ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਗੈਰ-ਵਰਗੀਕ੍ਰਿਤ ਅਤੇ ਗੈਰ ਕਾਨੂੰਨੀ ਤੌਰ ’ਤੇ ਸੋਧੇ ਵਹੀਕਲਾਂ ਨੂੰ ਚਲਾਉਣ ’ਤੇ ਪਾਬੰਦੀ ਜੁਗਾੜੂ ਰੇਹੜੀਆਂ, ਪੀਟਰ ਰੇਹੜੀਆਂ ਆਦਿ ਨੂੰ ਜਨਤਕ ਸੜਕਾਂ ’ਤੇ ਚਲਾਉਣਾ ਯੋਗ ਨਹੀਂ

Ad Position 21
No active advertisement
ਅਜੀਤ ਡੈਸਕ 14-07-2026
ਫ਼ਾਜ਼ਿਲਕਾ, 13 ਜੁਲਾਈ (ਅਮਰਜੀਤ ਸ਼ਰਮਾ)-ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਜਨਤਕ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ, 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਵਹੀਕਲ ਵਿਚ ਤਬਦੀਲੀ, ਸੋਧ ਨਿਰਮਾਣ ਕਰਨ ਅਤੇ ਅਜਿਹੇ ਗੈਰ-ਵਰਗੀਕ੍ਰਿਤ ਅਤੇ ਗੈਰ ਕਾਨੂੰਨੀ ਤੌਰ ਤੇ ਸੋਧੇ ਵਹੀਕਲਾਂ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ ਦਾ ਹੁਕਮ ਜਾਰੀ ਕੀਤਾ ਗਿਆ ਹੈ। ਇਹ ਹੁਕਮ 31 ਅਗਸਤ ਤੱਕ ਲਾਗੂ ਰਹੇਗਾ। ਉਨ੍ਹਾਂ ਦੱਸਿਆ ਕਿ ਰਾਜ ਵਿਚ ਗੈਰ-ਵਰਗੀਕ੍ਰਿਤ ਅਤੇ ਗੈਰ ਕਾਨੂੰਨੀ ਤੌਰ ’ਤੇ ਸੋਧੇ ਹੋਏ ਵਾਹਨ ਜਿਵੇਂ ਕਿ ਜੁਗਾੜੂ ਰੇਹੜੀਆਂ/ਪੀਟਰ ਰੇਹੜੀਆਂ ਆਦਿ ਜਨਤਕ ਸੜਕਾਂ ਉੱਤੇ ਚੱਲ ਰਹੇ ਹਨ ਜੋ ਮੋਟਰ ਵਾਹਨ ਐਕਟ 1988 ਅਤੇ ਸੜਕ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਹੈ। ਇਸ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਹੁਕਮਾਂ ਅਨੁਸਾਰ ਅਜਿਹੇ ਵਹੀਕਲਾਂ ਨੂੰ ਸੜਕਾਂ/ਜਨਤਕ ਥਾਵਾਂ ਤੇ ਚਲਾਉਣ ਦੀ ਮਨਾਹੀ ਹੈ
Ad Position 22
No active advertisement
ਪਿਛਲੀ ਖ਼ਬਰ ਦਸਤ ਰੋਕੂ ਮੁਹਿੰਮ ਤਹਿਤ ਹੈਂਡ ਵਾਸ਼ਿੰਗ ਐਕਟੀਵਿਟਿਜ਼ ਅਤੇ ਓ.ਆਰ.ਐੱਸ. ਘੋਲ ਬਣਾਉਣ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਤੇਜ਼ ਬਾਰਿਸ਼ ਆਉਣ ਬਾਅਦ ਸੜਕਾਂ ਤੇ ਗਲੀਆਂ ਹੋਈਆਂ ਜਲਥਲ
Ad Position 24
No active advertisement