09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸੀ.ਐੱਚ.ਸੀ ਖ਼ੂਈ ਖੇੜਾ ਵਿਖੇ ਡੇਂਗੂ ਜਾਗਰੂਕਤਾ ਰੈਲੀ ਕੱਢੀ

Ad Position 21
No active advertisement
ਅਜੀਤ ਡੈਸਕ 12-07-2026
ਫ਼ਾਜ਼ਿਲਕਾ, 11 ਜੁਲਾਈ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ, ਸਹਾਇਕ ਸਿਵਲ ਸਰਜਨ ’ਤੇ ਸੀ.ਐੱਚ.ਸੀ. ਖੂਈ ਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਉਪਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਅਤੇ ਜ਼ਿਲ੍ਹਾ ਮਹਾਂਮਾਰੀ ਮਾਹਿਰ ਡਾ.ਸੁਨੀਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਕਮਿਊਨਿਟੀ ਹੈਲਥ ਸੈਂਟਰ ਖੂਈ ਖੇੜਾ ਵਿਖੇ ਇਕ ਵਿਸ਼ੇਸ਼ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਡਾ.ਦਿਵਾਕਰ, ਡਾ. ਆਮਨਾ ਕੰਬੋਜ, ਹੈਲਥ ਸੁਪਰਵਾਈਜ਼ਰ ਲਖਵਿੰਦਰ ਸਿੰਘ, ਬੀ.ਈ.ਈ.ਸੁਸ਼ੀਲ ਬੇਗਾਂਵਾਲੀ ਸਮੇਤ ਸਮੂਹ ਹੈਲਥ ਵਰਕਰ ਅਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਡਾ.ਦਿਵਾਕਰ ਨੇ ਕਿਹਾ ਕਿ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਵਿਭਾਗ ਵਲੋਂ ਹਰ ਸ਼ੁੱਕਰਵਾਰ ਨੂੰ ‘ਡਰਾਈ ਡੇ’ ਵਜੋਂ ਮਨਾਇਆ ਜਾਂਦਾ ਹੈ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰਾਂ ਅਤੇ ਲੋਕਾਂ ਦੇ ਘਰਾਂ ਵਿਚ ਪਏ ਕੂਲਰਾਂ ਨੂੰ ਖ਼ਾਲੀ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਜੁਲਾਈ ਮਹੀਨੇ ਨੂੰ ਐਂਟੀ-ਡੇਂਗੂ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ। ਡਾ. ਆਮਨਾ ਕੰਬੋਜ ਨੇ ਦੱਸਿਆ ਕਿ ਸਿਹਤ ਕਰਮਚਾਰੀਆਂ ਵਲੋਂ ਰੋਜ਼ਾਨਾ ਪਿੰਡਾਂ ’ਚ ਘਰ-ਘਰ ਜਾ ਕੇ ਫ਼ਰਿਜਾਂ ਦੀਆਂ ਟਰੇਆਂ, ਗਮਲਿਆਂ ਆਦਿ ਵਿਚ ਖੜ੍ਹੇ ਪਾਣੀ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਡੇਂਗੂ ਦੇ ਲਾਰਵੇ ਨੂੰ ਮੌਕੇ ’ਤੇ ਹੀ ਨਸ਼ਟ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੇ ਸੋਹੀਆਂ ਕਲਾਂ ਦੇ ਅਕਾਲੀ ਆਗੂਆਂ ਦੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਕੋਆਪਰੇਟਿਵ ਸੁਸਾਇਟੀ ਨੇ ਕਿਸਾਨਾਂ ਦੀ ਸਹੂਲਤ ਲਈ ਵਾਟਰ ਕੂਲਰ ਲਗਵਾਇਆ
Ad Position 24