ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਜਲਾਲਾਬਾਦ ਵਿਖੇ ਡੀ.ਏ.ਵੀ. ਸਕੂਲ ਵਲੋਂ ਮੁਫ਼ਤ ਅੱਖਾਂ ਦਾ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 14-07-2026
ਫ਼ਾਜ਼ਿਲਕਾ, 13 ਜੁਲਾਈ (ਦਵਿੰਦਰ ਪਾਲ ਸਿੰਘ)-ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਲਾਲਾਬਾਦ ਵੈਸਟ ਦੇ ਚੇਅਰਮੈਨ ਕਪਿਲ ਗੂੰਬਰ ਵਲੋਂ ਆਪਣੇ ਸਤਿਕਾਰਯੋਗ ਮਾਤਾ ਸ਼੍ਰੀਮਤੀ ਸੀਤਾ ਦੇਵੀ ਅਤੇ ਪਿਤਾ ਜਮਨਾ ਦਾਸ ਦੀ ਯਾਦ ਨੂੰ ਸਮਰਪਿਤ ਇਕ ਮੁਫ਼ਤ ਅੱਖਾਂ ਦਾ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਵੱਡੀ ਗਿਣਤੀ ’ਚ ਮਰੀਜ਼ਾਂ ਨੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਅਪਰੇਸ਼ਨ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ। ਇਸ ਮੌਕੇ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਡਾ.ਗੁਰਪ੍ਰੀਤ ਸਿੰਘ ਬੱਬਰ ਨੇ ਗੈੱਸਟ ਆਫ਼ ਆਨਰ ਵਜੋਂ ਕੈਂਪ ਵਿਚ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵਿਧਾਇਕ ਗੋਲਡੀ ਕੰਬੋਜ ਨੇ ਚੇਅਰਮੈਨ ਕਪਿਲ ਗੂੰਬਰ ਅਤੇ ਸਮੂਹ ਪ੍ਰਬੰਧਕ ਕਮੇਟੀ ਦੀ ਇਸ ਸਮਾਜ ਸੇਵੀ ਪਹਿਲ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੇਵਾ ਕਾਰਜ ਸਮਾਜ ਲਈ ਪੇ੍ਰਰਨਾਦਾਇਕ ਹਨ ਅਤੇ ਲੋੜਵੰਦ ਲੋਕਾਂ ਨੂੰ ਵੱਡਾ ਲਾਭ ਪਹੁੰਚਾਉਂਦੇ ਹਨ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਅਤੇ ਵਿਧਾਇਕ ਗੋਲਡੀ ਕੰਬੋਜ ਵਲੋਂ ਡਾ.ਗੁਰਪ੍ਰੀਤ ਸਿੰਘ ਬੱਬਰ ਨੂੰ ਸਮਾਜ ਸੇਵਾ ਅਤੇ ਸਿਹਤ ਸੇਵਾਵਾਂ ਵਿਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਲਈ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਅੰਤ ਵਿਚ ਡਾ.ਗੁਰਪ੍ਰੀਤ ਸਿੰਘ ਬੱਬਰ ਨੇ ਚੇਅਰਮੈਨ ਕਪਿਲ ਗੂੰਬਰ, ਵਿਧਾਇਕ ਗੋਲਡੀ ਕੰਬੋਜ ਅਤੇ ਸਮੂਹ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਦੀ ਸੇਵਾ ਲਈ ਅਜਿਹੇ ਉਪਰਾਲੇ ਨਿਰੰਤਰ ਜਾਰੀ ਰਹਿਣੇ ਚਾਹੀਦੇ ਹਨ, ਤਾਂ ਜੋ ਵੱਧ ਤੋਂ ਵੱਧ ਲੋੜਵੰਦ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਸੁਖਚੈਨ ਮਹਿਤਾ ਨੂੰ ਇੰਸਪੈਕਟਰ ਰੈਂਕ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਦਸਤ ਰੋਕੂ ਮੁਹਿੰਮ ਤਹਿਤ ਹੈਂਡ ਵਾਸ਼ਿੰਗ ਐਕਟੀਵਿਟਿਜ਼ ਅਤੇ ਓ.ਆਰ.ਐੱਸ. ਘੋਲ ਬਣਾਉਣ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
Ad Position 24
No active advertisement