ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਫ਼ਾਜ਼ਿਲਕਾ ’ਚ ਪ੍ਰੀ ਮੌਨਸੂਨ ਦੇ ਪਹਿਲੇ ਮੀਂਹ ਨੇ ਨਗਰ ਕੌਂਸਲ ਦੇ ਪ੍ਰਬੰਧਾਂ ਦੀ ਖੋਲ੍ਹੀ ਪੋਲ

Ad Position 21
No active advertisement
ਅਜੀਤ ਡੈਸਕ 14-07-2026
ਫ਼ਾਜ਼ਿਲਕਾ, 13 ਜੁਲਾਈ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਵਿਖੇ ਪ੍ਰੀ ਮਾਨਸੂਨ ਦੇ ਪਹਿਲੇ ਮੀਂਹ ਨੇ ਨਗਰ ਕੌਂਸਲ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਸੋਮਵਾਰ ਤੜਕਸਾਰ ਹੋਈ ਵਰਖਾ ਨੇ ਫ਼ਾਜ਼ਿਲਕਾ ਦੇ ਕਈ ਇਲਾਕਿਆਂ ਵਿਚ ਪਾਣੀ ਭਰ ਦਿੱਤਾ। ਜਿਸ ਨਾਲ ਆਉਣ ਜਾਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇੱਥੋਂ ਤੱਕ ਕਿ ਸੜਕਾਂ ’ਤੇ ਭਰੇ ਪਾਣੀ ਕਾਰਨ ਸਕੂਲੀ ਵਿਦਿਆਰਥੀ ਵੀ ਪ੍ਰੇਸ਼ਾਨ ਹੁੰਦੇ ਦਿਖਾਈ ਦਿੱਤੇ। ਅੱਜ ਤੜਕਸਾਰ ਕਰੀਬ 4 ਵਜੇ ਫ਼ਾਜ਼ਿਲਕਾ ਸਰਹੱਦੀ ਇਲਾਕੇ ਅੰਦਰ ਕਾਲੇ ਬੱਦਲ ਛਾਏ। ਜਿਸ ਤੋਂ ਬਾਅਦ ਇਕ ਘੰਟੇ ਤੋਂ ਵੱਧ ਤੇਜ਼ ਮੀਂਹ ਪੈਂਦਾ ਰਿਹਾ। ਜਿਸ ਕਾਰਨ ਗਲੀ ਮੁਹੱਲਿਆਂ ਦੀਆਂ ਸੜਕਾਂ ’ਤੇ ਪਾਣੀ ਭਰ ਗਿਆ, ਜੋ ਕਿ ਦੁਪਹਿਰ ਤੱਕ ਵੀ ਨਹੀਂ ਨਿਕਲ ਪਾਇਆ ਸੀ। ਪਾਣੀ ਭਰੇ ਹੋਣ ਦੇ ਕਾਰਨ ਜਿੱਥੇ ਰਾਹਗੀਰ ਪ੍ਰੇਸ਼ਾਨ ਹੋਏ ਉੱਥੇ ਹੀ ਦੁਕਾਨਦਾਰਾਂ ਦਾ ਕੰਮ ਵੀ ਇਸ ਨਾਲ ਪ੍ਰਭਾਵਿਤ ਹੁੰਦਾ ਦਿਖਾਈ ਦਿੱਤਾ। ਦੂਸਰੇ ਪਾਸੇ ਨਗਰ ਕੌਂਸਲ ਦੇ ਸਫ਼ਾਈ ਕਾਮਿਆਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦਾ ਹੋਰ ਵੀ ਬਹੁਤ ਬੂਰਾ ਹਾਲ ਹੈ। ਥਾਂ-ਥਾਂ ’ਤੇ ਗੰਦਗੀ ਦੇ ਢੇਰ ਲੱਗੇ ਦਿਖਾਈ ਦੇ ਰਹੇ ਹਨ, ਉੱਥੇ ਹੀ ਨਾਲੀਆਂ ਅਤੇ ਸੀਵਰੇਜ ਜਾਮ ਦਿਖਾਈ ਦੇ ਰਿਹਾ ਹੈ। ਜਿਸ ਕਾਰਨ ਪਾਣੀ ਦੀ ਨਿਕਾਸੀ ਨਹੀਂ ਹੋ ਪਾਈ। ਦੂਸਰੇ ਪਾਸੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮਾਨਸੂਨ ਆਉਣ ਤੋਂ ਪਹਿਲਾਂ ਹੀ ਫ਼ਾਜ਼ਿਲਕਾ ਦੇ ਇਸ ਤਰ੍ਹਾਂ ਦੇ ਹਾਲਾਤ ਹਨ, ਜੇਕਰ ਮਾਨਸੂਨ ਇਸ ਵਾਰ ਜੋਰਾ ਨੇ ਰਿਹਾ ਤਾਂ ਫ਼ਾਜ਼ਿਲਕਾ ਦੇ ਹੋਰ ਵੀ ਬੂਰੇ ਹਾਲਾਤ ਹੋ ਜਾਣਗੇ। ਨਗਰ ਕੌਂਸਲ ਨੂੰ ਚਾਹੀਦਾ ਸੀ ਕਿ ਮਾਨਸੂਨ ਤੋਂ ਪਹਿਲਾਂ ਨਾਲਿਆਂ ਅਤੇ ਸੀਵਰੇਜ ਦੀ ਸਫ਼ਾਈ ਕਰਵਾਉਣੀ ਚਾਹੀਦੀ ਸੀ ਤਾਂ ਜੋ ਇਸ ਤਰ੍ਹਾਂ ਦਾ ਹਾਲਾਤ ਨਾ ਬਣਦੇ। ਵਰਖਾ ਕਾਰਨ ਚੁੱਘਾਂ ਵਾਲੀ ਗਲੀ, ਆਰਿਆ ਸਮਾਜ ਰੋਡ, ਹਨੂਮਾਨ ਮੰਦਿਰ ਨੇੜੇ, ਜ਼ਮੀਨਦੋਜ਼ ਪੁਲ ਪਾਣੀ ਨਾਲ ਭਰਿਆ ਦਿਖਾਈ ਦਿੱਤਾ। ਸ਼ਾਸਤਰੀ ਚੌਂਕ ਨੇੜੇ ਭਰੇ ਪਾਣੀ ਕਾਰਨ ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੂੰ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪਿਆ। ਇੱਥੋਂ ਤੱਕ ਕੀ ਕਈ ਵਿਦਿਆਰਥਣਾਂ ਦੀ ਵਰਦੀ ਵੀ ਖ਼ਰਾਬ ਹੋਈ। ਲੋਕਾਂ ਨੇ ਨਗਰ ਕੌਂਸਲ ਤੋਂ ਪਾਣੀ ਦੀ ਨਿਕਾਸੀ ਕਰਵਾਉਣ ਦੀ ਮੰਗ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਮਾਨਸੂਨ ਤੋਂ ਪਹਿਲਾ ਨਗਰ ਕੌਂਸਲ ਇਸ ਸਮੱਸਿਆ ਦਾ ਹੱਲ ਕਰੇ ਤਾਂ ਜੋ ਆਉਣ ਵਾਲੇ ਮਾਨਸੂਨ ਨੂੰ ਲੈ ਕੇ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਅਬੋਹਰ ਦਾ ਸਫ਼ਾਈ ਪ੍ਰਬੰਧ ਠੱਪ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਸਪੈਸ਼ਲ ਲੋਕ ਅਦਾਲਤ 18 ਨੂੰ
Ad Position 24
No active advertisement