09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਵਿਖੇ ਅਧਿਆਪਕਾਂ ਲਈ ਵਰਕਸ਼ਾਪ ਸਿੱਖਿਆ ’ਚ ਨਵੀਨਤਾ ਅਤੇ ਹੁਨਰ ਵਿਕਾਸ ’ਤੇ ਦਿੱਤਾ ਗਿਆ ਵਿਸ਼ੇਸ਼ ਜ਼ੋਰ

Ad Position 21
No active advertisement
ਅਜੀਤ ਡੈਸਕ 12-07-2026
ਫ਼ਾਜ਼ਿਲਕਾ, 11 ਜੁਲਾਈ (ਦਵਿੰਦਰ ਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਜੀ.ਏ.ਵੀ.ਜੈਨ ਆਦਰਸ਼ ਵਿਦਿਆਲਿਆ ਵਿਖੇ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਮਨੋਰਥ ਨਾਲ ਅਧਿਆਪਕਾਂ ਲਈ ਇਕ ਵਿਸ਼ੇਸ਼ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ। ਇਸ ਮਹੱਤਵਪੂਰਨ ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਦੇ ਪ੍ਰਿੰਸੀਪਲ ਨਰੇਸ਼ ਸਪੜਾ ਨੇ ਕੀਤੀ, ਜਦਕਿ ਵਰਕਸ਼ਾਪ ਨੂੰ ਸਫਲ ਬਣਾਉਣ ਵਿਚ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਦੀ ਭੂਮਿਕਾ ਬੇਹੱਦ ਸ਼ਲਾਘਾਯੋਗ ਰਹੀ। ਜ਼ਿਕਰਯੋਗ ਹੈ ਕਿ ਸਕੂਲ ਦੀ ਪ੍ਰਬੰਧਕੀ ਕਮੇਟੀ ਅਤੇ ਚੇਅਰਮੈਨ ਐਡਵੋਕੇਟ ਅਨਿਲ ਜੈਨ ਵਲੋਂ ਹਮੇਸ਼ਾ ਹੀ ਅਜਿਹੀਆਂ ਕਾਰਜਸ਼ਾਲਾਵਾਂ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਰਿਹਾ ਹੈ, ਜਿਸ ਦੇ ਤਹਿਤ ਇਸ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿਚ ਸਿੱਖਿਆ ਮਾਹਿਰ ਅਜੇ ਖੋਸਲਾ ਨੇ ਬਤੌਰ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਾਜ਼ਰ ਅਧਿਆਪਕਾਂ ਨੂੰ ਸਿੱਖਿਆ ਦੇ ਆਧੁਨਿਕ ਤਰੀਕਿਆਂ, ਨਵੀਨਤਾ ਅਤੇ ਵਿਦਿਆਰਥੀ-ਕੇਂਦ੍ਰਿਤ ਅਧਿਆਪਨ ਪ੍ਰਣਾਲੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਰਿਸੋਰਸ ਪਰਸਨ ਅਜੇ ਖੋਸਲਾ ਨੇ ਦੱਸਿਆ ਕਿ ਬਦਲਦੇ ਦੌਰ ਦੇ ਨਾਲ ਸਿੱਖਿਆ ਦਾ ਸਰੂਪ ਵੀ ਬਦਲ ਰਿਹਾ ਹੈ, ਇਸ ਲਈ ਅਧਿਆਪਕਾਂ ਦਾ ਸਮੇਂ ਦੇ ਹਿਸਾਬ ਨਾਲ ਅੱਪਡੇਟ ਰਹਿਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਜਮਾਤਾਂ ਵਿਚ ਵਿਦਿਆਰਥੀਆਂ ਦੀ ਭਾਗੀਦਾਰੀ ਵਧਾਉਣ ਅਤੇ ਔਖੇ ਵਿਸ਼ਿਆਂ ਨੂੰ ਰੋਚਕ ਤਰੀਕੇ ਨਾਲ ਸਮਝਾਉਣ ਦੇ ਕਈ ਨਵੇਂ ਗੁਰ ਸਿਖਾਏ। ਸਕੂਲ ਦੇ ਪ੍ਰਿੰਸੀਪਲ ਨਰੇਸ਼ ਸਪੜਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਹਮੇਸ਼ਾ ਹੀ ਆਪਣੇ ਅਧਿਆਪਕਾਂ ਨੂੰ ਨਵੀਆਂ ਤਕਨੀਕਾਂ ਨਾਲ ਜੋੜਨ ਲਈ ਤਤਪਰ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਕਾਰਜਸ਼ਾਲਾ ਵਿਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਅਧਿਆਪਕਾਂ ਨੇ ਕਈ ਨਵੀਆਂ ਰਣਨੀਤੀਆਂ ਸਿੱਖੀਆਂ ਹਨ, ਜਿਨ੍ਹਾਂ ਨੂੰ ਉਹ ਆਪਣੀਆਂ ਜਮਾਤਾਂ ਵਿਚ ਲਾਗੂ ਕਰਨਗੇ ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਨਤੀਜੇ ਮਿਲ ਸਕਣ। ਇਸ ਵਰਕਸ਼ਾਪ ਦੌਰਾਨ ਅਧਿਆਪਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਾਰਿਆਂ ਨੇ ਇਕ ਆਵਾਜ਼ ਵਿਚ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਸਮੇਂ-ਸਮੇਂ ’ਤੇ ਉਲੀਕੇ ਜਾਣੇ ਚਾਹੀਦੇ ਹਨ, ਜਿਸ ਨਾਲ ਸਿੱਖਿਆ ਦੀ ਗੁਣਵੱਤਾ ਵਿਚ ਨਿਰੰਤਰ ਸੁਧਾਰ ਬਣਿਆ ਰਹੇ। ਵਰਕਸ਼ਾਪ ਦੇ ਸਮਾਪਨ ’ਤੇ ਸਕੂਲ ਪ੍ਰਬੰਧਕਾਂ ਵਲੋਂ ਰਿਸੋਰਸ ਪਰਸਨ ਅਜੇ ਖੋਸਲਾ ਨੂੰ ਸਨਮਾਨਿਤ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਸਵਨਾ ਨੇ ਪਿੰਡ ਮੁੰਬੇਕੇ ਅਤੇ ਨਵਾਂ ਮੁੰਬੇਕੇ ਤੋਂ ਬੱਸ ਕੀਤੀ ਰਵਾਨਾ ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ-ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ
Ad Position 24