਨ ਦੀ ਛੱਤ ਡਿੱਗੀ
Ad Position 24