ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਸੁਖਚੈਨ ਮਹਿਤਾ ਨੂੰ ਇੰਸਪੈਕਟਰ ਰੈਂਕ ਨਾਲ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 14-07-2026
ਫ਼ਿਰੋਜ਼ਪੁਰ, 13 ਜੁਲਾਈ (ਸੁਖਵਿੰਦਰ ਸਿੰਘ)-ਫਿਰੋਜ਼ਪੁਰ ਪੁਲਿਸ ਵਿਚ ਤਰੱਕੀ ਪ੍ਰਾਪਤ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਨਵੇਂ ਰੈਂਕ ਲਗਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤਰੱਕੀ ਪ੍ਰਾਪਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਚ ਖੁਸ਼ੀ, ਮਾਣ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਦੌਰਾਨ ਸਿਟੀ ਥਾਣਾ ਫਿਰੋਜ਼ਪੁਰ ਦੇ ਸਬ ਇੰਸਪੈਕਟਰ ਸੁਖਚੈਨ ਮਹਿਤਾ ਨੂੰ ਇੰਸਪੈਕਟਰ ਦੇ ਰੈਂਕ ਨਾਲ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਤਰੱਕੀ ਸਿਰਫ਼ ਅਹੁਦੇ ਵਿਚ ਵਾਧਾ ਨਹੀਂ, ਸਗੋਂ ਵਧੀਆਂ ਜ਼ਿੰਮੇਵਾਰੀਆਂ ਦਾ ਪ੍ਰਤੀਕ ਵੀ ਹੈ। ਇਸ ਮੌਕੇ ਮੌਜੂਦ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਇੰਸਪੈਕਟਰ ਸੁਖਚੈਨ ਮਹਿਤਾ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਪਹਿਲਾਂ ਨਾਲੋਂ ਹੋਰ ਵੱਧ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਆਪਣੀਆਂ ਡਿਊਟੀਆਂ ਨਿਭਾਉਣਗੇ। ਇੰਸਪੈਕਟਰ ਸੁਖਚੈਨ ਮਹਿਤਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਰਹਿਣਗੇ
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਪੰਜਾਬ ਤੇ ਕਿਸਾਨਾਂ ਦੀਆਂ ਮੰਗਾਂ ਲਈ ਮੋਟਰਸਾਈਕਲ ਮਾਰਚ ਅਗਲੀ ਖ਼ਬਰ ਜਲਾਲਾਬਾਦ ਵਿਖੇ ਡੀ.ਏ.ਵੀ. ਸਕੂਲ ਵਲੋਂ ਮੁਫ਼ਤ ਅੱਖਾਂ ਦਾ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
Ad Position 24
No active advertisement