09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਸਵਨਾ ਨੇ ਪਿੰਡ ਮੁੰਬੇਕੇ ਅਤੇ ਨਵਾਂ ਮੁੰਬੇਕੇ ਤੋਂ ਬੱਸ ਕੀਤੀ ਰਵਾਨਾ

Ad Position 21
No active advertisement
ਅਜੀਤ ਡੈਸਕ 12-07-2026
ਫ਼ਾਜ਼ਿਲਕਾ, 11 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ਰਧਾਲੂਆਂ ਲਈ ਬੇਹੱਦ ਫ਼ਾਇਦੇਮੰਦ ਸਾਬਤ ਹੋ ਰਹੀ ਹੈ। ਇਸੇ ਕੜੀ ਤਹਿਤ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਪਿੰਡ ਮੁੰਬੇ ਕੇ ਅਤੇ ਨਵਾਂ ਮੁੰਬੇ ਕੇ ਤੋਂ ਸ਼ਰਧਾਲੂਆਂ ਦੀ ਇਕ ਬੱਸ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ-ਪਤਨੀ ਮੈਡਮ ਖ਼ੁਸ਼ਬੂ ਸਾਵਨਸੁੱਖਾ ਸਵਨਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਅਹਿਮ ਸਕੀਮ ਸਦਕਾ ਹੁਣ ਤੱਕ ਹਜ਼ਾਰਾਂ ਲੋਕ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਕਸਰ ਬੁਢਾਪੇ ਜਾਂ ਆਰਥਿਕ ਤੰਗੀ ਕਾਰਨ ਬਹੁਤ ਸਾਰੇ ਬਜ਼ੁਰਗ ਸ਼ਰਧਾਲੂ ਤੀਰਥ ਅਸਥਾਨਾਂ ’ਤੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ, ਪਰ ਮਾਨ ਸਰਕਾਰ ਦੀ ਇਸ ਸਕੀਮ ਨੇ ਉਨ੍ਹਾਂ ਦਾ ਇਹ ਸੁਪਨਾ ਸਾਕਾਰ ਕਰ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਚੌਧਰੀ ਸਤਨਾਮ ਚੰਦ ਕੰਬੋਜ ਬਣੇ ਕਾਰਜਕਾਰੀ ਪ੍ਰਧਾਨ ਅਗਲੀ ਖ਼ਬਰ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਵਿਖੇ ਅਧਿਆਪਕਾਂ ਲਈ ਵਰਕਸ਼ਾਪ ਸਿੱਖਿਆ ’ਚ ਨਵੀਨਤਾ ਅਤੇ ਹੁਨਰ ਵਿਕਾਸ ’ਤੇ ਦਿੱਤਾ ਗਿਆ ਵ...
Ad Position 24