ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਵਿਧਾਇਕ ਸਵਨਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦੇ ਸੁਧਾਰ ਲਈ 4 ਕਰੋੜ 11 ਲੱਖ ਦੇ ਰੱਖੇ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 14-07-2026
ਫ਼ਾਜ਼ਿਲਕਾ, 13 ਜੁਲਾਈ (ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੀ ਲੜੀ ਤਹਿਤ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦੀ ਨੁਹਾਰ ਬਦਲਣ ਲਈ 4 ਕਰੋੜ 11 ਲੱਖ ਰੁਪਏ ਦੇ ਨੀਂਹ ਪੱਥਰ ਰੱਖੇ। ਵਿਧਾਇਕ ਸਵਨਾ ਨੇ ਸਭ ਤੋਂ ਪਹਿਲਾਂ ਪਿੰਡ ਖ਼ਾਨਪੁਰ ਵਿਖੇ 2 ਕਰੋੜ 27 ਲੱਖ ਰੁਪਏ ਦੀ ਲਾਗਤ ਨਾਲ ਕੇਰੀਆਂ ਤੋਂ ਖ਼ਾਨਪੁਰ ਲਿੰਕ ਸੜਕ ਨੂੰ ਚੌੜਾ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਤੋਂ ਬਾਅਦ ਉਨ੍ਹਾਂ ਪਿੰਡ ਪੁਰਾਣਾ ਸਿਵਾਣਾ ਵਿਖੇ 42 ਲੱਖ ਰੁਪਏ ਦੀ ਲਾਗਤ ਨਾਲ ਸਿਵਾਨਾ ਤੋਂ ਮੁਰਾਦ ਵਾਲੀ ਭੋਮਗੜ੍ਹ ਸੜਕ ਦੀ ਮੁਰੰਮਤ ਦਾ ਨੀਂਹ ਪੱਥਰ ਰੱਖਿਆ। ਇਸੇ ਲੜੀ ਤਹਿਤ ਪਿੰਡ ਮੁਰਾਦ ਵਾਲੀ ਭੋਮਗੜ੍ਹ ਵਿਖੇ 1 ਕਰੋੜ 42 ਲੱਖ ਰੁਪਏ ਦੀ ਲਾਗਤ ਨਾਲ ਮੁਰਾਦ ਵਾਲੀ ਭੋਮਗੜ੍ਹ ਤੋਂ ਬਾਰੇਕਾ ਤੱਕ ਸੜਕ ਦੀ ਰਿਪੇਅਰ ਦੇ ਕੰਮ ਦਾ ਵੀ ਉਦਘਾਟਨ ਕੀਤਾ ਗਿਆ। ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਵਿਸ਼ੇਸ਼ ਯਤਨਾਂ ਸਦਕਾ ’ਸਪੈਸ਼ਲ ਅਸਿਸਟੈਂਸ ਟੂ ਸਟੇਟਸ ਫ਼ਾਰ ਕੈਪੀਟਲ ਇੰਵੈਸਟਮੈਂਟ 2026-2027’ ਸਕੀਮ ਅਧੀਨ ਇਨ੍ਹਾਂ ਲਿੰਕ ਸੜਕਾਂ ਨੂੰ ਚੌੜਾ ਅਤੇ ਰਿਪੇਅਰ ਕਰਨ ਦਾ ਕੰਮ ਸ਼ੁਰੂ ਹੋਇਆ ਹੈ। ਇਨ੍ਹਾਂ ਸੜਕਾਂ ਦੀ ਹਾਲਤ ਸੁਧਾਰਨਾ ਇਲਾਕੇ ਦੇ ਲੋਕਾਂ ਦੀ ਬਹੁਤ ਪੁਰਾਣੀ ਮੰਗ ਸੀ, ਜਿਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਰਜੀਹੀ ਆਧਾਰ ’ਤੇ ਪੂਰਾ ਕੀਤਾ ਹੈ। ਹੁਣ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਸੰਮਤੀ ਮੈਂਬਰ ਸੰਦੀਪ ਕੁਮਾਰ, ਬਲਾਕ ਪ੍ਰਧਾਨ ਕ੍ਰਿਸ਼ਨ ਬੈਨੀਵਾਲ, ਪ੍ਰਧਾਨ ਭੀਮ ਸੈਨ, ਸਰਪੰਚ ਓਮ ਪ੍ਰਕਾਸ਼, ਸਰਪੰਚ ਵਿਨੋਦ ਕੁਮਾਰ, ਅਤੇ ਸਰਪੰਚ ਰਮਨ ਕੰਬੋਜ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਆਈ.ਆਰ. ਬਾਰੇ ਖੂਈਆਂ ਸਰਵਰ ਅਤੇ ਦੀਵਾਨ ਖੇੜਾ ਦੇ ਲੋਕਾਂ ਨੂੰ ਸਵੀਪ ਟੀਮ ਨੇ ਕੀਤਾ ਜਾਗਰੂਕ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਅਬੋਹਰ ਦਾ ਸਫ਼ਾਈ ਪ੍ਰਬੰਧ ਠੱਪ
Ad Position 24
No active advertisement