ਵਿਧਾਇਕ ਸਵਨਾ ਨੇ ਸਪੋਰਟਸ, ਅਰੋੜਾ ਖੱਤਰੀ ਅਤੇ ਸੈਣੀ ਵੈੱਲਫੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਦਿੱਤੀ ਮੁਬਾਰਕਬਾਦ
ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਭਲਾਈ ਬੋਰਡਾਂ ਵਿਚ ਕੀਤੀਆਂ ਗਈਆਂ ਨਿਯੁਕਤੀਆਂ ਦਾ ਸਵਾਗਤ ਕਰਦਿਆਂ ਹਲਕੇ ਦੀਆਂ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਚੇਅਰਮੈਨ ਬਣਨ ’ਤੇ ਨਿੱਘੀ ਵਧਾਈ ਦਿੱਤੀ ਹੈ। ਵਿਧਾਇਕ ਸਵਨਾ ਨੇ ਹਲਕਾ ਫ਼ਾਜ਼ਿਲਕਾ ਤੋਂ ਡਾ.
ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਭਲਾਈ ਬੋਰਡਾਂ ਵਿਚ ਕੀਤੀਆਂ ਗਈਆਂ ਨਿਯੁਕਤੀਆਂ ਦਾ ਸਵਾਗਤ ਕਰਦਿਆਂ ਹਲਕੇ ਦੀਆਂ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਚੇਅਰਮੈਨ ਬਣਨ ’ਤੇ ਨਿੱਘੀ ਵਧਾਈ ਦਿੱਤੀ ਹੈ। ਵਿਧਾਇਕ ਸਵਨਾ ਨੇ ਹਲਕਾ ਫ਼ਾਜ਼ਿਲਕਾ ਤੋਂ ਡਾ.ਸੰਦੀਪ ਕੰਬੋਜ ਨੂੰ ਸਪੋਰਟਸ ਵੈੱਲਫੇਅਰ ਬੋਰਡ, ਗੁਰਮੀਤ ਸਿੰਘ ਸਿਡਾਨਾ ਨੂੰ ਅਰੋੜਾ ਖੱਤਰੀ ਵੈੱਲਫੇਅਰ ਬੋਰਡ ਅਤੇ ਪਿੰਡ ਛੋਟੀ ਓਡੀਆਂ ਤੋਂ ਗੁਰਸੇਵਕ ਸਿੰਘ ਨੂੰ ਸੈਣੀ ਵੈੱਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਨਿਯੁਕਤੀ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਵਿਧਾਇਕ ਸਵਨਾ ਨੇ ਸਮੂਹ ਨਵ-ਨਿਯੁਕਤ ਚੇਅਰਮੈਨਾਂ ਨੂੰ ਅਪੀਲ ਕੀਤੀ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਬਾਖ਼ੂਬੀ ਨਾਲ ਨਿਭਾਉਣ। ਵਿਧਾਇਕ ਸਵਨਾ ਨੇ ਤਿੰਨਾਂ ਚੇਅਰਮੈਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਵਿਚ ਜਿੱਥੇ ਵੀ ਉਨ੍ਹਾਂ ਦੀ ਜ਼ਰੂਰਤ ਹੋਵੇਗੀ, ਉਹ ਬਿਨਾਂ ਕਿਸੇ ਝਿਜਕ ਦੇ ਦੱਸ ਸਕਦੇ ਹਨ। ਉਹ ਆਪਣੇ ਹਲਕੇ ਦੇ ਲੋਕਾਂ ਅਤੇ ਦਿਨ-ਰਾਤ ਮਿਹਨਤ ਕਰਨ ਵਾਲੇ ਪਾਰਟੀ ਵਰਕਰਾਂ ਦੀ ਹਰ ਸੰਭਵ ਮਦਦ ਲਈ ਹਮੇਸ਼ਾ ਤਿਆਰ ਹਨ। ਇਸ ਖ਼ੁਸ਼ੀ ਦੇ ਮੌਕੇ ’ਤੇ ਬਲਾਕ ਸੰਮਤੀ ਦੇ ਸਾਬਕਾ ਵਾਈਸ ਚੇਅਰਮੈਨ ਬਲਦੇਵ ਸਿੰਘ ਸੁੱਖਾ, ਸੋਨੂੰ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ, ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਨਵ-ਨਿਯੁਕਤ ਚੇਅਰਮੈਨਾਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ।