ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਤਹਿਤ ਪ੍ਰਤਾਪ ਬਾਗ਼, ਰੇਲਵੇ ਸਟੇਸ਼ਨ, ਬੱਸ ਸਟੈਂਡ ’ਤੇ ਆਮ ਲੋਕਾਂ ਨੂੰ ਦਿੱਤਾ ਐੱਸ. ਆਈ. ਆਰ. ਫਾਰਮ ਭਰਨ ਦਾ ਸੁਨੇਹਾ

Ad Position 21
No active advertisement
ਅਜੀਤ ਡੈਸਕ 13-07-2026

ਫ਼ਾਜ਼ਿਲਕਾ, 12 ਜੁਲਾਈ (ਦਵਿੰਦਰ ਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ‘ਸਪੈਸ਼ਲ ਇੰਟੈਂਸਿਵ ਰਿਵੀਜ਼ਨ’-2026 ਮੁਹਿੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਉਪ ਮੰਡਲ ਮੈਜਿਸਟਰੇਟ ਜੁਗਰਾਜ ਸਿੰਘ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ 80ਫ਼ਾਜ਼ਿਲਕਾ ਵਿਚ ਵਿਸ਼ੇਸ਼ ਵੋਟਰ ਜਾਗਰੂਕਤਾ ਅਭਿਆਨ ਵਿੱਢਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਸਵੀਪ ਟੀਮ ਦੇ ਨੋਡਲ ਅਫ਼ਸਰ ਸਤਿੰਦਰ ਬਤਰਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਟੀਮ ਸਮੇਤ ਨਗਰ ਕੌਂਸਲ ਫ਼ਾਜ਼ਿਲਕਾ, ਪ੍ਰਤਾਪ ਬਾਗ਼, ਰੇਲਵੇ ਸਟੇਸ਼ਨ ਅਤੇ ਸਥਾਨਕ ਬੱਸ ਸਟੈਂਡ ਦਾ ਦੌਰਾ ਕਰਕੇ ਆਮ ਲੋਕਾਂ ਨੂੰ ਐੱਸ.ਆਈ.ਆਰ. ਫਾਰਮ ਭਰਨ ਦਾ ਸੁਨੇਹਾ ਦਿੱਤਾ। ਇਸ ਦੌਰਾਨ ਟੀਮ ਵਲੋਂ ਲੋਕਾਂ ਦੇ ਸ਼ੰਕਿਆਂ ਨੂੰ ਦੂਰ ਕਰਦਿਆਂ ਐੱਸ.ਆਈ.ਆਰ-2026 ਦੀ ਸਮੁੱਚੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਨੋਡਲ ਅਫ਼ਸਰ ਸਤਿੰਦਰ ਬਤਰਾ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵਲੋਂ ਘਰ-ਘਰ ਜਾ ਕੇ ਵੋਟਰਾਂ ਦੀ ਸਵੈ-ਤਸਦੀਕ ਲਈ ਗਣਨਾ ਫਾਰਮ ਵੰਡੇ ਜਾ ਰਹੇ ਹਨ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਫਾਰਮ ਵਿਚ ਬਿਲਕੁਲ ਸਹੀ ਜਾਣਕਾਰੀ ਦਰਜ ਕਰਕੇ ਆਪਣੇ ਬੀ.ਐਲ.ਓ. ਕੋਲ ਲਾਜ਼ਮੀ ਜਮਾਂ ਕਰਵਾਉਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਕ ਸ਼ੁੱਧ ਅਤੇ ਤਰੁਟੀ-ਰਹਿਤ ਵੋਟਰ ਸੂਚੀ ਹੀ ਮਜ਼ਬੂਤ ਲੋਕਤੰਤਰ ਦੀ ਨੀਂਹ ਹੁੰਦੀ ਹੈ, ਇਸ ਲਈ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਇਸ ਜਾਗਰੂਕਤਾ ਮੁਹਿੰਮ ਦੌਰਾਨ ਸਵੀਪ ਟੀਮ ਦੇ ਮੈਂਬਰ ਸੁਰਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਬੱਲੂਆਣਾ ਹਲਕੇ ਦੇ ਭਾਜਪਾ ਆਗੂ ਹਰਦੇਵ ਮੇਘਵਾਲ ਨੇ ਨਸ਼ਾ ਮੁਕਤੀ ਰੈਲੀ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਮੌਨਸੂਨ ਦੀ ਪਹਿਲੀ ਬਰਸਾਤ ਦੇ 48 ਘੰਟੇ ਬਾਅਦ ਵੀ ਤਹਿਸੀਲ ਕੰਪਲੈਕਸ ਵਿਚੋਂ ਨਹੀਂ ਹੋਈ ਮੀਂਹ ਦੇ ਪਾਣੀ ਦੀ ਨਿਕਾਸੀ
Ad Position 24
No active advertisement