ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਫ਼ਾਜ਼ਿਲਕਾ ਅਪਰਾਧਨਾਮਾ - ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 14-07-2026
ਫ਼ਾਜ਼ਿਲਕਾ, 13 ਜੁਲਾਈ (ਅਮਰਜੀਤ ਸ਼ਰਮਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਸੋਸਾਇਟੀ ਦੀ ਬੈਕ ਸਾਈਡ ਪਿੰਡ ਟਿਵਾਣਾ ਕਲਾਂ ਵਿਖੇ ਪੁੱਜੀ ਤਾਂ ਲਵੀਸ਼ ਕੁਮਾਰ ਪੁੱਤਰ ਰਾਕੇਸ਼ ਕੁਮਾਰ ਅਤੇ ਪ੍ਰਿੰਸ ਕੁਮਾਰ ਪੁੱਤਰ ਸੁਰਿੰਦਰ ਪਾਲ ਵਾਸੀ ਦਸਮੇਸ਼ ਨਗਰ ਜਲਾਲਾਬਾਦ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇਕ ਲਾਈਟਰ, ਸਿਲਵਰ ਪੰਨੀ, ਜਿਸ ਉੱਪਰ ਹੈਰੋਇਨ ਚਿਪਕੀ ਅਤੇ ਸੜੀ ਹੋਈ ਸੀ, ਪਾਈਪਨੁਮਾ ਸਾਮਾਨ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫਾਜ਼ਿਲਕਾ-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਦਾਣਾ ਮੰਡੀ ਲਾਧੂਕਾ ਵਿਖੇ ਪੁੱਜੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਸ਼ੱਕੀ ਹਾਲਤ ਵਿਚ ਬੈਠਾ ਦਿਖਾਈ ਦਿੱਤਾ। ਪੁਲਿਸ ਨੂੰ ਦੇਖ ਕੇ ਉਹ ਘਬਰਾ ਗਿਆ। ਸ਼ੱਕ ਦੇ ਆਧਾਰ ’ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਗੁਰਮੀਤ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਝੁੱਗੇ ਲਾਲ ਸਿੰਘ ਕੋਲੋਂ ਇਕ ਲਾਈਟਰ, ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
ਫਾਜ਼ਿਲਕਾ-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਰਮਨਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਗੰਗ ਕੈਨਾਲ ਪੁਲ ਨੇੜੇ ਨੁਕੇਰੀਆਂ ਵਿਖੇ ਪੁੱਜੀ ਤਾਂ ਇਕ ਔਰਤ ਪੁਲਿਸ ਨੂੰ ਦੇਖ ਕੇ ਆਪਣੇ ਹੱਥ ਵਿਚ ਫੜਿਆ ਕਾਲੇ ਰੰਗ ਦਾ ਮੋਮੀ ਲਿਫ਼ਾਫ਼ਾ ਸੁੱਟ ਕੇ ਤੇਜ਼ੀ ਨਾਲ ਤੁਰਨ ਲੱਗੀ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਛਿੰਦਰਪਾਲ ਕੌਰ ਪਤਨੀ ਡੂੰਗਰ ਸਿੰਘ ਵਾਸੀ ਨੁਕੇਰੀਆਂ ਵਲੋਂ ਸੁੱਟੇ ਲਿਫ਼ਾਫ਼ੇ ਵਿਚੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ- ਥਾਣਾ ਬਹਾਵਵਾਲਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਜੈਪਾਲ ਪੁੱਤਰ ਹਨੂਮਾਨ ਵਾਸੀ ਨਰੈਣਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ 9 ਜੁਲਾਈ ਨੂੰ ਡੱਬਵਾਲੀ ਤੋਂ ਵਾਪਸ ਆ ਰਿਹਾ ਸੀ। ਰਾਤ ਕਰੀਬ 11 ਵਜੇ ਜਦੋਂ ਉਹ ਸਤਪਾਲ ਦੇ ਘਰ ਕੋਲੋਂ ਲੰਘ ਰਿਹਾ ਸੀ ਤਾਂ ਸਤਪਾਲ ਪੁੱਤਰ ਕ੍ਰਿਸ਼ਨ ਕੁਮਾਰ ਅਤੇ ਉਸ ਦਾ ਲੜਕਾ ਅਮਨ ਪੁੱਤਰ ਸਤਪਾਲ ਵਾਸੀ ਸੀਤੋ ਗੁੰਨੋ੍ਹ ਨੇ ਉਸ ਨਾਲ ਗਾਲੀ-ਗਲੌਚ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਅਮਨ ਨੇ ਡੰਡੇ ਨਾਲ ਹਮਲਾ ਕਰਕੇ ਸੱਟਾਂ ਮਾਰੀਆਂ ਅਤੇ ਸਤਪਾਲ ਨੇ ਕੱਸੀ ਨਾਲ ਹਮਲਾ ਕੀਤਾ। ਮੈਡੀਕਲ ਰਿਪੋਰਟ ਵਿਚ 4 ਸੱਟਾਂ ਦਰਜ ਹੋਈਆਂ, ਜਿਨ੍ਹਾਂ ਵਿਚੋਂ 2 ਗੰਭੀਰ ਅਤੇ 2 ਸਾਧਾਰਨ ਪਾਈਆਂ ਗਈਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਹੈਰੋਇਨ ਸਮੇਤ 2 ਵਿਅਕਤੀ ਕਾਬੂ
ਫਾਜ਼ਿਲਕਾ-ਥਾਣਾ ਖੂਈਆਂ ਸਰਵਰ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਪ੍ਰਤਾਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਰਾਜੇਸ਼ ਕੁਮਾਰ ਪੁੱਤਰ ਬਨ੍ਹਵਾਰੀ ਲਾਲ ਵਾਸੀ ਕੱਲਰ ਖੇੜਾ ਅਤੇ ਕਾਲੂ ਰਾਮ ਪੁੱਤਰ ਗੋਪੀ ਰਾਮ ਵਾਸੀ ਪੰਨੀ ਵਾਲਾ ਮਾਹਲਾ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ- ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਸੀਡ ਫਾਰਮ ਨੇੜੇ ਭਾਰਤ ਮਾਲਾ ਰੋਡ ਤੋਂ ਅਜੀਤ ਨਗਰ ਨੂੰ ਜਾਂਦੇ ਪੁਲ ਕੋਲ ਪੁੱਜੀ ਤਾਂ ਇਕ ਵਿਅਕਤੀ ਮੋਟਰਸਾਈਕਲ ’ਤੇ ਆਉਂਦਾ ਦਿਖਾਈ ਦਿੱਤਾ। ਪੁਲਿਸ ਵਲੋਂ ਰੁਕਣ ਦਾ ਇਸ਼ਾਰਾ ਕਰਨ ’ਤੇ ਉਹ ਘਬਰਾ ਕੇ ਮੋਟਰਸਾਈਕਲ ਸਮੇਤ ਡਿਗ ਪਿਆ। ਤਲਾਸ਼ੀ ਦੌਰਾਨ ਸੰਦੀਪ ਸਿੰਘ ਉਰਫ਼ ਸਿੱਪੀ ਪੁੱਤਰ ਦੇਸਰਾਜ ਵਾਸੀ ਅਜੀਤ ਨਗਰ ਅਬੋਹਰ ਕੋਲੋਂ 9 ਗਰਾਮ ਹੈਰੋਇਨ ਅਤੇ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸਤਿਸੰਗ ਕਰਵਾਇਆ ਅਗਲੀ ਖ਼ਬਰ ਅਧਿਆਪਕਾਂ ਖ਼ਿਲਾਫ ਮੁਕੱਦਮਾ ਦਰਜ ਕਰਨ ਦੀ ਨਿਖੇਧੀ
Ad Position 24
No active advertisement